Road Safety Force: ਭਗਵੰਤ ਮਾਨ ਨੇ ਇੱਕ ਵਾਰ ਫਿਰ ਸਪੱਸ਼ਟ ਆਖਿਆ ਕਿ ਸਾਡੀ ਸਰਕਾਰ ਦੀ ਸਭ ਤੋਂ ਮੁੱਖ ਤਰਜੀਹ ਲੋਕਾਂ ਅਤੇ ਸੂਬੇ ਦੀ ਸੇਵਾ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਸਿਆਸਤ ਵਿੱਚ ਨੈਤਿਕਤਾ ਦੇ ਹਮਾਇਤੀ ਹਨ ਅਤੇ ਲੋਕਾਂ ਦਾ ਇੱਕ ਵੀ ਪੈਸਾ ਲੈਣਾ, ਉਨ੍ਹਾਂ ਲਈ ਜ਼ਹਿਰ ਖਾਣ ਦੇ ਬਰਾਬਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਮਾਨਦਾਰੀ, ਪਾਰਦਰਸ਼ੀ ਅਤੇ ਸੰਵੇਦਨਸ਼ੀਲ ਹੈ।
ਉਨ੍ਹਾਂ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਐਲਾਨ ਕੀਤਾ ਹੈ।
ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਤਕਰੀਬਨ 14 ਕੀਮਤੀ ਜਾਨਾਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਜਾਂਦੀਆਂ ਇਹ ਜਾਨਾਂ ਬਚਾਈਆਂ ਜਾ ਸਕਦੀਆਂ ਹਨ, ਜਿਸ ਲਈ ਪੰਜਾਬ ਪੁਲਿਸ ਵਿੱਚ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਤਾਇਨਾਤ ਸਿਪਾਹੀਆਂ ਦੇ ਕੰਮ ਦਾ ਬੋਝ ਘਟਾਉਣ ਲਈ ਇਸ ਫੋਰਸ ਨੂੰ ਗਲਤ ਡਰਾਈਵਿੰਗ ਰੋਕਣ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਕਰਨ ਅਤੇ ਹੋਰ ਕੰਮ ਦਿੱਤੇ ਜਾਣਗੇ।
ਅੱਜ ਪਿੰਡ ਤੋਲੇਵਾਲ ‘ਚ ਰਿਜ਼ਨਲ ਡਰਾਈਵਿੰਗ ਟਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ
ਇਸ ਡਰਾਈਵਿੰਗ ਟਰੇਨਿੰਗ ਸੈਂਟਰ ਨੂੰ ਅਸੀਂ ਆਧੁਨਿਕ ਤਕਨੀਕਾਂ ਨਾਲ ਲੈਸ ਕੀਤਾ ਹੈ
—CM @BhagwantMann pic.twitter.com/Isd0c67hBP
— AAP Punjab (@AAPPunjab) June 9, 2023
ਭਗਵੰਤ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਕੇਂਦਰ ਨਵੀਂ ਤਕਨਾਲੋਜੀ ਨਾਲ ਲੈਸ ਹਨ ਅਤੇ ਇਸ ਕੇਂਦਰ ਨਾਲ ਹੈਵੀ ਲਾਇਸੈਂਸ ਹਾਸਲ ਕਰਨ ਦੇ ਚਾਹਵਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਦੂਜੇ ਮੁਲਕ ਸੜਕਾਂ ਉਤੇ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਵੱਡੇ ਪੱਧਰ ਉਤੇ ਜ਼ੋਰ ਦਿੰਦੇ ਹਨ। ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਕਿਸੇ ਨਾਗਰਿਕ ਨੂੰ ਲਾਇਸੈਂਸ ਲੈਣ ਲਈ ਲਿਖਤੀ ਦੇ ਪ੍ਰੈਕਟੀਕਲ ਦੋਵੇਂ ਤਰ੍ਹਾਂ ਦੀ ਪ੍ਰੀਖਿਆ ਦੇਣੀ ਪੈਂਦੀ ਹੈ।
ਲੋਕਾਂ ਦੇ ਪੈਸੇ, ਸਮਾਂ ਬਚਾਉਣ ਤੇ ਖੱਜਲ-ਖ਼ੁਆਰੀ ਨੂੰ ਘਟਾਉਣ ਲਈ ਲੱਗੇ ਹੋਏ ਹਾਂ…
ਰਿਜ਼ਨਲ ਡਰਾਈਵਿੰਗ ਟਰੇਨਿੰਗ ਕੇਂਦਰ ਦੇ ਉਦਘਾਟਨ ਦੌਰਾਨ ਮਲੇਰਕੋਟਲਾ ਤੋਂ Live… https://t.co/ezqz8TvF69
— Bhagwant Mann (@BhagwantMann) June 9, 2023
ਸੀਐਮ ਨੇ ਉਮੀਦ ਪ੍ਰਗਟਾਈ ਕਿ ਵਿਦੇਸ਼ਾਂ ਵਾਂਗ ਇਹ ਕੇਂਦਰ ਡਰਾਈਵਰਾਂ ਨੂੰ ਸੜਕਾਂ ‘ਤੇ ਆਪਣੇ ਵਾਹਨਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਦੇਣ ਲਈ ਅਹਿਮ ਭੂਮਿਕਾ ਨਿਭਾਉਣਗੇ। ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਅਨੁਸ਼ਾਸਨ, ਧੀਰਜ ਅਤੇ ਨਿਯਮਾਂ ਦੀ ਪਾਲਣ ਵਰਗੇ ਮੂਲ ਸੰਕਲਪ ਅਪਨਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੜਕਾਂ ਉਤੇ ਹਰੇਕ ਵਿਅਕਤੀ ਨੂੰ ਸਮਾਜ ਦੇ ਵਡੇਰੇ ਹਿੱਤ ਵਿੱਚ ਅਨੁਸ਼ਾਸਨ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸੜਕਾਂ ਉਤੇ ਵਾਪਰਦੇ ਹਾਦਸਿਆਂ ਨੂੰ ਘਟਾਉਣ ਲਈ ‘ਬਲਾਇੰਡ ਸਪਾਟ’ (ਵੱਧ ਹਾਦਸੇ ਵਾਪਰਨ ਵਾਲੀਆਂ ਥਾਵਾਂ) ਨੂੰ ਦਰੁਸਤ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h