Punjab Energy Development Agency: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤਾਂ ਜਾਂ ਬਿਲਡਿੰਗ ਕੰਪਲੈਕਸਾਂ ਨੂੰ ਊਰਜਾ ਕੁਸ਼ਲ ਬਣਾਉਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਮਾਹਿਰ/ਪੇਸ਼ੇਵਰ ਸੂਚੀਬੱਧ (ਇੰਪੈਨਲ) ਕੀਤੇ ਜਾਣਗੇ, ਜੋ ਇਮਾਰਤਾਂ ਵਿੱਚ ਊਰਜਾ ਦੀ ਵੱਧ ਤੋਂ ਵੱਧ ਬੱਚਤ ਨੂੰ ਯਕੀਨੀ ਬਣਾਉਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਿਲੋਵਾਟ ਜਾਂ ਇਸ ਤੋਂ ਵੱਧ ਦੇ ਕੁਨੈਕਟਿਡ ਲੋਡ ਜਾਂ 120 ਕਿਲੋਵਾਟ-ਐਂਪੀਅਰ ਜਾਂ ਇਸ ਤੋਂ ਵੱਧ ਦੀ ਕੰਟਰੈਕਟ ਡਿਮਾਂਡ ਜਾਂ 500 ਵਰਗ ਮੀਟਰ ਜਾਂ ਇਸ ਤੋਂ ਵੱਧ ਕੰਡੀਸ਼ਨਡ ਏਰੀਏ ਵਾਲੀਆਂ ਨਵੀਆਂ ਵਪਾਰਕ ਇਮਾਰਤਾਂ ਦੀ ਉਸਾਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਨੋਟੀਫਾਈ ਕੀਤਾ ਗਿਆ ਹੈ। ਇਹ ਕੋਡ ਸਥਾਨਕ ਸਰਕਾਰਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਬਿਲਡਿੰਗ ਉਪ-ਨਿਯਮਾਂ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ, ਜੋ ਬਿਲਡਿੰਗ ਯੋਜਨਾਵਾਂ ਦੀ ਪ੍ਰਵਾਨਗੀ ਲਈ ਇਸਦੀ ਪਾਲਣਾ ਨੂੰ ਲਾਜ਼ਮੀ ਬਣਾਉਂਦਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਪੇਡਾ ਨੇ ਈ.ਸੀ.ਬੀ.ਸੀ. ਡਿਜ਼ਾਈਨ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਪੇਸ਼ੇਵਰ ਸੂਬਾ ਪੱਧਰ ‘ਤੇ ਈਸੀਬੀਸੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਰਕੀਟੈਕਟਾਂ/ਮਾਲਕਾਂ ਦੀ ਸਹਾਇਤਾ ਕਰਨਗੇ। ਇੰਪੈਨਲਮੈਂਟ ਵਾਸਤੇ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ, 2023 ਦੁਪਹਿਰ 3 ਵਜੇ ਤੱਕ ਹੈ ਅਤੇ ਅਰਜ਼ੀ ਨਾਲ ਲੋੜੀਂਦੀ ਇੰਪੈਨਲਮੈਂਟ ਫੀਸ ਅਤੇ ਦਸਤਾਵੇਜ਼ਾਂ ਜਮ੍ਹਾਂ ਕਰਾਉਣੇ ਹੋਣਗੇ।
New & Renewable Energy Sources Minister @AroraAmanSunam said that in order to make buildings or building complexes energy efficient, PEDA is all set to empanel Energy Conservation Building Code Experts/Professionals, who will ensure maximum energy conservation in the buildings. pic.twitter.com/MIIyReiIhm
— Government of Punjab (@PunjabGovtIndia) May 9, 2023
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਈਸੀਬੀਸੀ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ, ਈਸੀਬੀਸੀ ਡਿਜ਼ਾਈਨ ਪੇਸ਼ੇਵਰ ਇਮਾਰਤ ਦੇ ਨਿਰਮਾਣ ਸਮੇਂ ਮਾਲਕ/ਬਿਨੈਕਾਰ ਨੂੰ ਈਸੀਬੀਸੀ ਦੀ ਪਾਲਣਾ ਸਬੰਧੀ ਸਹੂਲਤ ਪ੍ਰਦਾਨ ਕਰਨਗੇ। ਉਹ ਵੱਖ-ਵੱਖ ਈਸੀਬੀਸੀ ਅਨੁਕੂਲ ਵਪਾਰਕ ਇਮਾਰਤਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਨਵੀਨਤਮ ਊਰਜਾ ਸੰਭਾਲ ਬਿਲਡਿੰਗ ਕੋਡ ਅਤੇ ਪੰਜਾਬ ਸਰਕਾਰ ਦੁਆਰਾ ਸਮੇਂ-ਸਮੇਂ ‘ਤੇ ਜਾਰੀ ਈਸੀਬੀਸੀ ਨਿਯਮਾਂ/ਨੋਟੀਫਿਕੇਸ਼ਨਾਂ ਦੇ ਅਨੁਸਾਰ ਘੱਟੋ-ਘੱਟ ਊਰਜਾ ਕੁਸ਼ਲਤਾ ਪੱਧਰਾਂ ਦੀ ਜਾਂਚ ਕਰਨਗੇ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਈਸੀਬੀਸੀ, ਇਮਾਰਤਾਂ/ਬਿਲਡਿੰਗ ਕੰਪਲੈਕਸਾਂ ਜਿਵੇਂ ਕਿ ਦਫਤਰ, ਹੋਟਲ, ਹਸਪਤਾਲ, ਸ਼ਾਪਿੰਗ ਕੰਪਲੈਕਸ, ਗਰੁੱਪ ਹਾਊਸਿੰਗ ਕੰਪਲੈਕਸ ਅਤੇ ਹੋਰਨਾਂ ਇਮਾਰਤਾਂ, ਜਿਨ੍ਹਾਂ ਦੀ ਵਰਤੋਂ ਮੁੱਖ ਤੌਰ ‘ਤੇ ਉਦਯੋਗਿਕ ਅਰਥਾਤ ਨਿਰਮਾਣ ਦੇ ਉਦੇਸ਼ ਲਈ ਨਹੀਂ ਕੀਤੀ ਜਾਂਦੀ, ‘ਤੇ ਲਾਗੂ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਪੇਡਾ ਦਫ਼ਤਰ ਵਿੱਚ ਬਿਲਡਿੰਗ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਵਿੱਚ ਦੋ ਇੰਜੀਨੀਅਰ ਅਤੇ ਇੱਕ ਆਰਕੀਟੈਕਟ ਸ਼ਾਮਲ ਹੈ। ਇਹ ਸੈੱਲ ਲੋੜੀਂਦੇ ਦਸਤਾਵੇਜ਼ ਤਿਆਰ ਕਰਨ, ਸੂਬੇ ਵਿੱਚ ਪੰਜਾਬ ਈਸੀਬੀਸੀ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਹਿੱਸੇਦਾਰਾਂ ਦੀ ਮਦਦ ਕਰ ਰਿਹਾ ਹੈ। ਬਿਲਡਿੰਗ ਸੈੱਲ ਨੇ ਵਿਭਾਗਾਂ/ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ ਨਾਲ 650 ਤੋਂ ਵੱਧ ਆਰਕੀਟੈਕਟਾਂ ਅਤੇ ਇੰਜੀਨੀਅਰਾਂ ਨੂੰ ਸਿਖਲਾਈ ਦਿੱਤੀ ਹੈ।
ਪੰਜਾਬ ਈਸੀਬੀਸੀ ਸਬੰਧੀ ਹਿੱਸੇਦਾਰਾਂ ਦੇ ਸਮਰੱਥਾ ਨਿਰਮਾਣ ਲਈ ਨਗਰ ਨਿਗਮਾਂ ਅਤੇ ਹੋਰ ਯੂਐਲਬੀਜ਼ ਵਿਖੇ 85 ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ, ਜਿਸ ਵਿੱਚ 8800 ਤੋਂ ਵੱਧ ਪੇਸ਼ੇਵਰਾਂ ਨੂੰ ਸਿਖਲਾਈ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h