‘ਪੰਜਾਬ’ ਦੇ ਸਾਬਕਾ ਮੁੱਖ ਮੰਤਰੀ ‘ਚਰਨਜੀਤ ਸਿੰਘ ਚੰਨੀ’ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਇੱਕ ਨੋਟਿਸ ਜਾਰੀ ਕੀਤਾ ਹੈ | ਦੱਸ ਦੇਈਏ ਕਿ ,ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਸੀ | ਰੇਤ ਮਾਈਨਿੰਗ ਅਤੇ ਟਰਾਂਸਫਰ ਪੋਸਟਿੰਗ ਮਨੀ ਲਾਂਡਰਿੰਗ ਦੇ ਮਾਮਲੇ ਦੇ ਨੂੰ ਲੈ ਕੇ ਚੰਨੀ ਤੋਂ ਕਾਫ਼ੀ ਪੁੱਛਗਿੱਛ ਵੀ ਕੀਤੀ ਜਾਊਗੀ | ਹੁਣ ਚੰਨੀ ਦੀਆਂ ਮੁਸ਼ਕਿਲਾਂ ਵੱਧ ਜਾਣਗੀਆਂ
ਸੂਤਰਾਂ ਮੁਤਾਬਕ ਉਨ੍ਹਾਂ ਨੂੰ ਅਗਲੀ ਤਰੀਕ ‘ਤੇ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ED ਨੇ ਚੰਨੀ ਦੇ ਖਿਲਾਫ ਰੇਤ ਮਾਈਨਿੰਗ ਅਤੇ ਟਰਾਂਸਫਰ ਪੋਸਟਿੰਗ ਮਨੀ ਲਾਂਡਰਿੰਗ ਦੇ ਮਾਮਲੇ ‘ਚ ਸੰਮਨ ਭੇਜੇ ਹਨ। ਚੰਨੀ ਨੂੰ ਦਿੱਲੀ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ | ਇਸ ਤੋਂ ਪਹਿਲਾਂ ਈਡੀ ਚੰਨੀ ਦੇ ਭਤੀਜੇ ਭੂਪੇਂਦਰ ਸਿੰਘ ਹਨੀ ਖ਼ਿਲਾਫ਼ ਸਖ਼ਤ ਕਾਰਵਾਈ ਕਰ ਚੁੱਕੀ ਹੈ।
ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED ) ਰੇਤ ਦੀ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਸੀਐਮ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਅਤੇ ਹੋਰਾਂ ਦੇ ਟਿਕਾਣਿਆਂ ‘ਤੇ ਪਹਿਲਾਂ ਵੀ ਪੁੱਛਗਿੱਛ ਕਰ ਚੁੱਕੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬ ਦੀ ਚੋਣ ਮੁਹਿੰਮ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਰਿਹਾ ਹੈ।
ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੁਰਾਣੀ ਪਾਰਟੀ ਕਾਂਗਰਸ ‘ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਕਾਰੋਬਾਰ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਕਾਂਗਰਸੀ ਵਿਧਾਇਕ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹਨ।