ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਾਮਲੇ ‘ਤੇ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੇ ਲੁਧਿਆਣਾ, ਪੰਚਕੂਲਾ, ਮੋਹਾਲੀ ਸਮੇਤ ਕਰੀਬ 12 ਥਾਵਾਂ ‘ਤੇ ਛਾਪੇਮਾਰੀ ਕੀਤੀ।
It’s the timing of ED raid on relative of @CHARANJITCHANNI which exposes its real intent – to browbeat the CM and to damage the prospects of Congress Party.
A highly deplorable undemocratic act !
— Sunil Jakhar (@sunilkjakhar) January 18, 2022
ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਈਡੀ ਦੇ ਛਾਪੇ ਦਾ ਅਸਲ ਇਰਾਦਾ ਮੁੱਖ ਮੰਤਰੀ ਨੂੰ ਡਰਾਉਣਾ ਅਤੇ ਕਾਂਗਰਸ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣਾ ਸੀ।