ਚੋਣਾਂ ਦੇ ਨੇੜੇ ਆਉਂਦਿਆਂ ਹੀ ਸੀ.ਐੱਮ. ਚੰਨੀ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਘਰ ਲੁਧਿਆਣਾ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਈਡੀ ਨੇ ਕੱਲ੍ਹ 6 ਕਰੋੜ ਤੋਂ ਵੱਧ ਦੀ ਰਕਮ ਅਤੇ ਹੋਰ ਗੈਰ ਕਾਨੂੰਨੀ ਦਸਤਾਵੇਜ਼ਾਂ ਨੂੰ ਜ਼ਬਤ ਕੀਤਾ ਸੀ। ਉਨ੍ਹਾਂ ਦੇ ਘਰ 6 ਨੋਟ ਗਿਣਨ ਵਾਲੀ ਮਸ਼ੀਨ ਲਗਾਈ ਹੈ। ਅੱਜ ਖ਼ਬਰ ਮਿਲੀ ਹੈ ਕਿ ਸੀ.ਐੱਮ. ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਕੋਲੋਂ ਕਰੀਬ 8 ਕਰੋੜ ਤੋਂ ਵੱਧ ਦੀ ਰਕਮ ਜ਼ਬਤ ਹੋਈ ਹੈ ਜਦਕਿ ਬੀਤੇ ਦਿਨੀਂ ਉਸ ਦੇ ਸਾਥੀ ਸੰਦੀਪ ਕੁਮਾਰ ਦੀ ਰਿਹਾਇਸ਼ੀ ਤੋਂ ਕਰੀਬ 2 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ। ਇਸ ਤੋਂ ਇਲਾਵਾ ਈਡੀ ਨੇ ਇਸ ਮਾਮਲੇ ‘ਚ 10 ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਕੀਤੀ ਹੈ।