ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਈਡੀ ਵੱਲੋਂ ਕੀਤੀ ਗਈ ਛਾਪੇਮਾਰੀ ਬਾਰੇ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਬੰਗਾਲ ਵਿੱਚ ਚੋਣਾਂ ਸਨ ਤਾਂ ਮਮਤਾ ਬੈਨਰਜੀ ਦੇ ਘਰ ਈਡੀ ਨੇ ਛਾਪਾ ਮਾਰਿਆ ਸੀ। ਤਾਮਿਲਨਾਡੂ ਵਿੱਚ ਸਟਾਲਿਨ ਨਾਲ ਵੀ ਅਜਿਹਾ ਹੀ ਹੋਇਆ। ਜਦੋਂ ਵੀ ਚੋਣਾਂ ਆਉਂਦੀਆਂ ਹਨ, ਕੇਂਦਰ ਸਰਕਾਰ ਅਜਿਹਾ ਹੀ ਕਰਦੀ ਹੈ। ਹਰ ਚੀਜ਼ ਨੂੰ ਨਜਾਇਜ਼ ਰੂਪ ਦੇਣ ਦਾ ਯਤਨ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਫਸਾਉਣ ਦੀ ਵੱਡੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੀ ਰਾਤ ਕਚਹਿਰੀ ਖੁੱਲ੍ਹੀ ਰਹੀ ਕਿ ਮੈਨੂੰ ਗ੍ਰਿਫ਼ਤਾਰ ਕਰਕੇ ਲੈ ਜਾਣਾ ਹੈ। ਜਦੋਂ ਮੇਰੇ ਖ਼ਿਲਾਫ਼ ਕੁਝ ਨਾ ਮਿਲਿਆ ਤਾਂ ਅਧਿਕਾਰੀਆਂ ਨੇ ਜਾਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਯਾਦ ਰੱਖੋ। ਸਾਡੇ ਕਈ ਲੋਕਾਂ ਨੂੰ ਧਮਕੀਆਂ ਮਿਲ ਰਹੀਆਂ ਹਨ।