ਵੀਰਵਾਰ, ਅਕਤੂਬਰ 15, 2026 11:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ 'ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।

by Pro Punjab Tv
ਮਈ 10, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ ‘ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ‘ਆਪ’ ਨੇ ਕਿਹਾ ਕਿ ਜਦੋਂ ਵੀ ਭਾਜਪਾ ਚੋਣ ਮੈਦਾਨ ਵਿੱਚ ਪਛੜਦੀ ਨਜ਼ਰ ਆਉਂਦੀ ਹੈ, ਉਹ ਆਪਣੀਆਂ ਜਾਂਚ ਏਜੰਸੀਆਂ ਨੂੰ ਅੱਗੇ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਦੀ ਸਾਜ਼ਿਸ਼ ਰਚਦੀ ਹੈ। ਸੰਜੀਵ ਅਰੋੜਾ ਖ਼ਿਲਾਫ਼ ਇਹ ਕਾਰਵਾਈ ਉਸੇ ਬਦਲੇ ਦੀ ਰਾਜਨੀਤੀ ਦਾ ਹਿੱਸਾ ਹੈ।

ਅਰੋੜਾ ਦੀ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਜਿਸ ਤਰ੍ਹਾਂ ਪੱਛਮੀ ਬੰਗਾਲ ਵਿੱਚ ਈਡੀ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤੰਤਰ ਦੀ ਦੁਰਵਰਤੋਂ ਕਰਕੇ ਚੋਣਾਂ ਲੁੱਟਣ ਅਤੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਸੀ, ਹੁਣ ਉਹੀ ਘਿਨੌਣੀ ਖੇਡ ਪੰਜਾਬ ਵਿੱਚ ਖੇਡੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਜੀਵ ਅਰੋੜਾ ਜੀ ‘ਤੇ ਰੇਡ ਨਹੀਂ ਹੈ, ਸਗੋਂ ਇਹ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਅਣਖ ‘ਤੇ ਹਮਲਾ ਹੈ। ਭਾਜਪਾ ਆਪਣੀ ਹਾਰ ਤੋਂ ਬੌਖਲਾ ਕੇ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ ‘ਤੇ ਹਮਲਾ ਕਰ ਰਹੀ ਹੈ।

ਮੰਤਰੀ ਚੀਮਾ ਨੇ ਕੇਂਦਰੀ ਏਜੰਸੀਆਂ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਭਾਜਪਾ ਦਾ ਇੱਕੋ-ਇੱਕ ਏਜੰਡਾ ਪੂਰੇ ਦੇਸ਼ ਵਿੱਚੋਂ ਵਿਰੋਧੀ ਪਾਰਟੀਆਂ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਮਨ ਅਰੋੜਾ ਜੀ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਹੁਣ ਦੂਜੀ ਵਾਰ ਸੰਜੀਵ ਅਰੋੜਾ ਜੀ ਖ਼ਿਲਾਫ਼ ਈਡੀ ਦੀ ਵਰਤੋਂ ਕੀਤੀ ਗਈ ਹੈ। ਸੱਤਾ ਦੇ ਨਸ਼ੇ ਵਿੱਚ ਚੂਰ ਭਾਜਪਾ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਕੇ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਦਾ ਕੰਮ ਕਰ ਰਹੀ ਹੈ, ਤਾਂ ਜੋ ਕੋਈ ਉਨ੍ਹਾਂ ਵਿਰੁੱਧ ਆਵਾਜ਼ ਨਾ ਉਠਾ ਸਕੇ।

ਚੀਮਾ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਦਾ ਇਹ ਕਦਮ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਖ਼ਤਮ ਕਰਨ ਦੀ ਇੱਕ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿੱਧੇ ਤੌਰ ‘ਤੇ ਸਾਡੇ ਸੰਵਿਧਾਨ ‘ਤੇ ਹਮਲਾ ਕਰ ਰਹੀ ਹੈ, ਜਿਸ ਨੂੰ ‘ਆਮ ਆਦਮੀ ਪਾਰਟੀ’ ਅਤੇ ਪੰਜਾਬ ਦੇ ਲੋਕ ਕਦੇ ਵੀ ਸਫਲ ਨਹੀਂ ਹੋਣ ਦੇਣਗੇ।

ਹਰਪਾਲ ਚੀਮਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਭਾਜਪਾ ਦੇ ਇਨ੍ਹਾਂ ਨਾਪਾਕ ਇਰਾਦਿਆਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕ ਇੱਕਜੁੱਟ ਹਨ। ਭਾਜਪਾ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪੰਜਾਬ ਦੀ ਧਰਤੀ ਤੋਂ ਉਨ੍ਹਾਂ ਨੂੰ ਹਮੇਸ਼ਾ ਕਰਾਰੀ ਹਾਰ ਹੀ ਮਿਲੇਗੀ। ਅਸੀਂ ਇਸ ਤਾਨਾਸ਼ਾਹੀ ਦਾ ਡਟ ਕੇ ਵਿਰੋਧ ਕਰਾਂਗੇ ਅਤੇ ਝੁਕਾਂਗੇ ਨਹੀਂ।

*ਕੈਬਨਿਟ ਮੰਤਰੀ ਅਮਨ ਅਰੋੜਾ* ਨੇ ਕਿਹਾ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਤਲਾਸ਼ਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਸਿਰਫ਼ ਇੱਕ ਸਾਲ ਵਿੱਚ ਸੰਜੀਵ ਅਰੋੜਾ ਜੀ ਦੇ ਘਰ ਤੀਜੀ ਵਾਰ ਅਤੇ ਪਿਛਲੇ 10 ਦਿਨਾਂ ਦੇ ਅੰਦਰ ਇਹ ਦੂਜੀ ਵਾਰ ਰੇਡ ਕੀਤੀ ਗਈ ਹੈ। ਇਹ ਛਾਪੇਮਾਰੀ ਕਿਸੇ ਜਾਂਚ ਲਈ ਨਹੀਂ, ਸਗੋਂ ਕੇਵਲ ਡਰਾਉਣ ਦੀ ਰਾਜਨੀਤੀ ਹੈ। ਭਾਜਪਾ ਦਾ ਮਕਸਦ ਸਿਰਫ਼ ਅਤੇ ਸਿਰਫ਼ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਡਰਾਉਣਾ ਅਤੇ ਉਨ੍ਹਾਂ ਨੂੰ ਬਦਨਾਮ ਕਰਨਾ ਹੈ।

ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੰਤਰੀ ਅਰੋੜਾ ਨੇ ਕਿਹਾ ਕਿ ਭਾਜਪਾ ਅਤੇ ਉਸ ਦੀਆਂ ਏਜੰਸੀਆਂ ਕਿਸੇ ਗ਼ਲਤਫ਼ਹਿਮੀ ਵਿੱਚ ਨਾ ਰਹਿਣ। ਇਹ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ। ਇਸ ਮਿੱਟੀ ਨੂੰ ਜਦੋਂ ਔਰੰਗਜ਼ੇਬ ਨਹੀਂ ਝੁਕਾ ਸਕਿਆ, ਤਾਂ ਭਾਜਪਾ ਕੀ ਝੁਕਾਏਗੀ। ਇਹ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਊਧਮ ਸਿੰਘ ਵਰਗੇ ਯੋਧਿਆਂ ਦੀ ਧਰਤੀ ਹੈ, ਜਿਨ੍ਹਾਂ ਨੂੰ ਅੰਗਰੇਜ਼ ਵੀ ਨਹੀਂ ਝੁਕਾ ਸਕੇ ਸਨ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਿਆਰ ਨਾਲ ਜਾਨ ਵੀ ਦੇ ਸਕਦੇ ਹਨ, ਪਰ ਡੰਡੇ ਜਾਂ ਤਾਨਾਸ਼ਾਹੀ ਅੱਗੇ ਕਦੇ ਸਿਰ ਨਹੀਂ ਝੁਕਾਉਂਦੇ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਇਨ੍ਹਾਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ। ਇਨ੍ਹਾਂ ਹੱਥਕੰਡਿਆਂ ਨਾਲ ਭਾਜਪਾ ਨਾ ਤਾਂ ਪੰਜਾਬ ਨੂੰ ਝੁਕਾ ਸਕੇਗੀ, ਨਾ ਆਮ ਆਦਮੀ ਪਾਰਟੀ ਨੂੰ ਅਤੇ ਨਾ ਹੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਜਜ਼ਬੇ ਨੂੰ।

ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਤੰਤਰ ਦਾ ਗਲਾ ਘੁੱਟਣ ਲਈ ਅਪਣਾਏ ਜਾ ਰਹੇ ਇਹ ਤਰੀਕੇ ਭਵਿੱਖ ਵਿੱਚ ਖ਼ੁਦ ਉਨ੍ਹਾਂ ਲਈ ਹੀ ਘਾਤਕ ਸਾਬਤ ਹੋਣਗੇ। ਪੰਜਾਬ ਦੀ ਜਨਤਾ ਸਭ ਦੇਖ ਰਹੀ ਹੈ ਅਤੇ ਵਕਤ ਆਉਣ ‘ਤੇ ਇਸ ਤਾਨਾਸ਼ਾਹੀ ਦਾ ਮੂੰਹ-ਤੋੜ ਜਵਾਬ ਦੇਵੇਗੀ।

*ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਆਪ ਆਗੂ ਦੀਪਕ ਬਾਲੀ* ਨੇ ਕਿਹਾ ਕਿ ਭਾਜਪਾ ਆਪਣੀ ‘ਘਟੀਆ ਰਾਜਨੀਤੀ’ ਲਈ ਕੇਂਦਰੀ ਏਜੰਸੀਆਂ ਨੂੰ ਢਾਲ ਬਣਾ ਰਹੀ ਹੈ, ਪਰ ਪੰਜਾਬ ਦੀ ਕ੍ਰਾਂਤੀਕਾਰੀ ਧਰਤੀ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗੀ।

ਆਪ ਆਗੂਆਂ ਨੇ ਇਸ ਛਾਪੇਮਾਰੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਭਾਜਪਾ ਦੀ ਈਡੀ ਨੇ ਇੱਕ ਸਾਲ ਵਿੱਚ ਤੀਜੀ ਵਾਰ ਅਤੇ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਸੰਜੀਵ ਅਰੋੜਾ ਜੀ ਦੇ ਘਰ ਰੇਡ ਕੀਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰ-ਵਾਰ ਕੀਤੀ ਜਾ ਰਹੀ ਇਸ ਕਾਰਵਾਈ ਵਿੱਚ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਇਹ ਸਪੱਸ਼ਟ ਕਰਦਾ ਹੈ ਕਿ ਇਨ੍ਹਾਂ ਛਾਪੇਮਾਰੀਆਂ ਦਾ ਮਕਸਦ ਭ੍ਰਿਸ਼ਟਾਚਾਰ ਦੀ ਜਾਂਚ ਨਹੀਂ, ਸਗੋਂ ਆਮ ਆਦਮੀ ਪਾਰਟੀ ਦੇ ਇਮਾਨਦਾਰ ਸਿਪਾਹੀਆਂ ਨੂੰ ਪਰੇਸ਼ਾਨ ਕਰਨਾ ਹੈ।

ਆਪ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਅੱਜ ਜੋ ਭਾਜਪਾ ਅਤੇ ਈਡੀ ਦਾ ‘ਗਠਜੋੜ’ ਪੂਰੇ ਦੇਸ਼ ਵਿੱਚ ਲੋਕਤੰਤਰ ਨੂੰ ਕੁਚਲ ਰਿਹਾ ਹੈ, ਉਸ ਦਾ ਅੰਤ ਪੰਜਾਬ ਦੀ ਇਸੇ ਪਵਿੱਤਰ ਧਰਤੀ ਤੋਂ ਸ਼ੁਰੂ ਹੋਵੇਗਾ। ਅਸੀਂ ਮੋਦੀ ਜੀ ਅਤੇ ਅਮਿਤ ਸ਼ਾਹ ਜੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੋ ਘਟੀਆ ਰਾਜਨੀਤੀ ਤੁਸੀਂ ਕਰ ਰਹੇ ਹੋ, ਉਸ ਨੂੰ ਬੰਦ ਕਰ ਦਿਓ। ਇਹ ਲੋਕਤੰਤਰ ਲਈ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਇੱਕ ਆਗੂ ਅਤੇ ਵਰਕਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰ ਰਿਹਾ ਹੈ। ਭਾਜਪਾ ਚਾਹੇ ਜਿੰਨੀ ਮਰਜ਼ੀ ਰੇਡ ਮਾਰ ਲਵੇ, ਅਸੀਂ ਝੁਕਾਂਗੇ ਨਹੀਂ। ਪੂਰਾ ਪੰਜਾਬ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ। ਭਾਜਪਾ ਦੀਆਂ ਇਹ ਸਾਜ਼ਿਸ਼ਾਂ ਪੰਜਾਬ ਵਿੱਚ ਕਦੇ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ।

*ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਕੁਲਦੀਪ ਧਾਲੀਵਾਲ* ਨੇ ਇਸ ਨੂੰ ਭਾਜਪਾ ਦੀ ‘ਦਮਨਕਾਰੀ ਰਾਜਨੀਤੀ’ ਦੱਸਦਿਆਂ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਡਰਾ ਕੇ ਪਾਰਟੀ ਵਿੱਚ ਸ਼ਾਮਲ ਕਰਨ ਦੀ ਖੇਡ ਖੇਡ ਰਹੀ ਹੈ, ਪਰ ਪੰਜਾਬ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗਾ।

ਆਪ ਆਗੂਆਂ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਭਾਜਪਾ ਦੇ ਅੰਦਰ ‘ਔਰੰਗਜ਼ੇਬ ਦੀ ਰੂਹ’ ਪ੍ਰਵੇਸ਼ ਕਰ ਗਈ ਹੈ। ਔਰੰਗਜ਼ੇਬ ਦੀ ਤਰ੍ਹਾਂ ਹੀ ਭਾਜਪਾ ਵੀ ਹਰ ਸਿਆਸੀ ਵਿਰੋਧੀ ਨੂੰ ਕੁਚਲ ਦੇਣਾ ਚਾਹੁੰਦੀ ਹੈ। ਇਨ੍ਹਾਂ ਦਾ ਇੱਕੋ-ਇੱਕ ਮੰਤਰ ਹੈ— ਜਾਂ ਤਾਂ ਭਾਜਪਾ ਵਿੱਚ ਆ ਜਾਓ, ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹੋ। ਭਾਜਪਾ ਸੱਤਾ ਦੇ ਜ਼ੋਰ ‘ਤੇ ਡਰਾ-ਧਮਕਾ ਕੇ ਹਰ ਕਿਸੇ ਨੂੰ ਆਪਣੇ ਪਾਲੇ ਵਿੱਚ ਲਿਆਉਣਾ ਚਾਹੁੰਦੀ ਹੈ।

ਆਪ ਆਗੂਆਂ ਨੇ ਈਡੀ ਦੀ ਨਿਰਪੱਖਤਾ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੰਜੀਵ ਅਰੋੜਾ ਇੱਕ ਸਫਲ ਕਾਰੋਬਾਰੀ ਹਨ ਅਤੇ ਉਨ੍ਹਾਂ ਨੇ ਆਪਣੀ ਮਿਹਨਤ ਨਾਲ ਆਪਣਾ ਸਾਮਰਾਜ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਈਡੀ ਉਨ੍ਹਾਂ ਲੋਕਾਂ ਦੇ ਘਰ ਕਿਉਂ ਨਹੀਂ ਜਾਂਦੀ ਜਿਨ੍ਹਾਂ ਨੇ ਰਾਜਨੀਤੀ ਵਿੱਚ ਆ ਕੇ ਪੰਜਾਬ ਨੂੰ ਲੁੱਟਿਆ ਅਤੇ ਕਰੋੜਾਂ-ਅਰਬਾਂ ਦੇ ਹੋਟਲ ਤੇ ਕਾਰੋਬਾਰ ਖੜ੍ਹੇ ਕੀਤੇ। ਬਾਦਲ ਪਰਿਵਾਰ ਵਰਗੇ ਵੱਡੇ ਸਿਆਸੀ ਘਰਾਣਿਆਂ ਖ਼ਿਲਾਫ਼ ਈਡੀ ਕਾਰਵਾਈ ਕਿਉਂ ਨਹੀਂ ਕਰਦੀ? ਇਸ ਦਾ ਮਤਲਬ ਸਾਫ਼ ਹੈ ਕਿ ਪੰਜਾਬ ਨੂੰ ਲੁੱਟਣ ਵਾਲੇ ਭਾਜਪਾ ਅਤੇ ਈਡੀ ਦੇ ਨਾਲ ਮਿਲੇ ਹੋਏ ਹਨ, ਜਦਕਿ ਮਿਹਨਤ ਕਰਨ ਵਾਲਿਆਂ ਨੂੰ ਤੰਗ ਕੀਤਾ ਜਾ ਰਿਹਾ ਹੈ।

ਭਾਜਪਾ ਨੂੰ ਚੇਤਾਵਨੀ ਦਿੰਦਿਆਂ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਭੁਲੇਖੇ ਵਿੱਚ ਨਾ ਰਹੇ ਕਿ ਰੇਡ ਦੇ ਡਰ ਤੋਂ ਸਾਡੇ ਆਗੂ ਪਾਰਟੀ ਛੱਡ ਦੇਣਗੇ ਜਾਂ ਝੁਕ ਜਾਣਗੇ। ਤੁਸੀਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੇ ਸਿੰਘ ਨੂੰ ਜੇਲ੍ਹ ਭੇਜ ਕੇ ਦੇਖ ਲਿਆ, ਪਰ ਕੋਈ ਨਹੀਂ ਝੁਕਿਆ। ਸੰਜੀਵ ਅਰੋੜਾ ਅਤੇ ਆਮ ਆਦਮੀ ਪਾਰਟੀ ਦਾ ਕੋਈ ਵੀ ਸਿਪਾਹੀ ਤੁਹਾਡੀਆਂ ਇਨ੍ਹਾਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਕੋਲ ਪੰਜਾਬ ਵਿੱਚ ਕੋਈ ਜਨਾਧਾਰ ਨਹੀਂ ਹੈ, ਇਸ ਲਈ ਉਸ ਦੇ ਆਗੂ ਨਹੀਂ ਸਗੋਂ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਇੱਥੇ ਚੋਣ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸੱਚੇ ਸਿਪਾਹੀ ਹਾਂ ਅਤੇ ਭਾਜਪਾ ਦੀ ਇਸ ਤਾਨਾਸ਼ਾਹੀ ਦਾ ਮੂੰਹ-ਤੋੜ ਜਵਾਬ ਦੇਵਾਂਗੇ।

 

Tags: latest newslatest Updatepro punjab tvpropunjabtvpunjabpunjab governmentpunjab newspunjabi news
Share199Tweet125Share50

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.