ਅਮਰੀਕਾ ਸਰਕਾਰ ਵੱਲੋਂ ਭਾਰਤੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਪੰਜਾਬ ਵਿੱਚ ਲਗਾਤਾਰ ਫਰਜੀ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਕਾਰਵਾਈ ਹੋ ਰਹੀ ਹੈ। ਪੰਜਾਬ ਦੇ ਲਗਭਗ ਹਰ ਜ਼ਿਲ੍ਹੇ ਦੇ ਵਿੱਚ ਏਜੰਟਾਂ ਖਿਲਾਫ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਹੁਣ ਜਲੰਧਰ ਤੋਂ ਖਬਰ ਆ ਰਹੀ ਹੈ ਕਿ ਜਲੰਧਰ ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀਆਂ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਦੀਆਂ ਪੰਜ ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ ‘ਤੇ ਜਾਂਚ ਕਾਰਵਾਈਆਂ ਕੀਤੀਆਂ।
ਇਹ ਸਾਰੀ ਕਾਰਵਾਈ PMLA 2002 ਦੇ ਤਹਿਤ ਕੀਤੀ ਗਈ ਸੀ। ਇਸ ਦੌਰਾਨ ਕਈ ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਡਿਵਾਈਸ ਅਤੇ 19 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।