International Training of Principals: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ (international standards education) ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ( Institutes of Singapore) ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ‘ਚ ਟਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਦੱਸਿਆ ਕਿ ਸੂਬਾ ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਪਹਿਲੇ ਗੇੜ ਵਿੱਚ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਵਾਸਤੇ ਭੇਜੇ ਜਾ ਰਹੇ ਹਨ।
ਬੈਂਸ ਨੇ ਕਿਹਾ ਕਿ ਟਰੇਨਿੰਗ ਵਿੱਚ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਦਾ ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ ਅਤੇ ਟਰੇਨਿੰਗ ਲੈਣ ਦੇ ਇਛੁੱਕ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ਤੇ ਅੱਜ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 26 ਦਸੰਬਰ 2022 ਤੱਕ ਖੁੱਲ੍ਹਾ ਰਹੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 24 ਦਸੰਬਰ 2022 ਨੂੰ ਕਰਵਾਈ ਜਾ ਰਹੀ ਮਾਪੇ ਅਧਿਆਪਕ ਮਿਲਣੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੀ ਬਿਹਤਰੀ ਲਈ ਸੰਜੀਦਾ ਹੈ।
ਇਸ ਮੌਕੇ ਉਨ੍ਹਾਂ ਨਾਲ ਵਰਿੰਦਰ ਕੁਮਾਰ ਸ਼ਰਮਾ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਤੇਜਦੀਪ ਸਿੰਘ ਸੈਣੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੀ ਮੌਜੂਦ ਰਹੇ।
ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀਆਂ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪ੍ਰੇਰਦਿਆਂ ਕਿਹਾ ਕਿ 24 ਦਸੰਬਰ ਨੂੰ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ (PTM) ਨਵਾਂ ਕੀਰਤੀਮਾਨ ਸਥਾਪਤ ਕਰੇਗੀ ਜਿੱਥੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ।
ਇਸਦੇ ਨਾਲ ਹੀ ਉਨ੍ਹਾਂ ਨੇ ਇਸ ਦਿਨ ਪੰਜਾਬ ਦੇ ਵਿਧਾਇਕਾਂ, ਸਮੂਹ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮ., ਮੁੱਖ ਦਫ਼ਤਰ ਤੋਂ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਵੀ ਸਕੂਲਾਂ ਵਿੱਚ ਵੀ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।
ਉਹਨਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਕੂਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਗਿਆ। ਸਕੂਲ ਮੁਖੀ ਅਤੇ ਅਧਿਆਪਕ ਆਪਣੀ ਯੋਜਨਾਬੰਦੀ ਮਾਪਿਆਂ ਨਾਲ ਸਾਂਝੀਆਂ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h