ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦੇ ਘਿਰਾਓ ਲਈ ਅਧਿਆਪਕ ਅਤੇ ਬੇਰੁਜ਼ਗਾਰ ਜਥੇਬੰਦੀਆਂ ਨੇ ਤਿਆਰੀਆਂ ਜ਼ੋਰ ਸ਼ੋਰਾ ਤੇ ਆਰੰਭ ਦਿਤੀਆਂ ਹਨ। ਮਿਲੀ ਹੋਈ ਜਾਣਕਾਰੀ ਮੁਤਾਬਕ ਪਿਛਲੀ ਕਾਂਗਰਸ ਸਰਕਾਰ ਵੱਲੋਂ ਗਣਿਤ,ਸਾਇੰਸ ਅਤੇ ਅੰਗਰੇਜ਼ੀ ਵਿਸ਼ਿਆਂ ਦੇ 2392 ਅਧਿਆਪਕ ਬਾਰਡਰ ਖੇਤਰ ਵਿੱਚ ਭਰਤੀ ਕੀਤੇ ਗਏ ਸਨ। ਜਿੰਨਾਂ ਉੱਤੇ ਨਵੇ ਨਿਯਮਾਂ ਅਨੁਸਾਰ ਕੇਂਦਰੀ ਪੇ ਸਕੇਲ਼ ਲਾਗੂ ਕੀਤੇ ਗਏ। ਉਕਤ ਕਾਡਰ ਦੇ ਨਿਯੁਕਤ ਅਧਿਆਪਕਾਂ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਯੁੱਧ ਜੀਤ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਨੂੰ ਸਬੰਧੀ 22 ਜੂਨ ਨੂੰ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ।
ਸੂਬਾ ਪ੍ਰਧਾਨ ਯੁੱਧ ਜੀਤ ਸਿੰਘ ਬਠਿੰਡਾ ਨੇ ਦੱਸਿਆ ਕਿ ਪਿਛਲੇ ਸਮੇਂ ਤੋ ਅਨੇਕਾਂ ਵਾਰ ਸਿੱਖਿਆ ਮੰਤਰੀ ਨੂੰ ਮਿਲਣ ਦੀ ਕੋਸਿਸ਼ ਕੀਤੀ ਹੈ, ਪ੍ਰੰਤੂ ਚੋਣਾਂ ਵਿੱਚ ਕੀਤੇ ਵਾਅਦਿਆਂ ਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਘਰਾਂ ਤੋ ਸੈਂਕੜੇ ਕਿਲੋਮੀਟਰ ਦੂਰ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਨਹੀਂ ਦੇ ਰਹੀ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਉੱਧਰ ਦੂਰ ਦੁਰਾਡੇ ਬੈਠੇ ਅਧਿਆਪਕਾਂ ਉੱਤੇ ਕੇਂਦਰੀ ਪੇ ਸਕਲ ਲਾਗੂ ਕਰਕੇ ਵਿੱਤੀ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਧਿਆਪਕਾਂ ਦੀ ਨਿਯੁਕਤੀ ਆਫਰ ਲੈਟਰ ਜਾਰੀ ਹੋਣ ਤੋਂ ਮੰਨ ਕੇ ਤਨਖਾਹ ਵੀ ਉਸੇ ਤਰੀਕ ਤੋ ਜਾਰੀ ਕੀਤੀ ਜਾਵੇ।
ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 22 ਨੂੰ ਘਿਰਾਓ ਕਰਕੇ ਘੂਕ ਸੁੱਤੀ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਜਗਾਇਆ ਜਾਵੇਗਾ।