ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ।
ਸਿੱਖਿਆ ਮੰਤਰੀ ਨੇ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।
ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ।
ਹਰਜੋਤ ਸਿੰਘ ਬੈਂਸ ਨੇ ਪੱਤਰ ਵਿੱਚ ‘ਮਿਸ਼ਨ-100 ਪ੍ਰਤੀਸ਼ਤ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਹਨਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ।
ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ‘ਸਕੂਲ ਆਫ਼ ਐਮੀਨੈਂਸ’ ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਹਨਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h