Harjot Bains Punjab Tour: ਪੰਜਾਬ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਮੰਗਲਵਾਰ 04 ਅਪ੍ਰਲੈ ਤੋਂ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਗਈ ਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ।
ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕੀਤੀ ਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ।
ਇਸ ਦੌਰੇ ਦੌਰਾਨ ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ। ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ ਜਿਸ ਲਈ ਚੰਡੀਗੜ੍ਹ ਦੇ ਦਫ਼ਤਰਾਂ ਵਿਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h