ਸੋਮਵਾਰ, ਜੁਲਾਈ 7, 2025 01:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਜਾਰੀ ਰਹਿਣਗੇ ਉਪਰਾਲੇ: ਹਰਜੋਤ ਬੈਂਸ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਨੰਬਰ ਇੱਕ ਸਕੂਲ ਬਣਾਇਆ ਜਾਵੇਗਾ, ਜਿੱਥੇ ਸਿੱਖਿਆ ਦਾ ਪੱਧਰ ਮਜਬੂਤ ਕਰਕੇ ਸੂਬੇ ਦੇ

by Bharat Thapa
ਫਰਵਰੀ 8, 2023
in ਪੰਜਾਬ
0

ਕੀਰਤਪੁਰ ਸਾਹਿਬ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਨੰਬਰ ਇੱਕ ਸਕੂਲ ਬਣਾਇਆ ਜਾਵੇਗਾ, ਜਿੱਥੇ ਸਿੱਖਿਆ ਦਾ ਪੱਧਰ ਮਜਬੂਤ ਕਰਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾਵੇਗਾ। ਇਸ ਦੇ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਅਗਲੇ ਵਿੱਦਿਅਕ ਸੈਸ਼ਨ ਤੋਂ ਸਰਕਾਰੀ ਸਕੂਲਾਂ ਵਿੱਚ ਬਦਲੇ ਹੋਏ ਮਹੋਲ ਦੀ ਝਲਕ ਨਜ਼ਰ ਆਵੇਗੀ। ਵਿਦਿਆਰਥੀਆਂ ਦੇ ਹੁਨਰ ਨੂੰ ਪਹਿਚਾਣ ਕੇ ਉਨ੍ਹਾਂ ਨੂੰ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿੱਚ ਅੱਗੇ ਲਿਆਉਣ ਲਈ ਸਿੱਖਿਆ ਦੇ ਖੇਤਰ ਵਿੱਚ ਜਿਕਰਯੋਗ ਸੁਧਾਰ ਕੀਤੇ ਜਾ ਰਹੇ ਹਨ।

ਅੱਜ ਮੱਸੇਵਾਲ ਸਰਕਾਰੀ ਸੀਨੀ.ਸੈਕੰ.ਸਮਾਰਟ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਵਿਸ਼ੇਸ ਤੌਰ ਤੇ ਪਹੁੰਚੇ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਸਾਡੇ ਸਰਕਾਰੀ ਸਕੂਲ ਮਾਡਲ ਅਤੇ ਕਾਨਵੈਂਟ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ। ਸਕੂਲ ਆਂਫ ਐਮੀਨੈਂਸ, ਬਿਜਨਸ ਬਲਾਸਟਰ,ਮਿਸ਼ਨ 100 ਪ੍ਰਤੀਸ਼ਤ ਵਰਗੇ ਪੰਜਾਬ ਸਰਕਾਰ ਵੱਲੋ ਚੁੱਕੇ ਫੈਸਲਿਆਂ ਦੀ ਹਰ ਵਰਗ ਵੱਲੋਂ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਨ ਦੇ ਨਾਲ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੀ ਜਿੰਮੇਵਾਰੀ ਸੋਪੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਥੋੜੇ ਸਮੇਂ ਦੀ ਜਿੰਮੇਵਾਰੀ ਦੌਰਾਨ ਇਹ ਅਨੁਭਵ ਕੀਤਾ ਹੈ ਕਿ ਜੇਕਰ ਸਕੂਲ ਦੇ ਮੁਖੀ ਅਤੇ ਸਟਾਫ ਬਿਹਤਰ ਕੰਮ ਕਰਨ ਤਾਂ ਸਰਕਾਰੀ ਸਕੂਲ ਦੀ ਨੁਹਾਰ ਬਹੁਤ ਜਲਦੀ ਬਦਲ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਮਾਪਿਆਂ ਦੀ ਜਿੰਮੇਵਾਰੀ ਹੈ ਕਿ ਉਹ ਸਕੂਲ ਵਿੱਚ ਵਿਦਿਆਰਥੀ ਨੂੰ ਮਿਲਣ ਵਾਲੀ ਸਿੱਖਿਆ ਬਾਰੇ ਜਾਣਕਾਰੀ ਰੱਖਣ। ਪੀ.ਟੀ.ਐਮ ਵਿੱਚ ਆ ਕੇ ਅਧਿਆਪਕਾ ਨਾਲ ਵਿਦਿਆਰਥੀ ਬਾਰੇ ਵਿਚਾਰ ਵਟਾਦਰਾ ਕਰਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦਾ ਸਮਾਜ ਵਿੱਚ ਬਹੁਤ ਸਨਮਾਨ ਜਨਕ ਸਥਾਨ ਹੈ, ਉਹ ਵਿਦਿਆਰਥੀਆਂ ਦਾ ਭਵਿੱਖ ਸਵਾਰਨ ਵਿੱਚ ਸਭ ਤੋ ਵੱਡੀ ਭੂਮਿਕਾ ਨਿਭਾਉਦੇ ਹਨ, ਇਸ ਲਈ ਅਧਿਆਪਕਾਂ ਨੂੰ ਹੋਰ ਸਖਤ ਮਿਹਨਤ ਕਰਨ ਦੀ ਜਰੂਰਤ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਵੀ ਆਪਣੀ ਜਿੰਮੇਵਾਰੀ ਸਮਝਣ ਦੀ ਜਰੂਰਤ ਹੈ, ਮਾਪਿਆਂ ਵੱਲੋ ਉਨ੍ਹਾਂ ਨੂੰ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਮਜਬੂਤ ਬੁਨਿਆਦੀ ਢਾਂਚਾ ਤੇ ਸਿੱਖਿਆ ਸੁਧਾਰਾ ਲਈ ਯਤਨ ਜਾਰੀ ਹਨ, ਦੇਸ਼ ਦਾ ਭਵਿੱਖ ਅੱਜ ਦੇ ਕਲਾਸਰੂਮ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਸਭ ਨੇ ਪੰਜਾਬ ਨੂੰ ਨੰਬਰ ਇੱਕ ਦਾ ਸੂਬਾ ਬਣਾਉਣਾ ਹੈ।

ਜਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਮੱਸੇਵਾਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਸਮਾਗਮ ਪ੍ਰਿੰ.ਰਵਿੰਦਰ ਸਿੰਘ ਦੀ ਅਗਵਾਈ ਅਧੀਨ ਹੋਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ.ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ ਸ਼ਾਮਿਲ ਹੋਏ, ਜਿਨ੍ਹਾਂ ਦਾ ਸਵਾਗਤ ਸਕੂਲ਼ ਮੈਨੇਜਮੈਂਟ ਕਮੇਟੀ,ਪ੍ਰਿੰਸੀਪਲ ਅਤੇ ਸਟਾਫ ਵੱਲੋ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਸਕੂਲ਼ ਦੇ ਵਿਦਿਆਰਥੀਆਂ ਵੱਲੋ ਇੱਕ ਧਾਰਮਿਕ ਪੇਸ਼ਕਸ਼ ਰਾਹੀਂ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋ ਵੱਖ ਵੱਖ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆ ਗਈਆਂ।

ਇਸ ਮਗਰੋਂ ਨਤੀਜਾ ਸੈਸ਼ਨ 2021-2022 ਦੋਰਾਨ 12ਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੰਤਰੀ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ। ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਰਵਿੰਦਰ ਸਿੰਘ ਵੱਲੋ ਸਿੱਖਿਆ ਮੰਤਰੀ ਨੂੰ ਸਕੂਲ਼ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਸਕੂਲ਼ ਵਿੱਚ ਸਾਇੰਸ ਸਟ੍ਰੀਮ ਦੀ ਮੰਗ ਰੱਖੀ ਜਿਸ ਤੇ ਸਿੱਖਿਆ ਮੰਤਰੀ ਵੱਲੋ ਜਲਦ ਹੀ ਮੰਗਾ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ। ਸਿੱਖਿਆ ਮੰਤਰੀ ਵੱਲੋਂ ਸਕੂਲ਼ ਮੈਨੈਜਮੈਂਟ ਕਮੇਟੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਡਾ.ਜਰਨੈਲ ਸਿੰਘ ਦਬੂੜ, ਸਰਬਜੀਤ ਸਿੰਘ ਭਟੋਲੀ,ਕੇਸਰ ਸੰਧੂ, ਬਲਵੀਰ ਚੋਧਰੀ ਮਨਮੀਤ ਸਿੰਘ, ਵੀਰ ਚੰਦ, ਤਰਲੋਚਨ ਸਿੰਘ, ਦਰਸ਼ਨ ਸਿੰਘ, ਗੋਪਾਲ ਸਿੰਘ, ਜਸਵਿੰਦਰ ਸਿੰਘ, ਦੇਸ ਰਾਜ ਸ਼ਾਹ,ਸੁਰੇਸ਼ ਕੁਮਾਰ,ਕ੍ਰਿਪਾਲ ਸਿੰਘ, ਈਸ਼ਵਰ ਸਿੰਘ, ਜਸਵੀਰ ਸਿੰਘ, ਗੁਰਸੇਵਕ ਸਿੰਘ,ਮਦਨ ਨਾਲ, ਹਰਦਿਆਲ ਸਿੰਘ, ਹਰੀ ਰਾਮ, ਸੁੱਚਾ ਸਿੰਘ, ਜਰਨੈਲ ਸਿੰਘ, ਚਰਨਜੀਤ ਕੌਰ, ਭਾਗੋ ਦੇਵੀ,ਨੀਲਮ ਦੇਵੀ ਤੇ ਸਮੂਹ ਸਟਾਫ ਹਾਜਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: education in PunjabEffortsHarjot Bainspropunjabtvraise the level
Share226Tweet141Share57

Related Posts

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.