Eid ul Adha Celebrations: ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਅਕਾਲਸਰ ਰੋਡ ਬਣੀ ਮਸਜਿਦ ਵਿਖੇ ਈਦ ਉਲ ਅਜ਼੍ਹਾ ਦੀ ਨਮਾਜ਼ ਅਦਾ ਕੀਤੀ। ਇਸ ਮੌਕੇ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਨਮਾਜ਼ ਏ ਈਦ ਅਦਾ ਕਰਨ ਲਈ ਪਹੁੰਚੇ। ਈਦ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਕਿਹਾ ਕਿ ਹੱਜ ਸਮਰੱਥਾ ਰੱਖਣ ਵਾਲੇ ਮੁਸਲਮਾਨ ਦੇ ਲਈ ਆਪਣੀ ਜ਼ਿੰਦਗੀ ਦੇ ਵਿੱਚ ਇੱਕ ਵਾਰ ਹੱਜ ਬੈਤੁੱਲਾ ਦੀ ਅਦਾਇਗੀ ਕਰਨਾ ਫ਼ਰਜ਼ ਹੈ। ਇਹ ਈਦ ਕੁਰਬਾਨੀ ਵਾਲੀ ਈਦ ਦੇ ਨਾਂ ਤੋਂ ਵੀ ਜਾਣੀ ਜਾਂਦੀ ਹੈ।
ਉਧਰ ਦੂਜੇ ਪਾਸੇ ਈਦ ਮੌਕੇ ਸਿੱਖ ਭਾਈਚਾਰੇ ਦੇ ਆਗੂਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਮੁਸਲਿਮ ਭਾਈਚਾਰੇ ਨੇ ਇਕੱਠੇ ਹੋ ਕੇ ਇੱਕ ਦੂਜੇ ਦੇ ਤਿਉਹਾਰ ਮਨਾਉਣੇ ਚਾਹੀਦੇ ਹਨ। ਇਸ ਨਾਲ ਈਦ ਮੌਕੇ ਏਕਤਾ ਦਾ ਪਰਤੀਕ ਨਜ਼ਰ ਆਈਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਲੋਕ ਅਕਸਰ ਇੱਕਠੇ ਹੋ ਕੇ ਇੱਕ-ਦੂਜੇ ਨਾਲ ਹਰ ਤਰ੍ਹਾਂ ਦੀ ਤਿਉਹਾਰ ਇਸੇ ਤਰ੍ਹਾਂ ਪੂਰੀ ਖੁਸ਼ੀ ਨਾਲ ਮਨਾਉਂਦੇ ਹਨ।
ਈਦ ਦੀਆਂ ਰੌਣਕਾਂ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲੀਆਂ ਅੰਮ੍ਰਿਤਸਰ ਦੇ ਹਾਲ ਗੇਟ ਸਥਿਤ ਜਾਮਾ ਮਸਜਿਦ ਖੈਰੂਦੀਨ ਵਿਖੇ ਵੱਡੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਨੇ ਈਦ ਦੀ ਨਮਾਜ਼ ਅਦਾ ਕੀਤੀ ਅਤੇ ਅਮੀਰ ਗ਼ਰੀਬ ਦਾ ਕੋਈ ਵਿਤਕਰਾ ਨਾ ਹੋ ਕੇ ਇਕ ਕਤਾਰ ਵਿਚ ਖੜ ਹੋ ਕੇ ਨਮਾਜ਼ ਪੜ੍ਹਦੇ ਹਨ ਤੇ ਪੂਰੀ ਦੁਨੀਆਂ ਨੂੰ ਇਹ ਸੰਦੇਸ਼ ਦਿੰਦੇ ਹਨ ਕਿ ਦੁਨੀਆਂ ਵਿਚ ਕੋਈ ਵੱਡਾ ਛੋਟਾ ਨਹੀਂ। ਨਮਾਜ਼ ਦੇ ਬਾਦ ਮੌਲਵੀ ਸਾਹਬ ਵਲੋਂ ਦਿਤੇ ਜਾਣ ਵਾਲੇ ਵਿਸ਼ੇਸ਼ ਸੰਬੋਧਨ ਤੋਂ ਬਾਦ ਈਦ ਗਾਹ ਤੇ ਮਸਜਿਦਾਂ ਵਿਚ ਆਏ ਅਪਣੇ ਹਮ ਵਤਨ ਲੋਕਾਂ ਨੂੰ ਗਲੇ ਮਿਲ ਕੇ ਈਦ ਦੀਆਂ ਵਧਾਈਆਂ ਦਾ ਅਦਾਨ ਪ੍ਰਦਾਨ ਕਰਦੇ ਹਨ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਗਲ ਲੱਗ ਕੇ ਈਦ ਮਨਾਉਂਦੇ ਵੀ ਦਿਖਾਈ ਦਿੱਤੇ।
ਅੰਮ੍ਰਿਤਸਰ ਹਾਲ ਬਾਜ਼ਾਰ ਦੇ ਵਿੱਚ ਮਸਜਿਦ ਵਿਖੇ ਜਿੱਥੇ ਵੱਡੀ ਗਿਣਤੀ ਚ ਮੁਸਲਿਮ ਭਾਈਚਾਰੇ ਦੇ ਲੋਕ ਈਦ ਮਨਾਉਣ ਪਹੁੰਚੇ ਉੱਥੇ ਹੀ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਮੈਂਬਰ ਵੀ ਮੁਸਲਿਮ ਭਾਈਚਾਰੇ ਨਾਲ ਈਦ ਮਨਾਉਣ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ।
ਭਾਰਤ ਇੱਕ ਅਜਿਹਾ ਦੇਸ਼ ਹੈ ਜਿਸਦੇ ਵਿੱਚ ਹਰ ਧਰਮ ਦਾ ਤਿਉਹਾਰ ਬੜੀ ਹੀ ਧੂਮ-ਧਾਮ ਦੇ ਨਾਲ ਮਨਾਇਆ ਜਾਂਦਾ ਹੈ। ਭਾਰਤ ਵਾਸੀਆਂ ਦੇ ਵੱਲੋਂ ਹਰ ਤਿਉਹਾਰ ਨੂੰ ਵੱਖੋ-ਵੱਖ ਢੰਗ ਨਾਲ ਅਤੇ ਮਿਲ-ਜੁਲ ਕੇ ਮਨਾਇਆ ਜਾਂਦਾ ਹੈ। ਮੁਸਲਿਮ ਭਾਈਚਾਰੇ ਦੀ ਗੱਲ ਕਰੀਏ ਤਾਂ ਬਕਰ ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਗਲੇ ਮਿਲ ਕੇ ਅਤੇ ਮਿਠਾਈਆਂ ਵੰਡ ਕੇ ਇਸ ਦਿਨ ਦਾ ਆਨੰਦ ਮਾਣਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h