ਸ਼ੁੱਕਰਵਾਰ, ਜੁਲਾਈ 24, 2026 04:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਭੇਜੇ ਗਏ ਹੁਣ ਤੱਕ 200 ਤੋਂ ਵੱਧ ਪ੍ਰਿੰਸੀਪਲ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

by Pro Punjab Tv
ਅਪ੍ਰੈਲ 7, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸਿਖਲਾਈ ਦੌਰਾਨ ਇਹ ਪ੍ਰਿੰਸੀਪਲ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਜਾਣੂ ਹੁੰਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ, ਉਹ ਇਨ੍ਹਾਂ ਅਭਿਆਸਾਂ ਨੂੰ ਵਿਦਿਆਰਥੀਆਂ ਅਤੇ ਸਹਿਯੋਗੀਆਂ ਨਾਲ ਸਾਂਝਾ ਕਰਦੇ ਹਨ ਤਾਂ ਜੋ ਸਾਡੇ ਵਿਦਿਆਰਥੀ ਸਿੱਖਿਆ ਦੇ ਵਿਸ਼ਵ ਪੱਧਰੀ ਮਿਆਰਾਂ ਦਾ ਸਾਹਮਣਾ ਕਰ ਸਕਣ। ਇਹ ਮਾਰਗ-ਦਰਸ਼ਕ ਪਹਿਲਕਦਮੀ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਇਹ ਅਧਿਆਪਕ-ਵਿਦਿਆਰਥੀਆਂ ਲਈ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾ ਕੇ ਬਦਲਾਅ ਵਜੋਂ ਕੰਮ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਅਧਿਆਪਕਾਂ ਦੀ ਮੁਹਾਰਤ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਉਹ ਆਧੁਨਿਕ ਅਧਿਆਪਨ ਵਿਧੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ ਤਾਂ ਜੋ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰ ਸਕਣ।

ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ. ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇ.ਈ.ਈ.ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਯੋਗਤਾ ਪ੍ਰਾਪਤ ਕੀਤੀ ਹੈ। ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ‘ਤੇ ਵੱਡਾ ਜ਼ੋਰ ਦੇ ਰਹੀ ਹੈ।” ਮੁੱਖ ਮੰਤਰੀ ਸ.  ਭਗਵੰਤ ਸਿੰਘ ਮਾਨ ਨੇ ਕਿਹਾ, “ਆਉਣ ਵਾਲੇ ਦਿਨਾਂ ਵਿੱਚ ਇੱਕ ਵਿਅਕਤੀ ਆਪਣੀ ਦੌਲਤ ਨਾਲ ਨਹੀਂ ਸਗੋਂ ਆਪਣੇ ਬੱਚਿਆਂ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਇਸੇ ਲਈ ਸੂਬਾ ਸਰਕਾਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਇਕ ਕਿਸਾਨ ਦੀ ਧੀ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ 15ਵਾਂ ਰੈਂਕ ਪ੍ਰਾਪਤ ਕੀਤਾ। ਸਾਡੀ ਸਰਕਾਰ ਸੂਬੇ ਦੀਆਂ ਧੀਆਂ ਨੂੰ ਉਡਾਣ ਭਰਨ ਲਈ ਖੰਭ ਦੇ ਰਹੀ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ।”

Tags: latest newslatest Updatepro punjab tvpropunjabtvpunjabpunjab governmentpunjab newspunjabi news
Share198Tweet124Share49

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.