Election Commission News: ਭਾਰਤੀ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਕਥਿਤ ਤੌਰ ਉਤੇ ਚੋਣ ਜ਼ਾਬਜ਼ੇ ਦੀ ਉਲੰਘਣਾਵਾਂ ਦਾ ਨੋਟਿਸ ਲਿਆ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਉਪਰ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ‘ਤੇ ਨਫ਼ਰਤ ਅਤੇ ਪਾੜਾ ਪੈਦਾ ਕਰਨ ਦੇ ਦੋਸ਼ ਲੱਗੇ ਹਨ।
ਕਮਿਸ਼ਨ ਨੇ ਦੋਵਾਂ ਆਗੂਆਂ ਤੋਂ 29 ਅਪ੍ਰੈਲ ਨੂੰ ਸਵੇਰੇ 11 ਵਜੇ ਤੱਕ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ ਇਹ ਨੋਟਿਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਕਥਿਤ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ ਲੈਂਦਿਆਂ ਜਾਰੀ ਕੀਤਾ ਹੈ। ਭਾਜਪਾ ਤੇ ਕਾਂਗਰਸ ਦੋਵਾਂ ਉਪਰ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ‘ਤੇ ਨਫ਼ਰਤ ਅਤੇ ਵੰਡ ਪੈਦਾ ਕਰਨ ਦਾ ਦੋਸ਼ ਲਗਾਇਆ ਹੈ।