ਸ਼ਨੀਵਾਰ, ਸਤੰਬਰ 26, 2026 09:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਿਮਨੀ ਚੋਣ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧ, ਚੋਣ ਅਧਿਕਾਰੀ ਨੇ ਲਿਆ ਤਿਆਰੀਆਂ ਦਾ ਜਾਇਜ਼ਾ

Election Officer reviwe Arrangements: ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈਬਕਾਸਟਿੰਗ, ਟਰਾਂਸਪੋਟੇਸ਼ਨ ਅਤੇ ਸੰਚਾਰ ਪਲਾਨ ਅਤੇ ਈਵੀਐਮ ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

by ਮਨਵੀਰ ਰੰਧਾਵਾ
ਮਈ 8, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Jalandhar By-Election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਜ਼ਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈਬਕਾਸਟਿੰਗ, ਟਰਾਂਸਪੋਟੇਸ਼ਨ ਅਤੇ ਸੰਚਾਰ ਪਲਾਨ ਅਤੇ ਈਵੀਐਮ ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਢੁੱਕਵਾਂ ਤਾਇਨਾਤੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ 98 ਫੀਸਦੀ ਵੋਟਰ ਸਲਿੱਪਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈਬ ਕਾਸਟਿੰਗ ਕੀਤੀ ਜਾਵੇਗੀ, ਜਿਸ ਦੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਦੱਸਿਆ ਕਿ ਈ.ਵੀ.ਐਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਟਾਫ਼ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ।

ਜ਼ਿਕਰਯੋਗ ਹੈ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Deputy Commissioner-cum-District Election Officer Jaspreet SinghElection officerjalandharKuldeep Singh ChahalLok Sabha By-ElectionPolice CommissionerPolling Stationspro punjab tvpunjab newspunjabi news
Share207Tweet129Share52

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.