Twitter Fresh Layoffs: ਟਵਿੱਟਰ ‘ਚ ਇੱਕ ਵਾਰ ਫਿਰ ਛਾਂਟੀ ਕੀਤੀ ਗਈ ਹੈ। ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਟਵਿੱਟਰ ਤੋਂ ਹਜ਼ਾਰਾਂ ਕਰਮਚਾਰੀਆਂ ਦੀ ਨੌਕਰੀ ਚਲੀ ਗਈ ਹੈ। ਟਵਿੱਟਰ ਨੇ ਪਿਛਲੇ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਆਪਣੇ 200 ਤੋਂ ਵੱਧ ਕਰਮਚਾਰੀਆਂ ਚੋਂ 90 ਪ੍ਰਤੀਸ਼ਤ ਤੋਂ ਵੱਧ ਨੂੰ ਨੌਕਰੀ ਤੋਂ ਕੱਢਿਆ ਹੈ। ਕੰਪਨੀ ਨੇ ਨਵੀਂ ਦਿੱਲੀ ਅਤੇ ਮੁੰਬਈ ਦੇ ਵਿੱਤੀ ਹੱਬ ਵਿੱਚ ਆਪਣੇ ਦਫ਼ਤਰ ਬੰਦ ਕਰ ਦਿੱਤੇ ਹਨ।
ਦ ਇਨਫਰਮੇਸ਼ਨ ਵੈੱਬਸਾਈਟ ਦੀ ਰਿਪੋਰਟ ਮੁਤਾਬਕ ਐਲੋਨ ਮਸਕ ਨੇ ਇਸ ਵਾਰ ਟਵਿਟਰ ਦੀ ਸੇਲਜ਼ ਟੀਮ ਤੋਂ ਕਰਮਚਾਰੀਆਂ ਨੂੰ ਕੱਢ ਦਿੱਤਾ ਹੈ। ਹਾਲਾਂਕਿ ਕਿੰਨੇ ਕਰਮਚਾਰੀਆਂ ਦੀ ਛਾਂਟੀ ਕੀਤੀ ਜਾਵੇਗੀ, ਇਹ ਸਪੱਸ਼ਟ ਨਹੀਂ ਹੈ। ਪਿਛਲੇ ਸਾਲ ਅਕਤੂਬਰ ‘ਚ ਮਸਕ ਨੇ ਟਵਿਟਰ ਨੂੰ 4400 ਕਰੋੜ ‘ਚ ਖਰੀਦਿਆ ਸੀ। ਇਸ ਤੋਂ ਬਾਅਦ ਟਵਿਟਰ ‘ਚ ਵੱਡੇ ਬਦਲਾਅ ਹੋਏ ਹਨ।
ਦੱਸ ਦੇਈਏ ਕਿ ਟਵਿਟਰ ਦੇ ਨਾਲ-ਨਾਲ ਮੇਟਾ, ਅਲਫਾਬੇਟ, ਮਾਈਕ੍ਰੋਸਾਫਟ ਅਤੇ ਐਮਜ਼ੌਨ ਵਰਗੀਆਂ ਕੰਪਨੀਆਂ ਨੇ ਵੀ ਛਾਂਟੀ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h