Meeting of SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 16 ਜੂਨ ਨੂੰ ਹੰਗਾਮੀ ਮੀਟਿੰਗ ਸੱਦੀ ਹੈ। ਦੱਸ ਦਈਏ ਕਿ ਇਹ ਇੱਕ ਮਹੀਨੇ ਦੇ ਅੰਦਰ ਸੱਦੀ ਗਈ ਦੂਜੀ ਮੀਟਿੰਗ ਹੈ। ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਖਾਸ ਗੱਲ ਇਹ ਹੈ ਕਿ ਮੀਟਿੰਗ ਬਹੁਤ ਹੀ ਘੱਟ ਨੋਟਿਸ ‘ਤੇ ਬੁਲਾਈ ਗਈ ਹੈ।
ਇਸ ਦੇ ਨਾ ਹੀ ਜੇਕਰ ਸੂਤਰਾਂ ਦੀ ਮੰਨੀਏ ਤਾਂ ਇਸ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ। ਜਿਸ ਵਿੱਚ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਹੀ ਗੱਲ ਚੱਲੀ ਸੀ। ਪਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਅਕਾਲੀ ਦਲ ਵਿੱਚ ਫੁੱਟ ਸ਼ੁਰੂ ਹੋ ਗਈ। ਪ੍ਰਕਾਸ਼ ਸਿੰਘ ਬਾਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਸੁਖਬੀਰ ਬਾਦਲ ਦੇ ਕਰੀਬੀ ਆਹਮੋ-ਸਾਹਮਣੇ ਆ ਗਏ। ਜਿਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਫੈਸਲੇ ਨੂੰ ਟਾਲ ਦਿੱਤਾ।
ਕਿਉਂ ਹੋ ਰਹੀ ਗਿਆਨੀ ਹਰਪ੍ਰੀਤ ਨੂੰ ਹਟਾਉਣ ਦੀ ਤਿਆਰੀ
ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਆਪ’ ਆਗੂ ਰਾਘਵ ਚੱਢਾ ਤੇ ਬਾਲੀਵੁੱਡ ਐਕਟਰਸ ਪਰਿਣੀਤੀ ਚੋਪੜਾ ਦੀ ਕੁੜਮਾਈ ‘ਚ ਸ਼ਾਮਲ ਹੋਣ ਲਈ ਦਿੱਲੀ ਸਥਿਤ ਕਪੂਰਥਲਾ ਹਾਊਸ ਪਹੁੰਚੇ ਸੀ। ਉਦੋਂ ਤੋਂ ਹੀ ਉਹ ਸਵਾਲਾਂ ਦੇ ਘੇਰੇ ‘ਚ ਹੈ।
ਇੰਨਾ ਹੀ ਨਹੀਂ ਪਿਛਲੇ ਕੁਝ ਸਮੇਂ ਤੋਂ ਜਥੇਦਾਰ ਅਤੇ ਅਕਾਲੀ ਦਲ ਦਰਮਿਆਨ ਰੰਜਿਸ਼ ਚੱਲ ਰਹੀ ਸੀ। ਜਥੇਦਾਰ ਨੇ ਕਈ ਵਾਰ ਅਕਾਲੀ ਦਲ ਦੀ ਕਮਜ਼ੋਰੀ ਦੀ ਗੱਲ ਕੀਤੀ ਹੈ। ਜਥੇਦਾਰ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਸਲਾਹ ਵੀ ਦੇ ਚੁੱਕੇ ਹਨ। ਸੂਤਰਾਂ ਤੋਂ ਹਾਸਲ ਜਾਣਕਾਰੀ ਮੁਤਾਬਕ ਇਸ ਮਾਮਲੇ ਦਾ ਅਕਾਲੀ ਦਲ ਵੱਲੋਂ ਹੀ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਅਕਤੂਬਰ 2018 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੀ ਅੰਤ੍ਰਿਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਸੀ।ਅੰਤ੍ਰਿਗ ਕਮੇਟੀ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਸਵੀਕਾਰ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਥਾਪਿਆ ਸੀ। ਦੱਸ ਦਈਏ ਕਿ ਗੁਰਦੁਆਰਾ ਸੁਧਾਰ ਲਹਿਰ ਤੋਂ ਬਾਅਦ ਗੁਰਦੁਆਰਿਆਂ ਦੇ ਗੁਰਮਤਿ ਦੇ ਸਿਧਾਂਤਾਂ ਮੁਤਾਬਕ ਪ੍ਰਬੰਧ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕੀਤੀ ਗਈ। ਉਸ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਕਮੇਟੀ ਵੱਲੋਂ ਹੀ ਕੀਤੀ ਜਾਂਦੀ ਹੈ।
ਇਹ ਨਾਂ ਅਗਲੇ ਜਥੇਦਾਰ ਲਈ ਦੌੜ ਵਿੱਚ
ਜੇਕਰ ਇਸ ਮੀਟਿੰਗ ਵਿੱਚ ਜਥੇਦਾਰ ਨੂੰ ਹਟਾਉਣ ਬਾਰੇ ਸਹਿਮਤੀ ਬਣ ਜਾਂਦੀ ਹੈ ਤਾਂ ਅਗਲੇ ਜਥੇਦਾਰ ਦੀ ਦੌੜ ਵਿੱਚ ਸ਼ਾਮਲ ਨਾਵਾਂ ਵਿੱਚ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਪੁੱਤਰ ਗਿਆਨੀ ਅਮਰਜੀਤ ਸਿੰਘ ਤੋਂ ਇਲਾਵਾ ਗਿਆਨੀ ਮੱਲਾ ਸਿੰਘ ਦੇ ਨਾਂ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h