ਵੀਰਵਾਰ, ਜੁਲਾਈ 24, 2025 07:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

30 ਸਤੰਬਰ ਨੂੰ ਹੋਵੇਗਾ SGPC ਦਾ ਐਮਰਜੰਸੀ ਇਜਲਾਸ, ਖਾਲਸਾ ਪੰਥ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਕਰੇਗਾ ਡਟਵਾਂ ਮੁਕਾਬਲਾ: ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੁੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ। ਇਥੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਚ ਪੰਜਾਬ ਅਤੇ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਕਮੇਟੀ ਨੂੰ ਮਾਨਤਾ ਦੇਣ ਨੂੰ ਖਾਲਸਾ ਪੰਥ ’ਤੇ ਹਮਲਾ ਕਰਾਰ ਦਿੱਤਾ

by Bharat Thapa
ਸਤੰਬਰ 26, 2022
in Featured, Featured News, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੁੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ। ਇਥੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਚ ਪੰਜਾਬ ਅਤੇ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਕਮੇਟੀ ਨੂੰ ਮਾਨਤਾ ਦੇਣ ਨੂੰ ਖਾਲਸਾ ਪੰਥ ’ਤੇ ਹਮਲਾ ਕਰਾਰ ਦਿੱਤਾ। ਉਹਨਾਂ ਗੁਰਦੁਆਰਾ ਸਾਹਿਬ ਵਿਚ ਇਕੱਤਰ ਸੰਗਤ ਨੂੰ ਆਖਿਆ ਕਿ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਜਾਇਜ਼ ਹੱਕਾਂ ਦੀ ਰਾਖੀ ਵਾਸਤੇ ਸੰਘਰਸ਼ ਲਈ ਆਪਣੇ ਆਪ ਨੂੰ ਤਿਆਰ ਕਰੀਏ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਹੁੱਡਾ ਸਰਕਾਰ ਨੇ ਹਰਿਆਣਾ ਵਿਚ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਾਸਤੇ ਵੱਖਰੀ ਹਰਿਆਦਾ ਗੁਰਦੁਆਰਾ ਕਮੇਟੀ ਵਾਸਤੇ ਐਕਟ ਪਾਸ ਕੀਤਾ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀਸ ਰਕਾਰ ਤੇ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਦਾਲਤ ਵਿਚ ਸ਼੍ਰੋਮਣੀ ਕਮੇਟੀ ਵਿਰੋਧੀ ਸਟੈਂਡ ਲਿਆ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ ਸ਼੍ਰੋਮਣੀ ਕਮੇਟੀ ਨੁੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੀ ਹੈ ਅਤੇ ਇਸਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਕਬਜ਼ਾ ਕਰ ਲਿਆ ਹੈ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਮਾਮਲਿਆਂ ਨਾਲ ਅਦਾਲਤ ਵਿਚ ਵੀ ਨਜਿੱਠਣ ਵਾਸਤੇ ਤਿਆਰ ਹੈ ਤੇ ਲੋਕਤੰਤਰੀ ਢੰਗ ਨਾਲ ਰੋਸ ਪ੍ਰਦਰਸ਼ਨ ਵਾਸਤੇ ਵੀ ਤਿਆਰ ਹੈ। ਉਹਨਾਂ ਕਿਹਾ ਕਿ ਅਸੀਂ 30 ਸਤੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਐਮਰਜੰਸੀ ਜਨਰਲ ਇਜਲਾਸ ਵਿਚ
ਸੰਘਰਸ਼ ਨੂੰ ਅੰਤਿਮ ਰੂਪ ਰੇਖਾ ਪ੍ਰਦਾਨ ਕਰਾਂਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੁੱਚਾ ਸਿੱਖ ਪੰਥ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਤੋਂ ਪ੍ਰੇਸ਼ਾਨ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਸੁਪਰੀਮ ਕੋਰਟ ਦਾ ਉਹ ਹੁਕਮ ਰੱਦ ਕੀਤਾ ਸੀ ਜਿਸ ਰਾਹੀਂ ਉਸਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ 2014 ਨੂੰ ਮਾਨਤਾ ਦਿੱਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਇਹ ਫੈਸਲਾ ਸਿਆਸੀ ਤੌਰ ’ਤੇ ਪ੍ਰੇਰਿਤ ਹੈ। ਉਹਨਾਂ ਕਿਹਾ ਕਿ ਅਸੀਂ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਰਣਨੀਤੀ ਉਲੀਕਾਂਗੇ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕੇਸ ਦੇ ਕਾਨੂੰਨੀ ਪਹਿਲੂਆਂ ’ਤੇ ਚਾਨਣਾ ਪਾਇਆ ਤੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਪ ਸਰਕਾਰਾਂ ਨੇ ਸਿੱਖ ਕੌਮ ਦੀ ਪਿੱਠ ਵਿਚ ਛੁਰਾ ਮਾਰਿਆ ਹੈ।

ਇਸ ਮੌਕੇ ਸੀਨੀਅਰ ਆਗੂ ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਸਰਦਾਰ ਰਘੂਜੀਤ ਸਿੰਘ ਵਿਰਕ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ ਕੀਤਾ।

ਇਸ ਮੌਕੇ ਹਰਿਆਣਾ ਤੋਂ ਮੈਂਬਰ ਸਰਦਾਰ ਹਰਭਜਨ ਸਿੰਘ ਮਸਾਣਾ ਸਰਦਾਰ ਬਲਦੇਵ ਸਿੰਘ ਕਰੀਮਪੁਰੀ ਤੇ ਸਰਦਾਰ ਜਗਸੀਰ ਸਿੰਘ ਮਾਂਗੇਆਣਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਤੇ ਆਪਣੇ ਵਿਚਾਰ ਪੇਸ਼ ਕੀਤੇ।

Tags: emergency meetingKhalsa Panthpropunjabtvsgpcsukhbir badal
Share230Tweet144Share58

Related Posts

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

6 ਸਾਲ ਬਾਅਦ ਨਵੇਂ ਰੂਪ ਚ ਲਾਂਚ ਹੋਈ ਇਹ ਕਾਰ, ਫ਼ੀਚਰ ਤੇ ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025

Henley Passport Index 2025 ਅਨੁਸਾਰ 77ਵੇਂ ‘ਤੇ ਪਹੁੰਚਿਆ ਭਾਰਤੀ ਪਾਸਪੋਰਟ

ਜੁਲਾਈ 23, 2025
Load More

Recent News

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

6 ਸਾਲ ਬਾਅਦ ਨਵੇਂ ਰੂਪ ਚ ਲਾਂਚ ਹੋਈ ਇਹ ਕਾਰ, ਫ਼ੀਚਰ ਤੇ ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.