ਮੋਹਾਲੀ ‘ਚ ਖਰੜ ਨੇੜੇ ਪੰਜਾਬ ਪੁਲਿਸ ਅਤੇ ਬੰਟੀ ਬੈਂਸ ‘ਤੇ ਗੋਲੀਆਂ ਚਲਾਉਣ ਵਾਲੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਨੇ ਬੰਟੀ ਬੈਂਸ ਉੱਤੇ ਗੋਲੀਆਂ ਚਲਾਉਣਾ ਵਾਲੇ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ ਨਾਲ ਮੁਠਭੇੜ ਦੌਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ। ਮੁਲਜ਼ਮ ਦਾ ਨਾਮ ਰਣਬੀਰ ਸਿੰਘ ਰਾਣਾ ਦੱਸਿਆ ਜਾ ਰਿਹਾ ਹੈ।
CIA ਨੂੰ ਸਵੇਰੇ 8:20 ਵਜੇ ਮੁਲਜ਼ਮ ਬਾਰੇ ਜਾਣਕਾਰੀ ਮਿਲੀ। ਸੀਆਈਏ ਦੀ ਟੀਮ ਤੇ ਬਦਮਾਸ਼ ਵਿਚਾਲੇ ਮੁਕਾਬਲਾ ਖਰੜ ਦੇ ਭੂਖੜੀ ਰੋਡ ‘ਤੇ ਹੋਇਆ। ਗੈਂਗਸਟਰ ਮੋਟਰਸਾਈਕਲ ‘ਤੇ ਸਵਾਰ ਸੀ। ਪੁਲਿਸ ਟੀਮ ਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਸਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਗੋਲੀਬਾਰੀ ਵਿੱਚ ਗੈਂਗਸਟਰ ਨੂੰ ਗੋਲੀ ਲੱਗ ਗਈ।






