Rajouri Encounter: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ‘ਚ ਇੱਕ ਸੁਰੱਖਿਆ ਕਰਮਚਾਰੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ‘ਚ ਪਿਛਲੇ ਤਿੰਨ ਦਿਨਾਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਇਹ ਤੀਜਾ ਮੁਕਾਬਲਾ ਹੈ।
ਇਹ ਮੁੱਠਭੇੜ ਰਾਜੌਰੀ ਜ਼ਿਲ੍ਹੇ ਦੇ ਕੰਡੀ ਤੋਲੇ ਦੇ ਕੇਸਰੀ ਇਲਾਕੇ ਵਿੱਚ ਹੋਈ। ਸੂਤਰਾਂ ਮੁਤਾਬਕ ਇਲਾਕੇ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਪਹਿਲਾਂ ਹੀ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਕੀਤੀ ਗੋਲੀਬਾਰੀ
ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ, ਭਾਰਤੀ ਸੈਨਾ ਤੇ ਸੀਆਰਪੀਐਫ ਦੀ ਇੱਕ ਸੰਯੁਕਤ ਟੀਮ ਨੇ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਸੂਚਨਾ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਜਿਵੇਂ ਹੀ ਬਲਾਂ ਦੀਆਂ ਸਾਂਝੀਆਂ ਟੀਮਾਂ ਘਟਨਾ ਸਥਾਨ ਵੱਲ ਵਧੀਆਂ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਦਾ ਜਵਾਬੀ ਕਾਰਵਾਈ ਕੀਤੀ ਗਈ ਤੇ ਮੁੱਠਭੇੜ ਸ਼ੁਰੂ ਹੋ ਗਈ।
#WATCH | Jammu: An encounter has started in the Kandi area of Rajouri. Security forces on the spot.
(Visuals deferred by unspecified time) pic.twitter.com/WGsPJXGh2w
— ANI (@ANI) May 5, 2023
ਇਸ ਸਾਲ ਪਹਿਲੀ ਜਨਵਰੀ ਨੂੰ ਪੁੰਛ ਦੇ ਭਟਾਦੁਰੀਆ ਇਲਾਕੇ ‘ਚ ਫੌਜੀ ਵਾਹਨ ‘ਤੇ ਹੋਏ ਅੱਤਵਾਦੀ ਹਮਲੇ ਤੇ ਰਾਜੋਰੀ ਦੇ ਧਨਗਰੀ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਵਾਂ ਜ਼ਿਲ੍ਹਿਆਂ ‘ਚ ਸੁਰੱਖਿਆ ਬਲਾਂ ਵਲੋਂ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਸੂਤਰਾਂ ਮੁਤਾਬਕ ਰਾਜੌਰੀ ਜ਼ਿਲੇ ਦੀ ਥੰਨਾਮੰਡੀ ਤੇ ਦਰਹਾਲ ਤਹਿਸੀਲਾਂ ਦੇ ਸੰਘਣੇ ਜੰਗਲਾਂ ‘ਚ ਚਾਰ ਤੋਂ ਛੇ ਅੱਤਵਾਦੀਆਂ ਦੇ ਸਰਗਰਮ ਹੋਣ ਦੀ ਸੂਚਨਾ ਹੈ। ਜ਼ਿਲ੍ਹੇ ਦੀ ਥੰਨਾਮੰਡੀ ਤਹਿਸੀਲ ਦੇ ਪੰਗਈ, ਅਪਰ ਪੰਗਈ, ਡੀਕੇਜੀ, ਅੱਪਰ ਸ਼ਾਹਦਰਾ, ਟਾਪ ਸ਼ਾਹਦਰਾ ਅਤੇ ਖੋਡੀਨਾਰ, ਬੁਧ ਖਾਨਰੀ, ਦਰਹਾਲ ਦੇ ਪਰਗਲ ਜੰਗਲੀ ਖੇਤਰਾਂ ਵਿੱਚ ਚਾਰ ਤੋਂ ਛੇ ਅੱਤਵਾਦੀਆਂ ਦੇ ਹੋਣ ਦਾ ਅੰਦਾਜ਼ਾ ਹੈ। ਉਨ੍ਹਾਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h