PM Kisan Samman Nidhi Yojana: ਜੇਕਰ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀ ਹੋ, ਤਾਂ ਸਰਕਾਰ ਵੱਲੋਂ ਇੱਕ ਹੋਰ ਖੁਸ਼ਖਬਰੀ ਦਿੱਤੀ ਜਾ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਇਹ ਖ਼ਬਰ ਅਜਿਹੇ ਸਮੇਂ ਦਿੱਤੀ ਹੈ ਜਦੋਂ ਕਿਸਾਨ 13ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ।
ਦਰਅਸਲ, ਸਰਕਾਰ ਦੀ ਨਵੀਂ ਯੋਜਨਾ ਦਾ ਫਾਇਦਾ ਪਸ਼ੂ ਪਾਲਕਾਂ ਨੂੰ ਹੋਵੇਗਾ। ਦੱਸ ਦੇਈਏ ਕਿ ਇੱਕ ਰਿਪੋਰਟ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਵਿੱਚ ਪਸ਼ੂ ਪਾਲਣ ਦਾ ਲਗਪਗ 95 ਫੀਸਦੀ ਕੰਮ ਕਿਸਾਨ ਕਰਦੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਦੇਸੀ ਪਸ਼ੂਆਂ ਦੀਆਂ ਅੱਧੀਆਂ ਨਸਲਾਂ ਦਾ ਅਜੇ ਤੱਕ ਵਰਗੀਕਰਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਖੇਤਰ ਨੂੰ ਪ੍ਰਫੁੱਲਤ ਕਰਨ ਲਈ ਇਨ੍ਹਾਂ ਦੀ ਪਛਾਣ ਕਰਨ ਦੀ ਲੋੜ ਹੈ।
ਪਸ਼ੂਆਂ ਦੀ ਪਛਾਣ ਲਈ ਵਿਸ਼ੇਸ਼ ਮੁਹਿੰਮ ਚਲਾਈ
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤੀ ਖੇਤੀ ਖੋਜ ਪ੍ਰੀਸ਼ਦ (ICAR) ਇਸ ‘ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ। ਅਜਿਹੀਆਂ ਨਸਲਾਂ ਦੀ ਪਛਾਣ ਕਰਨ ਲਈ ਦੇਸ਼ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਆਈਸੀਏਆਰ ਵਲੋਂ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਪਸ਼ੂ ਨਸਲ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੇਣ ਤੋਂ ਬਾਅਦ ਤੋਮਰ ਨੇ ਕਿਹਾ, ‘ਦੇਸ਼ ਦੇ ਲਗਪਗ ਅੱਧੇ ਪਸ਼ੂਆਂ ਦਾ ਅਜੇ ਵਰਗੀਕਰਨ ਨਹੀਂ ਕੀਤਾ ਗਿਆ ਹੈ। ਸਾਨੂੰ ਜਲਦੀ ਹੀ ਵਿਲੱਖਣ ਨਸਲਾਂ ਦੀ ਪਛਾਣ ਕਰਨੀ ਪਵੇਗੀ, ਤਾਂ ਜੋ ਇਨ੍ਹਾਂ ਨਸਲਾਂ ਨੂੰ ਬਚਾਇਆ ਜਾ ਸਕੇ।
ICAR ਦੀ ਕੀਤੀ ਸ਼ਲਾਘਾ
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਦੇਸੀ ਨਸਲ ਦੇ ਪਸ਼ੂ ਹਨ, ਜਿਨ੍ਹਾਂ ਨੂੰ ਹਰ ਖੇਤਰ ਵਿੱਚ ਪਛਾਣਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਨੂੰ ਖੁਸ਼ਹਾਲ ਬਣਾਉਣ ਵਿੱਚ ਮਦਦ ਮਿਲੇਗੀ। ਇਸ ਦਿਸ਼ਾ ਵਿੱਚ ਕੰਮ ਕਰਨ ਲਈ ICAR ਦੀ ਸ਼ਲਾਘਾ ਕਰਦੇ ਹੋਏ, ਮੰਤਰੀ ਨੇ ਕਿਹਾ, “ਅਜਿਹਾ ਕੰਮ ਆਸਾਨ ਨਹੀਂ ਹੈ ਤੇ ਸੂਬਿਆਂ ਦੀਆਂ ਯੂਨੀਵਰਸਿਟੀਆਂ, ਪਸ਼ੂ ਪਾਲਣ ਵਿਭਾਗ, ਗੈਰ ਸਰਕਾਰੀ ਸੰਗਠਨਾਂ ਆਦਿ ਦੇ ਸਹਿਯੋਗ ਤੋਂ ਬਗੈਰ ਪੂਰਾ ਨਹੀਂ ਕੀਤਾ ਜਾ ਸਕਦਾ ਹੈ।”
ਉਨ੍ਹਾਂ ਕਿਹਾ ਕਿ ਆਈਸੀਏਆਰ ਨੇ ਇਨ੍ਹਾਂ ਸਾਰੀਆਂ ਏਜੰਸੀਆਂ ਦੇ ਸਹਿਯੋਗ ਨਾਲ ਮਿਸ਼ਨ ਮੋਡ ਵਿੱਚ ਦੇਸ਼ ਦੇ ਸਾਰੇ ਜਾਨਵਰਾਂ ਦੇ ਜੈਨੇਟਿਕ ਸਰੋਤਾਂ ਦਾ ਦਸਤਾਵੇਜ਼ੀਕਰਨ ਸ਼ੁਰੂ ਕੀਤਾ ਹੈ। ਪੂਰੀ ਦੁਨੀਆ ਇਸ ਸਮੇਂ ਪਸ਼ੂ ਧਨ ਅਤੇ ਪੋਲਟਰੀ ਖੇਤਰ ਵਿੱਚ ਭਾਰਤ ਦੀ ਵਿਸ਼ਾਲ ਵਿਭਿੰਨਤਾ ਵੱਲ ਦੇਖ ਰਹੀ ਹੈ। ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ (FAO) ਦੁਆਰਾ ਜਾਨਵਰਾਂ ਦੇ ਜੈਨੇਟਿਕ ਸਰੋਤਾਂ ਨੂੰ ਦਸਤਾਵੇਜ਼ ਬਣਾਉਣ ਅਤੇ ਉਨ੍ਹਾਂ ਦੀ ਜੈਨੇਟਿਕ ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਲਈ ਦੇਸ਼ ਦੇ ਯਤਨਾਂ ਦੀ ਵੀ ਅੰਤਰਰਾਸ਼ਟਰੀ ਪੱਧਰ ‘ਤੇ ਸ਼ਲਾਘਾ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h