ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ ਕੌਮ ਲਈ ਖੁਸ਼ੀ ਦੀ ਗੱਲ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਨਾਲ ਪਾਕਿਸਤਾਨ ਵੱਸਦੇ ਸਿੱਖਾਂ ਦੇ ਮੁੱਢਲੇ ਅਧਿਕਾਰਾਂ ਅਤੇ ਵੱਖ-ਵੱਖ ਥਾਵਾਂ ’ਤੇ ਪ੍ਰਤੀਨਿਧਤਾ ਲਈ ਫਾਇਦਾ ਮਿਲੇਗਾ ਅਤੇ ਦੇਸ਼ ਅੰਦਰ ਸਿੱਖਾਂ ਦੇ ਸਹੀ ਅੰਕੜੇ ਬਾਰੇ ਵੀ ਸਪੱਸ਼ਟਤਾ ਬਣੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਆਪਣੀ ਵੱਖਰੀ ਪਛਾਣ ਨਾਲ ਵੱਡੇ ਮੁਕਾਮ ਹਾਸਲ ਕੀਤੇ ਹਨ ਅਤੇ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਸਹਿਤ ਹਰ ਦੇਸ਼ ਨੂੰ ਪ੍ਰਵਾਨ ਕਰਨਾ ਜ਼ਰੂਰੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h