ਐਤਵਾਰ, ਅਕਤੂਬਰ 18, 2026 04:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ

by Pro Punjab Tv
ਅਪ੍ਰੈਲ 26, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਤੋਂ ਤੁਰੰਤ ਗਾਰ ਕੱਢਣ, ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਤੇਜ਼ ਕਰਨ ਅਤੇ ਲੰਬਿਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਬਾਰਿਸ਼ ਤੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਹੋਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ, ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਾਸਟਰ ਪਲਾਨ ਲਾਗੂ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ, “ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਤਾਲਮੇਲ ਕਰਕੇ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਯਮਤ ਤੌਰ ‘ਤੇ ਡੀ-ਸਿਲਟਿੰਗ, ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਮਾਨਸੂਨ ਦੇ ਮੌਸਮ ਦੌਰਾਨ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਵਿੱਚ ਸਹਾਈ ਹੋਵੇਗਾ ਅਤੇ ਹਰੇਕ ਅਧਿਕਾਰੀ ਇਸ ਕੰਮ ਲਈ ਨਿੱਜੀ ਤੌਰ ‘ਤੇ ਜਵਾਬਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਹੋਰ ਥਾਵਾਂ ਦੀ ਸਫ਼ਾਈ ਜਲਦੀ ਤੋਂ ਜਲਦੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਿਆ ਜਾ ਸਕੇ।”

ਬੁੱਢੇ ਨਾਲੇ ਦੀ ਸਫਾਈ ਬਾਰੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਪਵਿੱਤਰ ਬੁੱਢੇ ਨਾਲੇ ਦੇ ਪਾਣੀ ਨੂੰ ਲੁਧਿਆਣਾ ਸ਼ਹਿਰ ਦੇ ਸ਼ੁਰੂਆਤੀ ਬਿੰਦੂ ਤੱਕ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਬਿੰਦੂ ਤੋਂ ਅੱਗੇ ਸਫ਼ਾਈ ਦਾ ਕੰਮ ਜਾਰੀ ਹੈ। ਡੇਅਰੀਆਂ ਤੋਂ ਬੁੱਢੇ ਨਾਲੇ ਵਿੱਚ ਜਾਣ ਵਾਲੇ ਗੋਹੇ ਦੇ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਗਰ ਨਿਗਮ ਨੂੰ ਡੇਅਰੀਆਂ ਤੋਂ ਗੋਹਾ ਸਹੀ ਢੰਗ ਨਾਲ ਚੁਕਾਉਣਾ ਚਾਹੀਦਾ ਹੈ ਅਤੇ ਡੇਅਰੀ ਮਾਲਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।”

ਬੁਨਿਆਦੀ ਢਾਂਚੇ ਦੇ ਰਹਿੰਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ, “ਹੇਬੋਵਾਲ ਵਿਖੇ ਸੀ.ਬੀ.ਜੀ. ਪਲਾਂਟ ਨੂੰ ਜਲਦੀ ਚਾਲੂ ਕੀਤਾ ਜਾਣਾ ਚਾਹੀਦਾ ਹੈ। ਤਾਜਪੁਰ ਵਿਖੇ ਪ੍ਰਸਤਾਵਿਤ ਸੀ.ਬੀ.ਜੀ. ਪਲਾਂਟ ਲਈ 2.5 ਏਕੜ ਜ਼ਮੀਨ ਅਲਾਟ ਕਰਨ ਦੇ ਪ੍ਰਸਤਾਵ ਨੂੰ ਨਗਰ ਨਿਗਮ, ਪੀ.ਐਸ.ਆਈ.ਈ.ਸੀ. ਅਤੇ ਪੇਡਾ ਦੁਆਰਾ ਇੱਕ ਹਫ਼ਤੇ ਦੇ ਅੰਦਰ ਜਲਦੀ ਤੋਂ ਜਲਦੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। ਉਦਯੋਗਿਕ ਗੰਦੇ ਪਾਣੀ ਨੂੰ ਸਹੀ ਢੰਗ ਨਾਲ ਟਰੀਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸਬੰਧ ਵਿੱਚ ਪ੍ਰਦੂਸ਼ਣ ਬੋਰਡ ਦੁਆਰਾ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸੂਬੇ ਭਰ ਵਿੱਚ ਡਰੇਨਾਂ ਵਿੱਚ ਪ੍ਰਦੂਸ਼ਿਤ ਪਾਣੀ ਦਾਖ਼ਲ ਹੋਣ ਵਾਲੀ ਲਾਪਰਵਾਹੀ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।”

ਪਾਣੀ ਦੇ ਵਹਾਅ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਿੱਟੀ ਵੇਈਂ ਵਿੱਚ 200 ਕਿਊਸਿਕ ਪਾਣੀ ਛੱਡਣ ਲਈ ਸਿੰਬਲੀ ਵਿਖੇ ਰੈਗੂਲੇਟਰ ਚਾਲੂ ਕੀਤਾ ਜਾਣਾ ਚਾਹੀਦਾ ਹੈ। ਜਲੰਧਰ ਰਾਸ਼ਟਰੀ ਰਾਜਮਾਰਗ 44 ‘ਤੇ ਬਣੀਆਂ ਪੁਲੀਆਂ ਵਿੱਚ ਤੁਰੰਤ ਤਕਨੀਕੀ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਕਾਲਾ ਸੰਘਿਆਂ ਡਰੇਨ ਵਿੱਚ ਪ੍ਰਦੂਸ਼ਣ ਘਟਾਉਣ ਲਈ ਬਿਸਤ ਦੁਆਬ ਨਹਿਰ ਤੋਂ 100 ਕਿਊਸਿਕ ਪਾਣੀ ਛੱਡਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਟੋਨ ਲਾਈਨਿੰਗ ਦਾ ਕੰਮ ਪੂਰਾ ਹੋ ਗਿਆ ਹੈ।”

ਮੁੱਖ ਮੰਤਰੀ ਨੇ ਹਦਾਇਤ ਦਿੱਤੀ, “ਡੇਅਰੀ ਰਹਿੰਦ-ਖੂੰਹਦ ਨੂੰ ਨਾਲੀਆਂ ਵਿੱਚ ਸੁੱਟਣ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਧੁੱਸੀ ਬੰਨ੍ਹ ਸੜਕ ਪ੍ਰਾਜੈਕਟ (ਸਤਲੁਜ ਦਰਿਆ) ਦਾ ਮਾਮਲਾ ਕੇਂਦਰੀ ਪੇਂਡੂ ਵਿਕਾਸ ਮੰਤਰੀ ਕੋਲ ਉਠਾਇਆ ਜਾਵੇਗਾ। 117.75 ਕਰੋੜ ਰੁਪਏ ਦੀ ਲਾਗਤ ਨਾਲ ਉਲੀਕਿਆ ਗਿਆ ਇਹ ਪ੍ਰਾਜੈਕਟ ਨਾਬਾਰਡ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਤੇ ਕਿਹਾ, “ਅੱਜ ਲੁਧਿਆਣਾ ਦੇ ਬੁੱਢੇ ਨਾਲੇ, ਕਾਲਾ ਸੰਘਿਆਂ ਡਰੇਨ ਅਤੇ ਸਤਲੁਜ ਦੇ ਧੁੱਸੀ ਬੰਨ੍ਹ ਦੀ ਸਫ਼ਾਈ ਸਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿੱਚ ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।”

ਇਸ ਪੋਸਟ ਵਿੱਚ ਕਿਹਾ ਗਿਆ ਕਿ “ਅਧਿਕਾਰੀਆਂ ਨੂੰ ਸਤਲੁਜ ਅਤੇ ਹੋਰ ਮੌਸਮੀ ਨਦੀਆਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਬੁੱਢੇ ਨਾਲੇ ਲਈ ਐਸ.ਟੀ.ਪੀ. ਪ੍ਰਾਜੈਕਟਾਂ ਨੂੰ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਆਉਣ ਵਾਲੇ ਦਿਨਾਂ ਵਿੱਚ ਮਹੱਤਵਪੂਰਨ ਸੁਧਾਰ ਦਿਖਾਈ ਦੇਣਗੇ। ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।”

Tags: cm bhagwant mannlatest newspro punjab tvpunjab news
Share202Tweet126Share50

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.