ਵੀਰਵਾਰ, ਜੁਲਾਈ 16, 2026 02:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੀ-20 ਸੰਮੇਲਨ ਲਈ ਪੁਖ਼ਤਾ ਇੰਤਜ਼ਾਮ ਸਮੇਂ ‘ਤੇ ਯਕੀਨੀ ਬਣਾਉ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੀਤੀ ਹਦਾਇਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਤੇ ਜੂਨ ਮਹੀਨਿਆਂ ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ

by Bharat Thapa
ਜਨਵਰੀ 16, 2023
in ਪੰਜਾਬ
0

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਤੇ ਜੂਨ ਮਹੀਨਿਆਂ ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।
ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਕਿਸਮਤ ਵਾਲੇ ਹਾਂ ਕਿ ਸੂਬੇ ਵਿੱਚ ਅਜਿਹਾ ਵੱਡ ਆਕਾਰੀ ਸਮਾਗਮ ਹੋ ਰਿਹਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਪੰਜਾਬ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨ ਸਫ਼ਲਤਾ ਪੂਰਵਕ ਕਰਵਾ ਕੇ ਨਵੇਂ ਕੀਰਤੀਮਾਨ ਸਥਾਪਤ ਕਰੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ 15, 16 ਤੇ 17 ਮਾਰਚ ਨੂੰ ਸਿੱਖਿਆ ਅਤੇ 22 ਤੇ 23 ਜੂਨ ਨੂੰ ਕਿਰਤ ਦੇ ਮੁੱਦੇ ਉਤੇ ਦੋ ਸੈਸ਼ਨ ਪੰਜਾਬ ਵਿੱਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ-ਜਾਂਦਾ ਹੈ ਅਤੇ ਅਧਿਕਾਰੀ ਇਹ ਗੱਲ ਯਕੀਨੀ ਬਣਾਉਣ ਕਿ ਇਸ ਸੰਮੇਲਨ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਮਹਿਮਾਨਾਂ ਦੇ ਸਵਾਗਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋ ਸੈਸ਼ਨ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋ ਰਹੇ ਹਨ, ਜਿੱਥੇ ਰੋਜ਼ਾਨਾ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿੱਚ ਅਕੀਦਤ ਭੇਟ ਕਰਨ ਅਤੇ ਜੱਲ੍ਹਿਆਵਾਲਾ ਬਾਗ ਤੇ ਹੋਰ ਥਾਵਾਂ ਉਤੇ ਹਾਜ਼ਰੀ ਭਰਨ ਆਉਂਦੇ ਹਨ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸੰਮੇਲਨ ਪੰਜਾਬ ਨੂੰ ਵਪਾਰ ਪੱਖੋਂ ਸਭ ਤੋਂ ਤਰਜੀਹੀ ਸਥਾਨ ਵਜੋਂ ਵਿਸ਼ਵ ਭਰ ਵਿੱਚ ਉਭਾਰੇਗਾ ਅਤੇ ਇਸ ਨਾਲ ਸਰਕਾਰ ਨੂੰ ਨਵੇਂ ਕਾਰੋਬਾਰਾਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਹਾਸਲ ਉਪਲਬਧੀਆਂ ਬਾਰੇ ਦੱਸਣ ਦਾ ਮੌਕਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ, ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਦਰਸਾਇਆ ਜਾ ਸਕਦਾ ਹੈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵੱਧ ਤੋਂ ਵੱਧ ਨਿਵੇਸ਼ ਖਿੱਚਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਆਲਮੀ ਸਮਾਗਮ ਦੀ ਸਫ਼ਲਤਾ ਲਈ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਰਹਿਣ ਦੇਣ।


ਅੰਮ੍ਰਿਤਸਰ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਉੱਚ ਮਿਆਰ ਦਾ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਤੇ ਵਿਕਾਸ ਸ਼ਹਿਰ ਵਾਸੀਆਂ ਲਈ ਲੰਮੇ ਸਮੇਂ ਤੱਕ ਲਾਭਦਾਇਕ ਰਹੇਗਾ।
ਇਸ ਮੌਕੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ., ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਡੀ.ਜੀ.ਪੀ. ਗੌਰਵ ਯਾਦਵ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chief Ministercm mannensureG-20 summitproper arrangements
Share211Tweet132Share53

Related Posts

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 16, 2026

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026
Load More

Recent News

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.