ਇਸ ਤੋਂ ਇਲਾਵਾ, ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ ਨੇ ਨੋਟੀਫਿਕੇਸ਼ਨ ਮਿਤੀ 16.02.2022 ਰਾਹੀਂ ਉਤਪਾਦਕਾਂ, ਆਯਾਤਕਾਂ, ਬਰਾਂਡ-ਮਾਲਕਾਂ (ਸ਼ਜ਼ਨਤ) ਅਤੇ ਪਲਾਸਟਿਕ ਵੇਸਟ ਪ੍ਰੋਸੈਸਰਾਂ ਲਈ ਵਿਸਤਰਿਤ ਉਤਪਾਦਕਾਂ ਦੀ ਜ਼ਿੰਮੇਵਾਰੀ (ਈ.ਪੀ.ਆਰ) ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਹਨਾਂ ਨੂੰ ਪਲਾਸਟਿਕ ਪੈਕੇਜਿੰਗ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਲਈ ਔਨਲਾਈਨ ਕੇਂਦਰੀਕ੍ਰਿਤ ਪੋਰਟਲ ਤੇ ਰਜਿਸਟਰੇਸ਼ਨ ਦਿੱਤੀ ਜਾਂਦੀ ਹੈ। ਸਾਰੇ ਹਿੱਸੇਦਾਰ ਵਿਭਾਗ ਜਾਗਰੂਕਤਾ ਪੈਦਾ ਕਰ ਰਹੇ ਹਨ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਨੂੰ ਕੰਟਰੋਲ ਕਰਨ ਲਈ ਪੂਰਨ ਤੋਰ ਤੇ ਯਤਨ ਕਰ ਰਹੇ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ।
ਪਲਾਸਟਿਕ ਕੈਰੀ ਬੈਗ ਤੇ ਪਾਬੰਦੀ ਨੂੰ ਲਾਗੂ ਕਰਨ ਲਈ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਸਮੇਤ ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੁਆਰਾ ਨਿਯਮਤ ਤੌਰ ਤੇ ਫੀਲਡ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਬੋਰਡ ਦੇ ਅਧਿਕਾਰੀਆਂ ਵੱਲੋਂ ਅਕਤੂਬਰ-ਦਸੰਬਰ, 2022 ਦੇ ਸਮੇਂ ਦੌਰਾਨ 2165 ਨਿਰੀਖਣ ਕੀਤੇ ਗਏ, ਜਿਨ੍ਹਾਂ ਵਿੱਚੋਂ 447 ਉਲੰਘਣਾ ਕਰਨ ਵਾਲੇ ਫੜੇ ਗਏ। ਇਸ ਨਿਰੀਖਣ ਦੋਰਾਨ 3.026 ਮੀਟਰਿਕ ਟਨ ਪਲਾਸਟਿਕ ਕੈਰੀ ਬੈਗ ਜ਼ਬਤ ਕੀਤਾ ਗਿਆ ਅਤੇ ਉਲੰਘਣਾ ਕਰਨ ਵਾਲਿਆਂ ਤੋਂ 6.61 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h