ਸ਼ਨੀਵਾਰ, ਅਕਤੂਬਰ 11, 2025 02:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੌਰਾਨ 111 ਵੱਡੇ ਤਸਕਰਾਂ ਦੀਆਂ  88.3 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ

by Gurjeet Kaur
ਅਕਤੂਬਰ 10, 2023
in ਪੰਜਾਬ
0
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ ; 1658 ਕਿਲੋ ਹੈਰੋਇਨ ਬਰਾਮਦ
 
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੌਰਾਨ 111 ਵੱਡੇ ਤਸਕਰਾਂ ਦੀਆਂ  88.3 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ
 
 ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 15.81 ਕਰੋੜ ਦੀ  ਡਰੱਗ ਮਨੀ, 924-ਕਿਲੋ ਅਫੀਮ, 986-ਕਿਲੋ ਗਾਂਜਾ, 471 ਕੁਇੰਟਲ ਭੁੱਕੀ ਅਤੇ 92 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ 
 
 ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ  ਕਾਰਨ ਗ੍ਰਿਫਤਾਰੀਆਂ ਦੀ ਗਿਣਤੀ 1111ਤੱਕ ਅੱਪੜੀ 
 
 ਪੰਜਾਬ ਪੁਲਿਸ ਨੇ 16 ਮਾਰਚ, 2022 ਤੋਂ ਹੁਣ ਤੱਕ 197 ਅੱਤਵਾਦੀਆਂ ਦੀ ਗ੍ਰਿਫਤਾਰੀ ਨਾਲ 31 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ 
 
 ਆਪਣੇ ਗਠਨ ਤੋ ਲੈ ਕੇ ਹੁਣ ਤੱਕ, ਏਜੀਟੀਐਫ ਵੱਲੋਂ 800 ਗੈਂਗਸਟਰਾਂ/ਅਪਰਾਧੀਆਂ ਗ੍ਰਿਫਤਾਰ, 6 ਨੂੰ ਬੇਅਸਰ ਕਰਨ ਤੋਂ ਇਲਾਵਾ  839 ਹਥਿਆਰਾਂ ਦੀ  ਬਰਾਮਦਗੀ
 
 ਇੱਕ ਹਫ਼ਤੇ ਵਿੱਚ 15.82-ਕਿਲੋ ਹੈਰੋਇਨ, 6.13-ਕਿਲੋ ਅਫੀਮ, 4.11 ਲੱਖ ਰੁਪਏ ਦੀ ਡਰੱਗ ਮਨੀ ਸਮੇਤ 260 ਨਸ਼ਾ ਤਸਕਰ/ਸਪਲਾਇਰ  ਕਾਬੂ
 
 
  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 15434 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1864 ਵਪਾਰਕ ਮਾਤਰਾ ਨਾਲ ਸਬੰਧਤ ਹਨ।
            ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਕਿ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 1510.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਨਾਲ ਮਹਿਜ਼ 15 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1658.05 ਕਿਲੋ ਹੋ ਗਈ ਹੈ।
           ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 924.29 ਕਿਲੋ ਅਫੀਮ, 986.06 ਕਿਲੋ ਗਾਂਜਾ, 470.91 ਕੁਇੰਟਲ ਭੁੱਕੀ ਅਤੇ 92.03 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 15 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 15.81 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। 
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ 15 ਮਹੀਨਿਆਂ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਸਭ ਤੋਂ ਵੱਧ 40.3 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹਾ ਤਰਨਤਾਰਨ ਵਿੱਚ 12.06 ਕਰੋੜ ਰੁਪਏ ਦੀਆਂ ਜਾਇਦਾਦਾਂ ਅਤੇ ਫਿਰੋਜ਼ਪੁਰ ਵਿੱਚ 6.16 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। 
ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 185 ਐਫਆਈਆਰਜ਼, ਜਿਹਨਾਂ ਵਿਚ 21 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 260 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ  ਅਤੇ ਉਹਨਾਂ ਕੋਲੋਂ 15.82-ਕਿਲੋ ਹੈਰੋਇਨ, 6.13-ਕਿਲੋ ਅਫੀਮ, 6.38 ਕੁਇੰਟਲ ਭੁੱਕੀ, 43388  ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।  
 
           ਉਨ੍ਹਾਂ ਕਿਹਾ ਕਿ  ਪਿਛਲੇ ਹਫਤੇ ਐਨਡੀਪੀਐਸ ਕੇਸਾਂ  ਵਿੱਚ 13 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ  ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1111 ਤੱਕ ਪਹੁੰਚ ਗਈ ਹੈ।
 
ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 197 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 31 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 32 ਰਾਈਫਲਾਂ, 222 ਰਿਵਾਲਵਰ/ਪਿਸਟਲ, 9 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀਜ਼), 10.86 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 11 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 73 ਡਰੋਨ ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕੀਤੇ ਹਨ। 
ਇਸੇ ਤਰ੍ਹਾਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਜਿਸ ਦਾ ਗਠਨ 6 ਅਪ੍ਰੈਲ, 2022 ਨੂੰ ਕੀਤਾ ਗਿਆ ਸੀ, ਨੇ ਆਪਣੇ ਗਠਨ ਤੋਂ ਲੈ ਕੇ ਹੁਣ ਤੱਕ 800 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਅਤੇ 6 ਨੂੰ ਮਾਰ ਕੇ 249 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜੇ ਵਿਚੋਂ 839 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 171 ਵਾਹਨ ਬਰਾਮਦ ਕੀਤੇ ਹਨ। 
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਹਰੇਕ ਮਾਮਲੇ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਨਸ਼ਿਆ ਦੀ ਮਾਮੂਲੀ ਜਿਹੀ ਬਰਾਮਦਗੀ ਹੀ ਹੋਈ ਹੋਵੇ।
Tags: cm mannsukhchain gill
Share210Tweet131Share53

Related Posts

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

ਅਕਤੂਬਰ 10, 2025

ਮਾਨ ਸਰਕਾਰ ਦਾ ਵਿਜ਼ਨ: IOL ਕੈਮੀਕਲਜ਼ ਦੇ ₹1133 ਕਰੋੜ ਦੇ ਵੱਡੇ ਨਿਵੇਸ਼ ਨਾਲ, ਪੰਜਾਬ ਦੇਸ਼ ਦਾ ਬਣਿਆ ਨਵਾਂ ‘ਫਾਰਮਾ ਸੁਪਰਪਾਵਰ’

ਅਕਤੂਬਰ 10, 2025

ਕੇਜਰੀਵਾਲ-ਮਾਨ ਦੀ ਜੋੜੀ ਨੇ ਰਚਿਆ ਇਤਿਹਾਸ: ਪੰਜਾਬ ਸਰਕਾਰ ਦੀ ਇਸ ਪਹਿਲ ਨਾਲ ਹੁਣ ਵਿਦਿਆਰਥੀ Job Seeker ਨਹੀਂ ਬਲਕਿ ਬਣਨਗੇ Job Giver

ਅਕਤੂਬਰ 10, 2025

ਮਾਨ ਸਰਕਾਰ ਦੀ ਉਦਯੋਗਿਕ ਉਡਾਣ! Oaykay Metcorp ਦੇ ₹309 ਕਰੋੜ ਦੇ Hand Tools ਪਲਾਂਟ ਨਾਲ ਪੰਜਾਬ ਬਣੇਗਾ ਦੁਨੀਆ ਦਾ ਨਵਾਂ Manufacturing Centre

ਅਕਤੂਬਰ 10, 2025
Load More

Recent News

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਅਨਿਲ ਅੰਬਾਨੀ ਗਰੁੱਪ ਦੇ CFO ਗ੍ਰਿਫ਼ਤਾਰ, ਫਰਜ਼ੀ ਬੈਂਕ ਗਰੰਟੀ ਮਾਮਲੇ ‘ਚ ED ਨੇ ਕੀਤੀ ਕਾਰਵਾਈ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.