ਸ਼ਨੀਵਾਰ, ਮਈ 17, 2025 05:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਈਓ ਗਿਰੀਸ਼ ਵਰਮਾ ‘ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼

ਪੰਜਾਬ 'ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ੀਰਕਪੁਰ ਨਗਰ ਕੌਂਸਲ 'ਚ ਪਹਿਲਾਂ ਤਾਇਨਾਤ ਰਹੇ ਕਾਰਜਕਾਰੀ ਅਫਸਰ (ਈਓ) ਵੱਡੀ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਈਓ ਰਹੇ ਗਿਰੀਸ਼ ਵਰਮਾ ਵਿਰੁੱਧ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨੀ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਗਿਰੀਸ਼ ਵਰਮਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

by Bharat Thapa
ਅਕਤੂਬਰ 12, 2022
in Featured, Featured News, ਪੰਜਾਬ
0

ਚੰਡੀਗੜ੍ਹ: ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ੀਰਕਪੁਰ ਨਗਰ ਕੌਂਸਲ ‘ਚ ਪਹਿਲਾਂ ਤਾਇਨਾਤ ਰਹੇ ਕਾਰਜਕਾਰੀ ਅਫਸਰ (ਈਓ) ਵੱਡੀ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਈਓ ਰਹੇ ਗਿਰੀਸ਼ ਵਰਮਾ ਵਿਰੁੱਧ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨੀ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਗਿਰੀਸ਼ ਵਰਮਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਬਿਊਰੋ ਨੂੰ ਵਰਮਾ ਦੀਆਂ 10 ਵੱਖ-ਵੱਖ ਜਾਇਦਾਦਾਂ ਦਾ ਪਤਾ ਲੱਗਾ, ਜਿਨ੍ਹਾਂ ਨੂੰ ਈਓ ਵੱਲੋਂ ਆਪਣੇ ਨਾਂ ਤੋਂ ਇਲਾਵਾ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ‘ਤੇ ਖਰੀਦਿਆ ਗਿਆ। ਇਸ ਤੋਂ ਇਲਾਵਾ ਉਸ ਨੇ ਆਪਣੇ ਪੁੱਤਰ ਦੇ ਨਾਂ ‘ਤੇ ਦੋ ਪ੍ਰਾਪਰਟੀ ਡਿਵੈਲਪਰ ਫਰਮਾਂ ‘ਚ 01 ਕਰੋੜ 32 ਲੱਖ ਰੁਪਏ ਦਾ ਨਿਵੇਸ਼ ਵੀ ਕੀਤਾ ਹੋਇਆ ਸੀ।

ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਨ੍ਹਾਂ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕਰੇਗਾ ਜਿਨ੍ਹਾਂ ਨੇ ਗਿਰੀਸ਼ ਵਰਮਾ ਦੇ ਪਰਿਵਾਰਕ ਮੈਂਬਰਾਂ ਦੇ ਖਾਤਿਆਂ ਵਿੱਚ ਵੱਡੀਆਂ ਰਕਮਾਂ ਟਰਾਂਸਫਰ ਕੀਤੀਆਂ ਸੀ। ਉਨ੍ਹਾਂ ਅੱਗੇ ਕਿਹਾ ਕਿ ਬਿਊਰੋ ਵੱਲੋਂ ਅਗਲੇਰੀ ਜਾਂਚ ਦੌਰਾਨ ਦੋਸ਼ੀ ਵੱਲੋਂ ਇਕੱਤਰ ਕੀਤੀ ਹੋਰ ਗੁਪਤ ਚੱਲ/ਅਚੱਲ ਜਾਇਦਾਦ ਸਮੇਤ ਉੱਚ ਸਰਕਾਰੀ ਅਧਿਕਾਰੀਆਂ ਤੇ ਕਾਰੋਬਾਰੀਆਂ ਨਾਲ ਉਸਦੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ ਤਾਂ ਜੋ ਦੋਸ਼ੀ ਵੱਲੋਂ ਉਸਦੀ ਤਾਇਨਾਤੀ ਦੌਰਾਨ ਵੱਖ-ਵੱਖ ਥਾਵਾਂ ਉਤੇ ਕੀਤੇ ਨਿਵੇਸ਼ਾਂ ਦੀ ਜਾਂਚ ਕੀਤੀ ਜਾ ਸਕੇ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਉਪਰੋਕਤ ਮੁਲਜ਼ਮ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਦੀ ਜਾਂਚ ਲਈ ਚੈਕ ਪੀਰੀਅਡ ਨਿਰਧਾਰਤ ਕੀਤਾ ਅਤੇ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਅਧਿਕਾਰੀ ਨੇ ਆਪਣੀ ਆਮਦਨ ਦੇ ਸਾਰੇ ਸਰੋਤਾਂ ਤੋਂ 7,95,76,097 ਰੁਪਏ ਪ੍ਰਾਪਤ ਕੀਤੇ ਅਤੇ ਇਸ ਸਮੇਂ ਦੌਰਾਨ ਉਸ ਨੇ 15,11,15,448 ਰੁਪਏ ਖਰਚ ਕੀਤੇ। ਇਸ ਤਰ੍ਹਾਂ ਇਹ ਪਾਇਆ ਗਿਆ ਕਿ ਉਸਨੇ 7,15,39,352 ਰੁਪਏ ਤੋਂ ਵੱਧ ਖਰਚ ਕੀਤੇ ਜੋ ਕਿ ਇਸਦੀ ਆਮਦਨ ਦਾ 89.90 ਪ੍ਰਤੀਸ਼ਤ ਬਣਦਾ ਹੈ ਅਤੇ ਇਹ ਧਨ ਉਸ ਨੇ ਭ੍ਰਿਸ਼ਟਾਚਾਰ ਰਾਹੀਂ ਇਕੱਠੇ ਕੀਤਾ ਸੀ। ਇਸ ਪੜਤਾਲ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ), 13 (2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ.ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ੱਕੀ ਵਲੋਂ ਬਣਾਈਆਂ ਗਈਆਂ ਨਾਮੀ/ਬੇਨਾਮੀ ਜਾੲੋਦਾਦਾਂ ਤੇ ਨਿਵੇਸ਼ ਕੀਤੇ ਧਨ ਦਾ ਵੇਰਵਾ ਹੇਠ ਲਿਖੇ ਅਨਸੁਾਰ ਹੈ :
1. ਉਕਤ ਸ਼ੱਕੀ ਅਧਿਕਾਰੀ ਵੱਲੋਂ ਇੱਕ ਸ਼ੋਅਰੂਮ ਨੰਬਰ 136, ਸੈਕਟਰ 14, ਅਰਬਨ ਅਸਟੇਟ ਪੰਚਕੂਲਾ ਵਿਖੇ ਖਰੀਦਿਆ ਹੋਇਆ ਹੈ।
2. ਇਸ ਸ਼ੱਕੀ ਵੱਲੋਂ ਕੋਠੀ ਨੰਬਰ 432, ਸੈਕਟਰ 12, ਅਰਬਨ ਅਸਟੇਟ ਪੰਚਕੂਲਾ ਵਿਖੇ ਖਰੀਦੀ ਹੋਈ ਹੈ।
3. ਸ਼ੱਕੀ ਵੱਲੋਂ ਆਪਣੀ ਪਤਨੀ ਸ਼੍ਰੀਮਤੀ ਸੰਗੀਤਾ ਵਰਮਾ ਦੇ ਨਾਮ ਉਪਰ ਪਲਾਟ ਨੰਬਰ 21, ਡਬਲਯੂ. ਡਬਲਯੂ. ਆਰ. ਡਬਲਯੂ. ਸੁਸਾਇਟੀ, ਬਲਾਕ-ਬੀ, ਪਿੰਡ ਕਾਂਸਲ ਵਿਖੇ ਖਰੀਦਣ ਲਈ ਬਿਆਨਾ ਕੀਤਾ ਹੋਇਆ ਹੈ।
4. ਸ਼ੱਕੀ ਵੱਲੋਂ ਆਪਣੀ ਪਤਨੀ ਸੰਗੀਤਾ ਵਰਮਾ ਦੇ ਨਾਮ ਪਰ ਹੋਰ ਵਿਅਕਤੀਆਂ ਨਾਲ ਰਲਕੇ ਮਕਾਨ ਨੰਬਰ ਬੀ-4, 2047/1, ਚੌੜਾ ਬਜਾਰ ਲੁਧਿਆਣਾ ਵਿਖੇ ਖਰੀਦਿਆ ਹੋਇਆ ਹੈ।
5. ਸ਼ੱਕੀ ਵੱਲੋਂ ਆਪਣੀ ਪਤਨੀ ਸੰਗੀਤਾ ਵਰਮਾ ਦੇ ਨਾਮ ਉਪਰ ਇੱਕ ਕਮਰਸ਼ੀਅਲ ਪਲਾਟ ਨੰਬਰ 14, ਰਕਬਾ 150 ਵਰਗ ਗਜ ਯੂ.ਐਸ. ਅਸਟੇਟ ਢਕੋਲੀ, ਜੀਰਕਪੁਰ ਵਿਖੇ ਖਰੀਦਿਆ ਹੋਇਆ ਹੈ।
6. ਸ਼ੱਕੀ ਵੱਲੋਂ ਆਪਣੀ ਪਤਨੀ ਸੰਗੀਤਾ ਵਰਮਾ ਦੇ ਨਾਮ ਉਪਰ ਪਿੰਡ ਖੁਡਾਲ ਕਲਾਂ ਵਿਖੇ 19 ਕਨਾਲ 16 ਮਰਲੇ ਜਮੀਨ ਖਰੀਦੀ ਹੋਈ ਹੈ।
7. ਸ਼ੱਕੀ ਦੀ ਪਤਨੀ ਸੰਗੀਤਾ ਵਰਮਾ ਵੱਲੋਂ ਸ਼ੋਅਰੂਮ ਨੰਬਰ 25, ਗਰਾਉਂਡ ਫਲੋਰ, ਸੁਸ਼ਮਾ ਇੰਪੀਰੀਅਲ, ਜੀਰਕਪੁਰ ਵਿਖੇ 51 ਲੱਖ ਰੁਪਏ ਦੇਕੇ ਬੁੱਕ ਕਰਵਾਇਆ ਹੋਇਆ ਹੈ।
8. ਇਸ ਦੇ ਲੜਕੇ ਵਿਕਾਸ ਵਰਮਾ ਵੱਲੋਂ 49 ਲੱਖ ਰੁਪਏ ਦੇਕੇ ਸ਼ੋਅਰੂਮ ਨੰਬਰ 26, ਗਰਾਉਂਡ ਫਲੋਰ, ਸੁਸ਼ਮਾ ਇੰਪੀਰੀਅਲ, ਜੀਰਕਪੁਰ ਵਿਖੇ 51 ਲੱਖ ਰੁਪਏ ਦੇਕੇ ਬੁੱਕ ਕਰਵਾਇਆ ਹੋਇਆ ਹੈ।
9. ਸ਼ੱਕੀ ਵੱਲੋਂ ਆਪਣੇ ਲੜਕੇ ਵਿਕਾਸ ਵਰਮਾ ਦੇ ਨਾਮ ਉਪਰ ਇੱਕ ਕਮਰਸ਼ੀਅਲ ਪਲਾਟ ਨੰਬਰ 16, ਰਕਬਾ 142.50 ਵਰਗ ਗਜ ਯੂ.ਐਸ. ਅਸਟੇਟ ਢਕੋਲੀ ਵਿਖੇ ਖਰੀਦਿਆ ਹੋਇਆ ਹੈ।
10. ਸ਼ੱਕੀ ਵੱਲੋਂ ਆਪਣੇ ਲੜਕੇ ਵਿਕਾਸ ਵਰਮਾ ਦੇ ਨਾਮ ਉਪਰ ਇੱਕ ਕਮਰਸ਼ੀਅਲ ਪਲਾਟ ਨੰਬਰ 17, ਰਕਬਾ 142.50 ਵਰਗ ਗਜ ਯੂ.ਐਸ. ਅਸਟੇਟ ਢਕੋਲੀ ਵਿਖੇ ਖਰੀਦਿਆ ਹੋਇਆ ਹੈ।
11. ਸ਼ੱਕੀ ਦੇ ਲੜਕੇ ਵਿਕਾਸ ਵਰਮਾ ਵੱਲੋਂ ਬਾਲਾਜੀ ਇੰਟਫਰਾ ਬਿਲਡਟੈਕ ਫਰਮ ਵਿੱਚ 56 ਲੱਖ ਰੁਪਏ ਦੀ ਇੰਨਵੈਸਟਮੈਂਟ ਕੀਤੀ ਹੋਈ ਹੈ।
12. ਬਾਲਾਜੀ ਡਿਵੈਲਪਰ ਖਰੜ ਵਿੱਚ ਸ਼ੱਕੀ ਦੇ ਲੜਕੇ ਵਿਕਾਸ ਵਰਮਾ ਵੱਲੋਂ 76 ਲੱਖ ਰੁਪਏ ਇੰਨਵੈਸਟ ਕੀਤੇ ਗਏ ਹਨ।

Tags: accusedEO Girish Vermaincomevigilance bureau arrested
Share228Tweet142Share57

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.