ਬੁੱਧਵਾਰ, ਸਤੰਬਰ 23, 2026 11:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ।

by Pro Punjab Tv
ਅਗਸਤ 11, 2026
in Featured News, ਪੰਜਾਬ
0

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ। ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ’ ਵਿਸ਼ੇ ’ਤੇ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੇ ਜਾਤ, ਧਰਮ ਅਤੇ ਸਮਾਜਿਕ ਹੈਸੀਅਤ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਹਰੇਕ ਮਨੁੱਖ ਦੀ ਅੰਦਰੂਨੀ ਇੱਜ਼ਤ ਅਤੇ ਬਰਾਬਰੀ ’ਤੇ ਜ਼ੋਰ ਦਿੱਤਾ।” ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਏ ਸਮਾਜ ਦੇ ਸੰਕਲਪ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜੋ ਸਮਾਨਤਾ, ਨਿਆਂ, ਦਇਆ ਅਤੇ ਆਪਸੀ ਸਨਮਾਨ ’ਤੇ ਆਧਾਰਿਤ ਹੋਵੇ। ਉਨ੍ਹਾਂ ਦੀ ਬਾਣੀ ਸਾਨੂੰ ਹਰ ਕਿਸਮ ਦੇ ਵਿਤਕਰੇ ਨੂੰ ਨਕਾਰਨ ਅਤੇ ਅਜਿਹੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ, ਜਿੱਥੇ ਹਰੇਕ ਵਿਅਕਤੀ ਨੂੰ ਬਰਾਬਰ ਮੌਕੇ ਅਤੇ ਸਨਮਾਨ ਮਿਲੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਾਲੀਆ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ “ਪੰਜਾਬ ਸਰਕਾਰ ਵੱਲੋਂ ਡੇਰਾ ਬੱਲਾਂ ਦੇ ਫਰੀਦਪੁਰਾ ਨੌਗਜ਼ਾ ਵਿਖੇ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਿਤ ਕਰਨ ਦੀ ਪਹਿਲ ਕੀਤੀ ਗਈ ਹੈ। ਇਹ ਕੇਂਦਰ 25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ, ਜਦਕਿ ਜ਼ਮੀਨ ਦੀ ਖਰੀਦ ’ਤੇ ਲਗਭਗ 11 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਡੂੰਘੀਆਂ ਸਿੱਖਿਆਵਾਂ ਦੀ ਖੋਜ, ਅਧਿਐਨ ਅਤੇ ਪ੍ਰਸਾਰ ਲਈ ਇੱਕ ਮਹੱਤਵਪੂਰਨ ਕੇਂਦਰ ਵਜੋਂ ਕੰਮ ਕਰੇਗਾ।” ਗੁਰੂ ਜੀ ਮਹਾਰਾਜ ਦੀ ਵਿਚਾਰਧਾਰਾ ਦੇ ਸਰਬਵਿਆਪੀ ਅਤੇ ਅਗਾਂਹਵਧੂ ਸਰੂਪ ਨੂੰ ਉਜਾਗਰ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ “ਬੋਲਣ ਦੀ ਆਜ਼ਾਦੀ, ਸਮਾਨਤਾ ਅਤੇ ਗੈਰ-ਵਿਤਕਰੇ ਵਰਗੇ ਸਿਧਾਂਤ, ਜਿਨ੍ਹਾਂ ਨੂੰ ਪੱਛਮੀ ਦੇਸ਼ਾਂ ਵਿੱਚ 19ਵੀਂ ਸਦੀ ਤੋਂ ਸੰਸਥਾਗਤ ਮਾਨਤਾ ਮਿਲਣੀ ਸ਼ੁਰੂ ਹੋਈ, ਉਹ ਸਿਧਾਂਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਹੋਰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਵਿੱਚ ਲਗਭਗ 650 ਸਾਲ ਪਹਿਲਾਂ ਹੀ ਮੌਜੂਦ ਸਨ। ਉਨ੍ਹਾਂ ਦੀ ਬਰਾਬਰੀ ’ਤੇ ਆਧਾਰਿਤ ਸੋਚ ਆਪਣੇ ਸਮੇਂ ਤੋਂ ਕਿਤੇ ਅੱਗੇ ਸੀ ਅਤੇ ਅੱਜ ਵੀ ਮਨੁੱਖਤਾ ਨੂੰ ਸਨਮਾਨ ਤੇ ਸਮਾਨਤਾ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਵੱਲ ਅਗਵਾਈ ਕਰ ਰਹੀ ਹੈ।” ਅੱਜ ਦੇ ਸਮੇਂ ਵਿੱਚ ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ’ਤੇ ਜ਼ੋਰ ਦਿੰਦਿਆਂ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਮਹਾਨ ਗੁਰੂ ਜੀ ਮਹਾਰਾਜ ਵੱਲੋਂ ਦਿੱਤਾ ਗਿਆ ਸਮਾਨਤਾ ਦਾ ਸੰਦੇਸ਼ ਮੌਜੂਦਾ ਦੌਰ ਵਿੱਚ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਦੇਸ਼ ਵਿੱਚ ਕੌਮੀ ਪੱਧਰ ’ਤੇ ਸੱਤਾ ਵਿੱਚ ਮੌਜੂਦ ਕੁਝ ਸਿਆਸੀ ਤਾਕਤਾਂ ਵੱਲੋਂ ਬੋਲਣ ਦੀ ਆਜ਼ਾਦੀ ਨੂੰ ਸੀਮਤ ਕੀਤਾ ਜਾ ਰਿਹਾ ਹੈ, ਜੋ ਮਹਾਨ ਗੁਰੂ ਜੀ ਮਹਾਰਾਜ ਵੱਲੋਂ ਪ੍ਰਚਾਰਿਤ ਸਮਾਨਤਾ, ਆਜ਼ਾਦੀ ਅਤੇ ਮਨੁੱਖੀ ਸਨਮਾਨ ਦੇ ਬੁਨਿਆਦੀ ਸੰਦੇਸ਼ ਦੇ ਉਲਟ ਹੈ।” ਭਾਰਤ ਦੀ ਵਿਭਿੰਨਤਾ ਅਤੇ ਸਮਾਜਿਕ ਸਦਭਾਵਨਾ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ “ਭਾਵੇਂ ਭਾਰਤ ਦੇ ਲੋਕ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਹਨ ਅਤੇ ਰੰਗ-ਰੂਪ ਤੇ ਸੱਭਿਆਚਾਰ ਵਿੱਚ ਵਿਭਿੰਨਤਾ ਰੱਖਦੇ ਹਨ, ਪਰ ਲੋਕਾਂ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਕਿਸੇ ਵੀ ਵੰਡਪਾਊ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗੀ। ਮੈਂ ਖਾਸ ਤੌਰ ’ਤੇ ਨੌਜਵਾਨ ਪੀੜ੍ਹੀ ਸਮੇਤ ਸਮੂਹ ਲੋਕਾਂ ਨੂੰ ਸੱਦਾ ਦਿੰਦਾ ਹਾਂ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਰਬਵਿਆਪੀ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸਮਾਜਿਕ ਸਦਭਾਵਨਾ ਅਤੇ ਸਮਾਨਤਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ।” ‘ਬੇਗਮਪੁਰਾ’ ਦੇ ਸੰਕਲਪ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰੀ ਚੀਮਾ ਨੇ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਇਆ ‘ਬੇਗਮਪੁਰਾ’ ਅਜਿਹੇ ਆਦਰਸ਼ ਸਮਾਜਿਕ ਪ੍ਰਬੰਧ ਦਾ ਪ੍ਰਤੀਕ ਹੈ, ਜੋ ਵਿਤਕਰੇ, ਸ਼ੋਸ਼ਣ ਅਤੇ ਅਸਮਾਨਤਾ ਤੋਂ ਮੁਕਤ ਹੋਵੇ। ਗੁਰੂ ਜੀ ਮਹਾਰਾਜ ਦੀ ਬਾਣੀ ਵਿੱਚ ਦਰਸਾਏ ਸਿਧਾਂਤ ਇੱਕ ਨਿਆਂਪੂਰਨ, ਸ਼ਾਂਤਮਈ ਅਤੇ ਸਦਭਾਵਨਾਪੂਰਨ ਸਮਾਜ ਦੀ ਉਸਾਰੀ ਲਈ ਮਾਰਗਦਰਸ਼ਕ ਸਾਬਤ ਹੋ ਸਕਦੇ ਹਨ।” ਵਿਦਿਆਰਥੀਆਂ ਅਤੇ ਵਿਦਵਾਨਾਂ ਨੂੰ ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਦਾ ਡੂੰਘਾਈ ਨਾਲ ਅਧਿਐਨ ਕਰਨ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ “ਵਿਦਿਆਰਥੀਆਂ ਅਤੇ ਵਿਦਵਾਨਾਂ ਨੂੰ ਗੁਰੂ ਜੀ ਮਹਾਰਾਜ ਦੀ ਬਾਣੀ ਦਾ ਡੂੰਘਾਈ ਨਾਲ ਅਧਿਐਨ ਕਰਕੇ ਇਸ ਦੀ ਸਮਕਾਲੀ ਪ੍ਰਸੰਗਿਕਤਾ ਨੂੰ ਸਮਝਣਾ ਚਾਹੀਦਾ ਹੈ। ਅਕਾਦਮਿਕ ਸੰਸਥਾਵਾਂ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ ਕਿ ਉਹ ਮਹਾਨ ਅਧਿਆਤਮਿਕ ਸ਼ਖ਼ਸੀਅਤਾਂ ਅਤੇ ਸਮਾਜ ਸੁਧਾਰਕਾਂ ਦੀਆਂ ਸਿੱਖਿਆਵਾਂ ਤੇ ਵਿਚਾਰਧਾਰਾ ਸਬੰਧੀ ਖੋਜ, ਵਿਚਾਰ-ਵਟਾਂਦਰੇ ਅਤੇ ਬੌਧਿਕ ਸੰਵਾਦ ਨੂੰ ਉਤਸ਼ਾਹਿਤ ਕਰਨ।” ਸੈਮੀਨਾਰ ਦੌਰਾਨ ਪ੍ਰਮੁੱਖ ਬੁਲਾਰਿਆਂ ਵੱਲੋਂ ਵਿਚਾਰਪੂਰਨ ਸੰਬੋਧਨ ਕੀਤੇ ਗਏ, ਜਿਨ੍ਹਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਅਤੇ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਜੀ, ਖੁਰਾਲਗੜ੍ਹ ਦੇ ਸੰਤ ਕੇਵਲ ਸਿੰਘ ਜੀ ਸ਼ਾਮਲ ਸਨ। ਬੁਲਾਰਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਵਿਚਾਰਧਾਰਾ ਦੀ ਆਧੁਨਿਕ ਸਮਾਜ ਵਿੱਚ ਡੂੰਘੀ ਪ੍ਰਸੰਗਿਕਤਾ ਅਤੇ ਵਿਤਕਰੇ ਦੇ ਖਾਤਮੇ ਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਇਸ ਦੀ ਲਗਾਤਾਰ ਪ੍ਰੇਰਣਾਦਾਇਕ ਭੂਮਿਕਾ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਮੰਚ ’ਤੇ ਐਮਿਟੀ ਯੂਨੀਵਰਸਿਟੀ, ਮੋਹਾਲੀ ਦੇ ਪ੍ਰੋ-ਵਾਈਸ ਚਾਂਸਲਰ ਡਾ. ਪੁਨੀਤ ਸ਼ਰਮਾ ਅਤੇ ਰਜਿਸਟਰਾਰ ਡਾ. ਦਲੀਪ ਕੁਮਾਰ ਸਮੇਤ ਪ੍ਰਮੁੱਖ ਅਕਾਦਮਿਕ ਆਗੂ ਮੌਜੂਦ ਸਨ। ਡਾ. ਦਲੀਪ ਕੁਮਾਰ ਨੇ ਰਸਮੀ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਰਕਾਰੀ ਵਿਭਾਗਾਂ, ਆਏ ਹੋਏ ਵਿਦਵਾਨਾਂ, ਫੈਕਲਟੀ ਮੈਂਬਰਾਂ ਅਤੇ ਸੈਮੀਨਾਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਪਾਏ ਯੋਗਦਾਨ ਲਈ ਧੰਨਵਾਦ ਕੀਤਾ। ਇਸ ਮੌਕੇ ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ ਅਤੇ ਪੰਜਾਬ ਦੇ ਉੱਚ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਸ਼ਰਮਾ ਤੋਂ ਇਲਾਵਾ ਐਮਿਟੀ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

Share198Tweet124Share49

Related Posts

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026
Load More

Recent News

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.