ਸ਼ਨੀਵਾਰ, ਅਗਸਤ 9, 2025 03:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ETT ਅਸਾਮੀਆਂ ਦਾ ਸਿਲੇਬਸ ਨਹੀਂ ਕੀਤਾ ਜਾਰੀ, ਸਿੱਖਿਆ ਵਿਭਾਗ ਦੀ ਵੱਡੀ ਲਾਪਰਵਾਹੀ

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਅਪਲਾਈ ਕਰਵਾਉਣ ਤੋਂ ਬਾਅਦ ਸਿੱਖਿਆ ਵਿਭਾਗ ਇਨ੍ਹਾਂ ਅਸਾਮੀਆਂ ਸਬੰਧੀ ਸਿਲੇਬਸ ਜਾਰੀ ਕਰਨਾ ਭੁੱਲ ਗਿਆ ਜਾਪਦਾ ਹੈ।

by Bharat Thapa
ਨਵੰਬਰ 15, 2022
in ਸਿੱਖਿਆ
0

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਅਪਲਾਈ ਕਰਵਾਉਣ ਤੋਂ ਬਾਅਦ ਸਿੱਖਿਆ ਵਿਭਾਗ ਇਨ੍ਹਾਂ ਅਸਾਮੀਆਂ ਸਬੰਧੀ ਸਿਲੇਬਸ ਜਾਰੀ ਕਰਨਾ ਭੁੱਲ ਗਿਆ ਜਾਪਦਾ ਹੈ। ਸਿੱਖਿਆ ਵਿਭਾਗ ਨੇ 14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਅਪਲਾਈ ਕਰਵਾਉਣ ਲਈ ਸਮਾਂ ਤੈਅ ਕੀਤਾ ਸੀ ਪਰ ਬਡ਼ੀ ਹੈਰਾਨੀ ਦੀ ਗੱਲ ਹੈ ਕਿ ਆਖਰੀ ਮਿਤੀ ਦੇ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਵਿਭਾਗ ਨੇ ਸਿਲੇਬਸ ਜਾਰੀ ਨਹੀਂ ਕੀਤਾ ਹੈ। ਜਿਸ ਕਾਰਨ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਚੁੱਕੇ ਉਮੀਦਵਾਰ ਭਾਰੀ ਦੁਵਿਧਾ ਵਿਚ ਹਨ ਕਿ ਆਖਰ ਉਹ ਕਿਸ ਪੈਟਰਨ ਮੁਤਾਬਕ ਪ੍ਰੀਖਿਆ ਦੀ ਤਿਆਰੀ ਕਰਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਕੱਢੀਆਂ ਗਈਆਂ ਈਟੀਟੀ ਕਾਡਰ ਦੀਆਂ 2364 ਅਤੇ 6635 ਅਸਾਮੀਆਂ ਲਈ 100 ਅੰਕਾਂ ਦੀ ਪ੍ਰੀਖਿਆ ਲਈ ਗਈ ਸੀ ਪਰ ਇਸ ਵਾਰ ਸਿੱਖਿਆ ਵਿਭਾਗ ਨੇ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ 200 ਅੰਕਾਂ ਦੀ ਪ੍ਰੀਖਿਆ ਲੈਣ ਸਬੰਧੀ ਨੋਟੀਫਿਕੇਸ਼ਨ ਵਿਚ ਲਿਖਿਆ ਹੈ ਜਿਸ ਨੂੰ ਲੈ ਕੇ ਉਮੀਦਵਾਰ ਪਰੇਸ਼ਾਨ ਹਨ ਕਿ ਉਹ ਬਿਨਾਂ ਸਿਲੇਬਸ ਤੋਂ ਤਿਆਰੀ ਕਿਵੇਂ ਕਰਨ।

ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਜੀਵਨ ਸਲੇਮਗਡ਼੍ਹ, ਬੱਗਾ ਖੁਡਾਲ, ਗੁਰਸਿਮਰਤ ਮਾਲੇਰਕੋਟਲਾ, ਸ਼ੰਕਰ ਬਰੇਟਾ, ਸੁਖਜੀਤ ਨਾਭਾ, ਗਗਨ ਮਾਨਸਾ ਤੇ ਬਿਪਨ ਕਪੂਰਥਲਾ ਸਮੇਤ ਹੋਰਨਾਂ ਨੇ ਦੱਸਿਆ ਕਿ ਇਨ੍ਹਾਂ 5994 ਅਸਾਮੀਆਂ ਸਬੰਧੀ ਇਸ਼ਤਿਹਾਰ ਤਤਕਾਲੀ ਕਾਂਗਰਸ ਸਰਕਾਰ ਵੇਲੇ 16 ਦਸੰਬਰ 2021 ਨੂੰ ਜਾਰੀ ਕੀਤਾ ਗਿਆ ਸੀ। ਜਿਸ ਤੋਂ ਲਗਪਗ ਇਕ ਸਾਲ ਬਾਅਦ ਵਿਭਾਗ ਨੇ 12 ਅਕਤੂਬਰ ਨੂੰ ਅਸਾਮੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਕੇ 14 ਅਕਤੂਬਰ 2022 ਤੋਂ ਪੋਰਟਲ ਖੋਲ੍ਹਿਆ ਸੀ। ਜਿਸ ਤੋਂ ਬਾਅਦ ਉਮੀਦਵਾਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਵੀ ਕਰ ਦਿੱਤਾ ਹੈ ਪਰ ਸਿਲੇਬਸ ਜਾਰੀ ਨਾ ਹੋਣ ਕਾਰਨ ਉਮੀਦਵਾਰ ਡਾਢੇ ਪਰੇਸ਼ਾਨ ਹਨ।

ਆਗੂਆਂ ਨੇ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਲਗਪਗ ਸਾਰੇ ਹੀ ਉਮੀਦਵਾਰ ਪਿਛਲੇ 2364 ਤੇ 6635 ਅਸਾਮੀਆਂ ਦੇ ਸਿਲੇਬਸ ਮੁਤਾਬਕ ਵੱਖ-ਵੱਖ ਕੋਚਿੰਗ ਸੈਂਟਰਾਂ ਤੋਂ ਸਿਖਲਾਈ ਲੈਣ ਲੱਗੇ ਹੋਏ ਸਨ ਪਰ ਇਕ ਦਮ ਹੀ ਪ੍ਰੀਖਿਆ 200 ਅੰਕਾਂ ਦੀ ਕਰਨ ਨਾਲ ਉਮੀਦਵਾਰਾਂ ਦੀ ਸਿਖਲਾਈ ਵਿਚ ਖਡ਼੍ਹੋਤ ਆ ਗਈ ਹੈ। ਹੁਣ ਉਮੀਦਵਾਰ ਵਿਭਾਗ ਵੱਲੋਂ ਜਾਰੀ ਕੀਤੇ ਜਾਣ ਵਾਲੇ ਅਧਿਕਾਰਿਤ ਸਿਲੇਬਸ ਦਾ ਇੰਤਜ਼ਾਰ ਕਰ ਰਹੇ ਹਨ ਜਿਸ ਤੋਂ ਬਾਅਦ ਹੀ ਉਹ ਪ੍ਰੀਖਿਆ ਦੀ ਤਿਆਰੀ ਕਰ ਪਾਉਣਗੇ। ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਸਬੰਧੀ ਜਲਦ ਤੋਂ ਜਲਦ ਸਿਲੇਬਸ ਜਾਰੀ ਕੀਤਾ ਜਾਵੇ ਤਾਂ ਜੋ ਉਮੀਦਵਾਰ ਨਿਰਵਿਘਨ ਹੋ ਕੇ ਪ੍ਰੀਖਿਆ ਦੀ ਤਿਆਰੀ ਕਰ ਸਕਣ।

ਸਿਲੇਬਸ ਜਾਰੀ ਕਰਨ ਵਿਚ ਹੋ ਰਹੀ ਦੇਰੀ ਸਬੰਧੀ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਦੇ ਅਸਿਸਟੈਂਟ ਡਾਇਰੈਕਟਰ ਹਰਵਿੰਦਰ ਕੌਰ ਨੇ ਦੱਸਿਆ ਕਿ ਸਿਲੇਬਸ ਜਲਦ ਹੀ ਜਾਰੀ ਕੀਤਾ ਜਾਵੇਗਾ ਤਾਂ ਜੋ ਉਮੀਦਾਰ ਬਿਨਾਂ ਕਿਸੇ ਪਰੇਸ਼ਾਨੀ ਦੇ ਨਿਰਵਿਘਨ ਪ੍ਰੀਖਿਆ ਦੀ ਤਿਆਰੀ ਕਰ ਸਕਣ।

Tags: ettlatest newspro punjab tvpunjabi news
Share211Tweet132Share53

Related Posts

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਭਾਰਤ ਦੀ ਪਹਿਲੀ Adobe Express Lounge Laboratory ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.