ETT Teachers Promotions: ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈਟੀਟੀ ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਹਨਾਂ ਤਰੱਕੀਆਂ ਦਾ ਸਮੁੱਚਾ ਕਾਰਜ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿੱਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਹਨਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਕੇਵਲ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।
School Education Minister @HarjotBains ordered all District Education Officers (Elementary Education) of state to complete the process to promote ETT teachers as headteacher. Education Minister directed that entire process of these promotions should be completed within 1 month. pic.twitter.com/QQG7OtxNnJ
— Government of Punjab (@PunjabGovtIndia) July 11, 2023
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਸਿੱਖਿਆ ਵਿਭਾਗ ਅੰਦਰ ਲਗਾਤਾਰ ਨਵੀਆਂ ਭਰਤੀਆਂ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਉਣ ਲਈ ਵੀ ਉਪਰਾਲੇ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h