Academic Torch to AFPI Cadets: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ), ਐਸਏਐਸ ਨਗਰ (ਮੋਹਾਲੀ) ਦੇ 12ਵੇਂ ਬੈਚ ਦੇ 14 ਕੈਡਿਟਾਂ ਦਾ 12ਵੀਂ ਜਮਾਤ ਦੀ ਛਿਮਾਹੀ ਪ੍ਰੀਖਿਆ ਵਿੱਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ‘ਤੇ “ਅਕੈਡਮਿਕ ਟਾਰਚ” ਨਾਲ ਸਨਮਾਨ ਕੀਤਾ। ਇਹ ਪਹਿਲ ਕੈਡਿਟਾਂ ਦੇ ਅੰਤਿਮ ਪ੍ਰੀਖਿਆਵਾਂ ਵਾਸਤੇ ਮਨੋਬਲ ਨੂੰ ਵਧਾਉਣ ਲਈ ਕੀਤੀ ਗਈ।
ਅਮਨ ਅਰੋੜਾ ਨੇ ਕੈਡਿਟਾਂ ਨਾਲ ਗੱਲਬਾਤ ਦੌਰਾਨ ਕੈਡਿਟਾਂ ਦੀ ਹੌਂਸਲਾਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, “ਤੁਸੀਂ ਸਾਰੇ ਆਰਮਡ ਫੋਰਸਿਜ਼ ਵਿਚ ਅਫ਼ਸਰ ਬਣਨ ਦਾ ਸੁਪਨਾ ਲੈ ਕੇ ਸਖ਼ਤ ਮਿਹਨਤ ਨਾਲ ਇੱਥੇ ਤੱਕ ਪਹੁੰਚੇ ਹੋਂ। ਰੱਖਿਆ ਸੇਵਾਵਾਂ ਸਾਹਸ ਭਰਪੂਰ ਅਤੇ ਸ਼ਾਨਦਾਰ ਖੇਤਰ ਹੈ। ਬੱਸ ਸਖ਼ਤ ਮਿਹਨਤ ਕਰਦੇ ਰਹੋ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕਦੇ ਵੀ ਹਿੰਮਤ ਨਾ ਛੱਡੋ।”
ਕੈਬਨਿਟ ਮੰਤਰੀ ਨੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਨਾਲ ਇੰਸਟੀਚਿਊਟ ਦਾ ਦੌਰਾ ਕੀਤਾ ਅਤੇ ਇੱਥੇ ਕੈਡਿਟਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਸ਼ੂਟਿੰਗ ਰੇਂਜ, ਸਵੀਮਿੰਗ ਪੂਲ, ਟੈਨਿਸ ਕੋਰਟ ਅਤੇ ਹੋਰ ਖੇਡ ਮੈਦਾਨਾਂ ਸਮੇਤ ਬੁਨਿਆਦੀ ਢਾਂਚਾ ਸਹੂਲਤਾਂ ਦਾ ਮੁਆਇਨਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੀ ਲੋੜ ਹੋਵੇ, ਉੱਥੇ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ (ਸੇਵਾਮੁਕਤ) ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸੰਸਥਾ ਦੇ ਕੁੱਲ 217 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਅਕੈਡਮੀਆਂ ਵਿੱਚ ਭਰਤੀ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 141 ਕੈਡਿਟ ਡਿਫੈਂਸ ਸਰਵਿਸਿਜ਼ (ਫ਼ੌਜ-109, ਜਲ ਸੈਨਾ-13 ਅਤੇ ਹਵਾਈ ਸੈਨਾ-19) ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਏ ਹਨ। 52 ਫ਼ੀਸਦ ਦੀ ਚੋਣ ਦਰ ਨਾਲ, ਇਹ ਸੰਸਥਾ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ।
Cabinet Minister @AroraAmanSunam awarded “Academic Torch” to 14 Cadets of the 12th Batch of Maharaja Ranjit Singh Armed Forces Preparatory Institute (AFPI), SAS Nagar (Mohali) for securing 85% marks or above in the class 12th half yearly examinations in school. pic.twitter.com/Jp25826Jjq
— Government of Punjab (@PunjabGovtIndia) July 20, 2023
ਉਨ੍ਹਾਂ ਅੱਗੇ ਦੱਸਿਆ ਕਿ 38 ਕੈਡਿਟਾਂ ਨੇ ਐਨਡੀਏ-1, ਸੀਡੀਐਸ ਅਤੇ ਏਐਫਸੀਏਟੀ ਦੀਆਂ ਵੱਖ-ਵੱਖ ਯੂਪੀਐਸਸੀ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਇਹ ਕੈਡਿਟ ਮੌਜੂਦਾ ਸਮੇਂ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਅਧੀਨ ਹਨ। ਹੁਣ ਤੱਕ 07 ਕੈਡਿਟਾਂ ਨੇ ਐਸਐਸਬੀ ਕਲੀਅਰ ਕੀਤਾ ਹੈ ਜਦੋਂ ਕਿ ਬਾਕੀ ਕੈਡਿਟ ਐਸ.ਐਸ.ਬੀ. ਤੋਂ ਕਾਲ ਦੀ ਉਡੀਕ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h