ਫਾਜ਼ਿਲਕਾ ਵਿੱਚ ਬਣੇ ਈਵੀਐਮ ਸਟਰਾਂਗ ਰੂਮ ਸੈਂਟਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਥੇ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਮੌਕੇ ਦਾ ਦੌਰਾ ਕਰਨ ‘ਤੇ ਪਤਾ ਲੱਗਾ ਕਿ ਸਟਰਾਂਗ ਰੂਮ ਦੀ ਸੁਰੱਖਿਆ ‘ਚ ਤਾਇਨਾਤ ਸਬ-ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ |
ਦੱਸਿਆ ਜਾ ਰਿਹਾ ਹੈ ਕਿ ਬਲਦੇਵ ਸਿੰਘ ਨੇ ਸਰਕਾਰੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਫਿਲਹਾਲ ਜ਼ਿਲੇ ਦੇ ਸਾਰੇ ਪੁਲਸ ਕਰਮਚਾਰੀ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।











