Brahm Mohindra: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਸ ਨੂੰ ਤਿੰਨ ਵਾਰ ਨੋਟਿਸ ਭੇਜੇ ਸੀ ਪਰ ਉਹ ਪੇਸ਼ ਨਹੀਂ ਹੋਏ। ਉਨ੍ਹਾਂ ਵਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ ਹੈ। ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਚੀਫ ਵਿਜੀਲੈਂਸ ਕਮਿਸ਼ਨ ਕੋਲ ਪਟੀਸ਼ਨ ਦਾਇਰ ਕਰਕੇ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਸੀ।
ਸੀਵੀਓ ਨੇ ਉਸ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਉਹ ਵਿਜੀਲੈਂਸ ਦੀ ਜਾਂਚ ਵਿੱਚ ਦਖ਼ਲ ਨਹੀਂ ਦੇ ਸਕਦੇ। ਹਾਲਾਂਕਿ ਵਿਜੀਲੈਂਸ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਉਠਾਏ ਸਵਾਲਾਂ ‘ਤੇ ਵਿਚਾਰ ਕਰਨ ਦੇ ਹੁਕਮ ਦਿੱਤੇ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h