ਸ਼ਨੀਵਾਰ, ਜੁਲਾਈ 18, 2026 02:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਹਾਲੀ: ਬਹੁ-ਕਰੋੜੀ ਮੁਆਵਜ਼ਾ ਘੁਟਾਲਾ ਮਾਮਲੇ ‘ਚ ਵਿਜੀਲੈਂਸ ਵੱਲੋਂ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

Punjab Vigilance Bureau ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ ਨੂੰ ਗ੍ਰਿਫ਼ਤਾਰ ਕੀਤਾ ਹੈ।

by ਮਨਵੀਰ ਰੰਧਾਵਾ
ਜੁਲਾਈ 21, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Guava Tree Compensation Scam: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ‘ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ, ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘੁਟਾਲੇ ਵਿੱਚ ਇਹ 20ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸਏਐਸ ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਨੇ ਮਾਲ ਰਿਕਾਰਡ ਮੁਤਾਬਕ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਾ ਹੋਣ ਦੇ ਬਾਵਜੂਦ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਦੇ ਆਧਾਰ ‘ਤੇ ਨਾਜਾਇਜ਼ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪਿਛਲੇ ਹਫ਼ਤੇ ਗਮਾਡਾ ਦੀ ਐਲ.ਏ.ਸੀ. ਸ਼ਾਖਾ ਵਿੱਚ ਤਾਇਨਾਤ ਰਹੇ ਦੋ ਸੇਵਾਮੁਕਤ ਪਟਵਾਰੀਆਂ ਸੁਰਿੰਦਰਪਾਲ ਸਿੰਘ ਅਤੇ ਸੁਰਿੰਦਰਪਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਦੋਵੇਂ ਮੁਲਜ਼ਮ ਪਟਵਾਰੀਆਂ ਨੇ ਖੁਲਾਸਾ ਕੀਤਾ ਕਿ ਸ਼ੁਰੂ ਵਿੱਚ ਉਨ੍ਹਾਂ ਨੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਵਿੱਚ ਦਰਸਾਏ ਗਏ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦੇ ਹਿੱਸੇ ਵਜੋਂ ਭੁਗਤਾਨ ਫਾਰਮ ਨੂੰ ਤਸਦੀਕ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਇਹ ਮਾਲ ਰਿਕਾਰਡ ਅਨੁਸਾਰ ਅਸਲ ਮਾਲਕਾਂ ਅਤੇ ਉਨ੍ਹਾਂ ਦੇ ਜ਼ਮੀਨ ਦੇ ਹਿੱਸੇ ਤੋਂ ਵੱਖਰੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਜਗਦੀਸ਼ ਸਿੰਘ ਜੌਹਲ ਨੇ ਆਪਣਾ ਰਸੂਖ ਵਰਤਦਿਆਂ ਮਾਲ ਰਿਕਾਰਡ ਦੀ ਅਣਦੇਖੀ ਕਰਕੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਅਨੁਸਾਰ ਅਦਾਇਗੀਆਂ ਦੀ ਪ੍ਰਵਾਨਗੀ ਦੇਣ ਲਈ ਨੋਟਿੰਗ ਤਿਆਰ ਕਰਨ ਲਈ ਉਨ੍ਹਾਂ ਉਤੇ ਦਬਾਅ ਪਾਇਆ। ਐਲ.ਏ.ਸੀ. ਵਜੋਂ ਮੁਲਜ਼ਮ ਪੀਸੀਐਸ ਅਧਿਕਾਰੀ ਨੇ ਅਦਾਇਗੀਆਂ ਨੂੰ ਮਨਜ਼ੂਰੀ ਦਿੱਤੀ, ਜਿਸ ਦੇ ਆਧਾਰ ‘ਤੇ ਬਾਅਦ ਵਿੱਚ ਵੱਖ-ਵੱਖ ਲਾਭਪਾਤਰੀਆਂ ਨੂੰ ਲਗਭਗ 124 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।

ਹਾਲਾਂਕਿ ਅਸਲ ਲਾਭਪਾਤਰੀਆਂ ਨੂੰ ਅਦਾਇਗੀਆਂ ਯਕੀਨੀ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਆਦੇਸ਼ ਦਿੱਤੇ ਸਨ ਕਿ ਐਲ.ਏ.ਸੀ. ਅਮਰੂਦ ਦੇ ਬਾਗ਼ਾਂ ਦਾ ਨਿਰੀਖਣ ਕਰਨ ਲਈ ਖ਼ੁਦ ਦੌਰਾ ਕਰੇਗਾ। ਇਸ ਤੋਂ ਇਲਾਵਾ ਦਰੱਖਤਾਂ ਦੀ ਉਮਰ ਦਾ ਪਤਾ ਲਗਾਉਣ ਲਈ ਗਿਰਦਾਵਰੀ ਰਿਕਾਰਡ ਦੀ ਜਾਂਚ ਕਰਨ ਤੋਂ ਇਲਾਵਾ ਜੀ.ਆਈ.ਐਸ. ਡਰੋਨ ਮੈਪਿੰਗ ਸਰਵੇਖਣ ਅਤੇ ਖੇਤਰ ਦੀ ਵੀਡੀਓਗ੍ਰਾਫੀ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰੇਗਾ। ਪਰ ਇਸ ਅਧਿਕਾਰੀ ਨੇ ਜਾਣਬੁੱਝ ਕੇ ਇਹਨਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਨਾਜਾਇਜ਼ ਲਾਭਪਾਤਰੀਆਂ ਨਾਲ ਮਿਲੀਭੁਗਤ ਕਰਕੇ ਅਦਾਇਗੀਆਂ ਜਾਰੀ ਕੀਤੀਆਂ।

ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ 01.06.2021 ਨੂੰ ਇੱਕ ਪ੍ਰੋਫਾਰਮਾ ਤਿਆਰ ਕੀਤਾ ਗਿਆ, ਜਿਸ ਦੇ ਆਧਾਰ ‘ਤੇ ਮੁਆਵਜ਼ੇ ਦੀ ਪਹਿਲੀ ਅਦਾਇਗੀ ਸ਼ੁਰੂ ਕਰਨੀ ਸੀ, ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮੁਲਜ਼ਮ ਪੀ.ਸੀ.ਐਸ. ਅਧਿਕਾਰੀ ਨੇ ਨਿਸ਼ਾ ਗਰਗ, ਸ਼ੁਭਮ ਵਧਵਾਂ, ਬਿੰਦਰ ਸਿੰਘ, ਨੀਲਮ ਬਾਂਸਲ, ਕਿਰਨ ਬਾਂਸਲ, ਬਿਮਲਾ ਮਿੱਤਲ, ਚੇਸ਼ਟਾ, ਸੰਤੋਸ਼ ਕੁਮਾਰੀ, ਚੰਚਲ ਕੁਮਾਰ, ਅਨਿਲ ਕੁਮਾਰ ਬੱਤਰਾ, ਸੁਸ਼ੀਲ ਕੁਮਾਰੀ ਬੱਤਰਾ ਅਤੇ ਰਸ਼ਮੀ ਅਰੋੜਾ ਨੂੰ ਵੀ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹਾਲਾਂਕਿ ਇਨ੍ਹਾਂ ਦੇ ਮਾਲ ਰਿਕਾਰਡ ਵਿੱਚ ਜ਼ਮੀਨ ਦੇ ਮਾਲਕ ਵਜੋਂ ਨਾਂ ਦਰਜ ਨਹੀਂ ਸੀ।

ਇਸ ਤਰ੍ਹਾਂ ਉਸ ਨੇ ਅਯੋਗ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ। ਅਣ-ਅਧਿਕਾਰਤ ਖਰੀਦ ਹੋਣ ਕਾਰਨ ਉਨ੍ਹਾਂ ਦੀ ਲੈਂਡ ਪੂਲਿੰਗ ਦਾ ਕੇਸ ਅਦਾਲਤ ਵਿੱਚ ਭੇਜਣ ਦੀ ਤਜਵੀਜ਼ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਵਿਰੁੱਧ ਜ਼ੁਬਾਨੀ, ਹਾਲਾਤੀ ਅਤੇ ਦਸਤਾਵੇਜ਼ੀ ਸਬੂਤ ਸਾਹਮਣੇ ਆਉਣ ਉਪਰੰਤ ਵਿਜੀਲੈਂਸ ਬਿਊਰੋ ਨੇ ਇਸ ਪੀ.ਸੀ.ਐਸ. ਅਧਿਕਾਰੀ ਨੂੰ ਇਸ ਘੁਟਾਲਾ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Guava Tree Compensation ScamMOHALIMulti-Crore Compensation Scam Casepro punjab tvpunjab newsPunjab Vigilance Bureaupunjabi newsRetired PCS Officer
Share212Tweet133Share53

Related Posts

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026

ਪੰਜਾਬ ਦੇ ਦੌਰੇ ਤੋਂ ਪਹਿਲਾਂ PM ਮੋਦੀ ਨੇ ਕੀਤਾ ਟਵੀਟ, ਕਿਹਾ . . . .

ਜੁਲਾਈ 17, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026
Load More

Recent News

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.