ਸ਼ੁੱਕਰਵਾਰ, ਮਈ 9, 2025 12:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ‘ਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

by Gurjeet Kaur
ਜੁਲਾਈ 9, 2024
in ਪੰਜਾਬ
0

ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

– ਗ੍ਰਿਫਤਾਰ ਦੋਸ਼ੀ ਸਿਮਰਨਜੀਤ ਉਰਫ਼ ਬੱਬਲੂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਹੈ ਮੈਂਬਰ
 
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਸੀਆਈ ਜਲੰਧਰ ਦੀ ਪੁਲਿਸ ਟੀਮ ਦੋਸ਼ੀ ਨੂੰ ਉਸ ਥਾਂ ’ਤੇ ਲਿਜਾ ਰਹੀ ਸੀ , ਜਿੱਥੇ ਉਸਨੇ ਰਤਨਦੀਪ ਦੇ ਕਤਲ ’ਚ ਵਰਤੀ ਗਈ ਪਿਸਤੌਲ ਛੁਪਾ ਕੇ ਰੱਖੀ ਸੀ : ਡੀਜੀਪੀ ਗੌਰਵ ਯਾਦਵ

– ਮੁਲਜ਼ਮ ਬੱਬਲੂ ਅੰਮ੍ਰਿਤਸਰ ਪੁਲਿਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸੀ ਸ਼ਾਮਲ : ਏ.ਆਈ.ਜੀ. ਸੀ.ਆਈ. ਨਵਜੋਤ ਸਿੰਘ ਮਾਹਲ

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਜੰਗ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ- ਜੋ ਕਿ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲ ਕੇਸ ਵਿਚ  ਮੁੱਖ ਹਮਲਾਵਰ ਹੈ, ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ, ਦੋਵੇਂ ਲੱਤਾਂ ਤੇ ਗੋਲੀਆਂ ਲੱਗਣ ਕਾਰਨ ਫੱਟੜ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਉਕਤ ਦੋਸ਼ੀ ਦੀ ਗ੍ਰਿਫਤਾਰੀ ਤੋਂ ਕੁੁਝ ਘੰਟਿਆਂ ਤੋਂ ਬਾਅਦ ਹੀ ਜਦੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਮੁਲਜ਼ਮ ਸਿਮਰਨਜੀਤ ਬਬਲੂ ਨੂੰ ਉਸਦੇ ਖੁਲਾਸੇ ਮੁਤਾਬਕ ਦੱਸੇ ਟਿਕਾਣੇ ਤੇ ਉਸ ਵੱਲੋਂ ਰਤਨਦੀਪ ਕਤਲ ਕੇਸ ਵਿੱਚ ਵਰਤੀ ਗਈ ਪਿਸਤੌਲ ਬਰਾਮਦ ਕਰਨ ਲਿਜਾ ਰਹੀ ਸੀ , ਤਾਂ ਉਸਨੇ ਪੁਲਿਸ ਤੇ ਹਮਲਾ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ।

 

 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਨੂੰ ਰੋਕਣ ਲਈ ਪੁਲਿਸ  ਟੀਮਾਂ ਨੂੰ ਗੋਲੀ ਚਲਾਉਣੀ  ਪਈ ਤੇ ਦੋਸ਼ੀ  ਫੱਟੜ ਹੋ ਗਿਆ ਅਤੇ ਨਜ਼ਦੀਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਪੁਲਿਸ ਟੀਮਾਂ ਨੇ ਦੋਸ਼ੀ ਪਾਸੋਂ 2 ਆਧੁਨਿਕ ਹਥਿਆਰ- ਇੱਕ .32 ਵੈਬਲੇ ਰਿਵਾਲਵਰ ਅਤੇ ਇੱਕ .32 ਪਿਸਤੌਲ ਸਮੇਤ ਇੱਕ ਮੈਗਜ਼ੀਨ ਅਤੇ 19 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਸਿਮਰਨਜੀਤ ਬਬਲੂ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ ਅਤੇ ਉਨ੍ਹਾਂ ਦੇ ਕਹਿਣ ਤੇ ਹੀ  ਆਪਣੇ   ਦੂਜੇ ਸਾਥੀ  ਹਮਲਾਵਰ , ਜਿਸਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਕੁਲਾਮ ਵਜੋਂ ਹੋਈ ਹੈ , ਨੇ ਸਮਾਜ ਵਿੱਚ ਦਹਿਸ਼ਤ ਫੈਲਾਉਣ ਲਈ ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਮਿੱਥ ਕੇ ਹੱਤਿਆ ਕੀਤੀ ਸੀ।  ਜਾਣਕਾਰੀ ਮੁਤਾਬਕ ਦੋਸ਼ੀ ਜੱਸੀ ਕੁਲਾਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਭੱਜਣ ’ਚ ਕਾਮਯਾਬ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਆਰਮਜ਼ ਐਕਟ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਨੂੰ ਸ਼ਾਮਲ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਅੱਗਲੇ -ਪਿੱਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਓਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਇਤਲਾਹ ਦੇ ਆਧਾਰ ’ਤੇ ਸੀਆਈ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਦਿਓਲ ਨਗਰ ਕਲੋਨੀ, ਜਲੰਧਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਬਬਲੂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਕੱਟੜ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਕਤਲ, ਇਰਾਦਾ-ਕਤਲ  ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਬਲੂ ਅੰਮ੍ਰਿਤਸਰ ਪੁਲੀਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸ਼ਾਮਲ ਹੈ।

ਇਸ ਸਬੰਧੀ  ਐਫਆਈਆਰ ਨੰ. 39 ਮਿਤੀ 07.07.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਅਧੀਨ ਕੇਸ ਦਰਜ ਕੀਤਾ ਗਿਆ ਹੈ।

Tags: DGPlatest newspro punjab tv
Share207Tweet129Share52

Related Posts

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025
Load More

Recent News

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025

Begger Free City: ਇਸ ਸ਼ਹਿਰ ‘ਚ ਨਹੀਂ ਹੈ ਇੱਕ ਵੀ ਭਿਖਾਰੀ, ਸ਼ਹਿਰ ਨੇ ਬਣਾਇਆ ਰਿਕਾਰਡ

ਮਈ 9, 2025

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.