ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਚਾਂਦੀ ਤਮਗਾ ਜੇਤੂ ਨੂੰ 50 ਲੱਖ, ਕਾਂਸੀ ਤਮਗਾ ਜੇਤੂ ਨੂੰ 40 ਲੱਖ ਅਤੇ ਭਾਗ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ, ਕਿਹਾ- ਭਾਰਤ ਭੂਸ਼ਣ ਆਸ਼ੂ ਪਿੱਛੇ ਸਮਾਂ ਤੇ ਤਾਕਤ ਬਰਬਾਦ ਨਾ ਕਰੋ
ਚੰਡੀਗੜ੍ਹ ਵਿੱਚ ਹੋਏ ਇਸ ਸਨਮਾਨ ਸਮਾਰੋਹ ਵਿੱਚ ਮੁੱਖ ਮੰਤਰੀ ਨੇ ਤਮਗਾ ਜੇਤੂਆਂ ਅਤੇ ਭਾਗ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।
ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਸਾਰੇ ਖਿਡਾਰੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਮੈਦਾਨ ‘ਤੇ ਉਤਰਨਾ ਬਹੁਤ ਵੱਡੀ ਗੱਲ ਹੈ। ਇਹ ਬਹੁਤ ਔਖਾ ਕੰਮ ਹੈ ਅਤੇ ਮੈਂ ਇਸ ਨੂੰ ਖੇਡਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ, ਮੈਨੂੰ ਮਾਣ ਹੈ ਕਿ ਮੈਨੂੰ ਤੁਹਾਨੂੰ ਮਿਲਣ ਦਾ ਮੌਕਾ ਮਿਲਿਆ।
ਇਹ ਵੀ ਪੜ੍ਹੋ : ਕਾਂਗਰਸ ਦੀ ਹਾਲਤ ਇੰਨੀ ਬੁਰੀ ਕਿ ਵਾਪਸੀ ਮੁਮਕਿਨ ਨਹੀਂ, ਇਕੱਲਿਆਂ ਦਾ ਰਾਜ ਨਹੀਂ ਹੋ ਸਕਦਾ: ਕੈਪਟਨ ਅਮਰਿੰਦਰ ਸਿੰਘ