ਐਤਵਾਰ, ਅਗਸਤ 3, 2025 03:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ – ਹਰਪਾਲ ਸਿੰਘ ਚੀਮਾ

by Gurjeet Kaur
ਸਤੰਬਰ 26, 2023
in ਅਜ਼ਬ-ਗਜ਼ਬ
0

ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ – ਹਰਪਾਲ ਸਿੰਘ ਚੀਮਾ

ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਲਈ 24 ਵਾਹਨਾਂ ਨੂੰ ਦਿੱਤੀ ਹਰੀ ਝੰਡੀ

ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ।

 

ਅੱਜ ਆਬਕਾਰੀ ਤੇ ਕਰ ਭਵਨ ਵਿਖੇ ਵਿਭਾਗ ਦੀਆਂ 24 ਨਵੀਆਂ ਇਨੋਵਾ ਕਾਰਾਂ ਨੂੰ ਹਰੀ ਝੰਡੀ ਦਿਖਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਹਨ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੌਰਾਨ ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਦੇ ਫੀਲਡ ਅਫਸਰਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਬਿਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਹਰ ਲੋੜੀਂਦੀ ਤਕਨੀਕ ਅਤੇ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਨੇ ਡਰਾਈਵਰਾਂ ਨੂੰ ਕਾਰਾਂ ਦੀਆਂ ਚਾਬੀਆਂ ਸੌਂਪੀਆਂ ਅਤੇ ਕੇਕ ਵੀ ਕੱਟਿਆ।

ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਪੱਸ਼ਟ ਇਰਾਦਿਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਦੀ ਸਮਰਪਿਤ ਭਾਵਨਾ ਸਦਕਾ ਪਿਛਲੇ ਡੇਢ ਸਾਲ ਦੌਰਾਨ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਵਿਭਾਗ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਰਵੱਈਏ ਵਿਚ ਤਬਦੀਲੀ ਜਾਂ ਕਿਸੇ ਸਹੂਲਤ ਦੀ ਘਾਟ ਕਾਰਨ ਸਫ਼ਲਤਾ ਦੇ ਇਸ ਗ੍ਰਾਫ ਨੂੰ ਡਿੱਗਣ ਨਾ ਦਿੱਤਾ ਜਾਵੇ।

 

ਸੂਬੇ ਦੇ ਆਪਣੇ ਮਾਲ ਸਰੋਤਾਂ ਨੂੰ ਮਜ਼ਬੂਤ ਕਰਨ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿੱਚ ਆਮ ਲੋਕਾਂ ਨੂੰ ਸ਼ਾਮਲ ਕਰਨ ਲਈ ਕਰ ਵਿਭਾਗ ਵੱਲੋਂ ‘ਮੇਰਾ ਬਿੱਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਲੇਬਲ ਸਿਟੀਜ਼ਨ’ ਵਰਗੀਆਂ ਮੋਬਾਈਲ ਐਪਾਂ ਲਾਂਚ ਕੀਤੀਆਂ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

Tags: aapharpal cheemapro punjab tvpunjab governmentpunjabi newstax
Share210Tweet132Share53

Related Posts

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਪੈਸਾ-ਪੈਸਾ ਜੋੜ 93 ਸਾਲਾਂ ਬਜ਼ੁਰਗ ਨੇ ਆਪਣੀ ਪਤਨੀ ਲਈ ਤੋਹਫ਼ਾ ਖਰੀਦਣ ਲਈ ਇਕੱਠੇ ਕੀਤੇ ਪੈਸੇ, ਅੱਗੋਂ ਦੁਕਾਨਦਾਰ ਨੇ ਕੀਤਾ ਕੁਝ ਅਜਿਹਾ

ਜੂਨ 20, 2025
Load More

Recent News

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.