ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਲਗਾਤਾਰ ਵਧ ਰਿਹਾ ਹੈ। ਦੋਵਾਂ ਮੁਲਕਾਂ ਵਿਚ ਜੰਗ ਵਾਲੇ ਹਾਲਾਤ ਬਣ ਗਏ ਹਨ। ਪੰਜਾਬ ਵਿੱਚ ਲਗਾਤਾਰ ਪਾਕਿਸਤਾਨ ਮਜਾਇਲਾ ਦੇ ਮਲਬੇ ਬਰਾਮਦ ਹੋ ਰਹੇ ਹਨ ਜਿਸ ਤੋਂ ਪੱਤਾ ਲਗਦਾ ਹੈ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ।
ਦੱਸ ਦੇਈਏ ਕਿ ਹੁਣ ਪੰਜਾਬ ਦੇ ਕਈ ਸ਼ਹਿਰਾਂ ਵਿਚ ਅੱਜ ਸਵੇਰੇ ਧਮਾਕਿਆਂ ਦੀਆਂ ਖਬਰਾਂ ਆ ਰਹੀਆਂ ਹਨ। ਹਾਲਾਤ ਨੂੰ ਵੇਖਦੇ ਹੋਏ ਸਥਾਨਕ ਪ੍ਰਸ਼ਾਸਨ ਵੀ ਹਰਕਤ ਵਿਚ ਆ ਗਿਆ ਹੈ।
ਫਿਰੋਜ਼ਪੁਰ ਵਿਚ ਦੁਕਾਨਾਂ ਬੰਦ ਕਰਨ ਦੀ ਅਨਾਊਸਮੈਂਟ ਹੋ ਰਹੀ ਹੈ। ਅੱਜ ਸਵੇਰੇ ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਜਲੰਧਰ ਧਮਾਕਿਆਂ ਦੀਆਂ ਅਵਾਜਾਂ ਸੁਣਾਈ ਦਿੱਤੀਆਂ ਹਨ।
ਪੰਜਾਬ ਦੇ ਵੱਡੀ ਗਿਣਤੀ ਸ਼ਹਿਰਾਂ ਵਿਚ ਸਾਰੀ ਰਾਤ ਧਮਾਕਿਆਂ ਦੀਆਂ ਅਵਾਜਾਂ ਆਉਂਦੀਆਂ ਰਹੀਆਂ। ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਪਾਕਿਸਤਾਨ ਨੇ ਸਵੇਰੇ 5 ਵਜੇ ਤੋਂ ਮੁੜ ਹਮਲੇ ਸ਼ੁਰੂ ਕੀਤੇ। ਹਾਲਾਂਕਿ ਭਾਰਤੀ ਫੌਜ ਪਾਕਿਸਤਾਨ ਦੀਆਂ ਹਰ ਕੋਸ਼ਿਸ਼ ਨੂੰ ਨਾਕਾਮ ਕਰ ਰਹੀ ਹੈ।
ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੀ ਜ਼ਿਲ੍ਹਾ ਵਾਸੀਆਂ ਨੂੰ ਹਦਾਇਤਾਂ ਜਾਰੀ ਕੀਤੀ ਗਈਆਂ ਹਨ। ਜਿਹਨਾਂ ਵਿੱਚ ਕਿਹਾ ਗਿਆ ਹੈ ਕਿ ਭੀੜ ਤੇ ਇਕੱਠ ਤੋਂ ਪ੍ਰਹੇਜ ਕੀਤਾ ਜਾਵੇ ਇਸ ਦੇ ਨਾਲ ਹੀ ਵੱਡੀਆਂ ਇਮਾਰਤਾਂ ਵਿੱਚ ਹਿਲਜੁਲ ਅਤੇ ਆਉਣ ਜਾਣ ਤੋਂ ਬਚਿਆ ਜਾਏ ਜਲੰਧਰ ਕੈਂਟ ਅਤੇ ਆਦਮਪੁਰ ਦੇ ਸਾਰੇ ਬਜਾਰਾਂ ਨੂੰ ਬੰਦ ਕਰਨ ਦੇ ਵੀ ਆਰਡਰ ਦਿੱਤੇ ਗਏ ਹਨ।
ਜਲੰਧਰ ਜ਼ਿਲ੍ਹੇ ਦੇ ਮਾਲ, ਉੱਚੀਆਂ ਇਮਾਰਤਾਂ ਵੀ ਅੱਜ ਲਈ ਬੰਦ ਰਹਿਣਗੀਆਂ ਇਸ ਦੇ ਨਾਲ ਲੋਕਾਂ ਨੂੰ ਆਪਣੇ ਘਰ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ।