ਸੋਮਵਾਰ, ਅਗਸਤ 17, 2026 12:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ

by Pro Punjab Tv
ਮਾਰਚ 23, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਿਹਾ ਹੈ, ਜੋ ਕਿ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਤੇ ਸੰਗਠਿਤ ਅਪਰਾਧ ’ਤੇ ਨਿਰੰਤਰ ਕਾਰਵਾਈ, ਪੁਲਿਸ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਪੰਜਾਬ ਵਿੱਚ ਵਧ ਰਹੇ ਭਰੋਸੇ ਸਦਕਾ ਸੰਭਵ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਫੈਸਲਾਕੁੰਨ ਕਾਰਵਾਈ ਕੀਤੀ ਹੈ, ਜਿਸ ਵਿੱਚ 95000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 772 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਗਈ ਅਤੇ 1100 ਤੋਂ ਵੱਧ ਗਿਰੋਹਾਂ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਟੀ-ਡਰੋਨ ਪ੍ਰਣਾਲੀ ਵਰਗੇ ਉਪਾਵਾਂ ਨੇ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਿਕਾਰਡ ਪੁਲਿਸ ਭਰਤੀ, ਆਧੁਨਿਕੀਕਰਨ ਅਤੇ ਸੜਕ ਸੁਰਖਿਆ ਫੋਰਸ ਵਰਗੇ ਉਪਰਾਲੇ ਪੰਜਾਬ ਵਿੱਚ ਕਾਨੂੰਨ ਲਾਗੂ ਕਰਨ ਦੀ ਮਜ਼ਬੂਤੀ ਨੂੰ ਦਰਸਾਉਂਦੇ ਹਨ। ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਅਪਰਾਧਿਕ ਨੈੱਟਵਰਕ ਨੂੰ ਖੁੱਲ੍ਹ ਦਿੱਤੀ, ਉਹ ਹੁਣ ਇਤਿਹਾਸ ਨੂੰ ਮਿਟਾ ਕੇ ਦੁਬਾਰਾ ਲਿਖਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਜਵਾਬਦੇਹੀ ਤੋਂ ਨਹੀਂ ਬਚ ਸਕਦੇ।

ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ (ਕੋਈ ਲਿਹਾਜ਼ ਨਾ ਵਰਤਣ) ਦੀ ਨੀਤੀ ਅਪਣਾਈ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੋਈ ਨਰਮੀ ਨਹੀਂ ਦਿਖਾਈ ਗਈ ਹੈ ਅਤੇ ਨਾ ਹੀ ਦਿਖਾਈ ਜਾਵੇਗੀ ਬਲਕਿ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਮਾਰਚ, 2022 ਤੋਂ ਹੁਣ ਤੱਕ 95881 ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ 71228 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।”

ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ,“10085 ਵੱਡੇ ਤਸਕਰਾਂ ਦੀ ਗ੍ਰਿਫਤਾਰੀ ਦੇ ਨਾਲ ਨਸ਼ੀਲੇ ਪਦਾਰਥਾਂ ਦੀਆਂ 6109 ਵੱਡੀਆਂ/ਵਪਾਰਕ ਖੇਪਾਂ ਜ਼ਬਤ ਕੀਤੀਆਂ ਗਈਆਂ। ਨਸ਼ੀਲੇ ਪਦਾਰਥਾਂ ਦੇ ਹੌਟਸਪੌਟਾਂ (ਵੱਧ ਪ੍ਰਭਾਵਿਤ ਇਲਾਕੇ) ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜਿਸ ਨਾਲ 5625 ਕਿਲੋਗ੍ਰਾਮ ਹੈਰੋਇਨ, 3461 ਕਿਲੋਗ੍ਰਾਮ ਅਫੀਮ, 1628 ਕੁਇੰਟਲ ਭੁੱਕੀ ਅਤੇ 4.96 ਕਰੋੜ ਟੀਕੇ, ਗੋਲੀਆਂ, ਕੈਪਸੂਲ ਅਤੇ ਸਿਰਪ ਬਰਾਮਦ ਹੋਏ ਹਨ।” ਉਨ੍ਹਾਂ ਅੱਗੇ ਕਿਹਾ,“54.47 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 3440 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1556 ਤਸਕਰਾਂ ਤੋਂ 772 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।”

ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ਼.) ਦੇ ਗਠਨ ਤੋਂ ਬਾਅਦ 2858 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 35 ਨੂੰ ਬੇਅਸਰ ਕੀਤਾ ਗਿਆ ਅਤੇ 1105 ਗੈਂਗਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਅਪਰਾਧਾਂ ਵਿੱਚ ਵਰਤੇ ਗਏ 2267 ਹਥਿਆਰ ਅਤੇ 655 ਵਾਹਨ ਬਰਾਮਦ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ ਏ.ਜੀ.ਟੀ.ਐਫ. ਨੇ 6 ਅਪ੍ਰੈਲ, 2022 ਤੋਂ ਮਾਰਚ, 2026 ਤੱਕ ਪੰਜਾਬ ਅਤੇ ਨੇੜਲੇ ਖੇਤਰਾਂ ਵਿੱਚ ਵੱਡੇ ਕਤਲ ਮਾਮਲੇ, ਜਬਰਨ ਵਸੂਲੀ ਰੈਕੇਟ, ਬੈਂਕ ਡਕੈਤੀਆਂ, ਗੈਂਗਸਟਰਾਂ ਦੀ ਗ੍ਰਿਫਤਾਰੀ ਅਤੇ ਅੱਤਵਾਦੀ ਸਾਜ਼ਿਸ਼ਾਂ ਸਮੇਤ 38 ਸਨਸਨੀਖੇਜ਼ ਮਾਮਲਿਆਂ ਨੂੰ ਹੱਲ ਕੀਤਾ ਹੈ।”

`ਸਰਹੱਦੀ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, ‘‘ਪੰਜਾਬ ਦੀ ਪਾਕਿਸਤਾਨ ਨਾਲ ਲਗਭਗ 560 ਕਿਲੋਮੀਟਰ ਸਰਹੱਦ ਸਾਂਝੀ ਹੈ ਅਤੇ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਐਂਟੀ-ਡਰੋਨ ਸਿਸਟਮ ਸਥਾਪਤ ਕੀਤਾ ਹੈ। ਪੰਜਾਬ ਅਜਿਹਾ ਸਿਸਟਮ ਸਥਾਪਤ ਕਰਨ ਵਾਲਾ ਪਹਿਲਾ ਸੂਬਾ ਹੈ।’’ ਉਨ੍ਹਾਂ ਅੱਗੇ ਕਿਹਾ,‘‘ਅਸੀਂ ਕੇਂਦਰ ਤੋਂ ਫੰਡ ਮੰਗੇ ਸਨ, ਪਰ ਕੋਈ ਸਹਾਇਤਾ ਪ੍ਰਾਪਤ ਨਹੀਂ ਹੋਈ। ਪੰਜਾਬ ਸਰਕਾਰ ਨੇ ਆਪਣੇ ਸਰੋਤਾਂ ਦੀ ਵਰਤੋਂ ਕੀਤੀ ਅਤੇ ਇਸ ਸਿਸਟਮ ਦੇ ਹੁਣ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਹੁਣ ਤੱਕ 806 ਡਰੋਨ ਬਰਾਮਦ ਕੀਤੇ ਗਏ ਹਨ 1472 ਡਰੋਨ ਗਤੀਵਿਧੀਆਂ ਦਾ ਪਤਾ ਲਗਾਇਆ ਗਿਆ ਹੈ ਅਤੇ ਡਰੋਨ ਰਾਹੀਂ 341 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।’’

ਪੁਲਿਸ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਜਿਹੜੀਆਂ ਆਖਰੀ ਸਾਲ ਜਾਂ ਚੋਣਾਂ ਵਾਲੇ ਸਾਲ ਵਿੱਚ ਭਰਤੀ ਕਰਦੀਆਂ ਸਨ, ਸਾਡੀ ਸਰਕਾਰ ਨੇ ਰੈਗੂਲਰ ਭਰਤੀ ਨੂੰ ਯਕੀਨੀ ਬਣਾਇਆ ਹੈ। ਪਿਛਲੇ ਚਾਰ ਸਾਲਾਂ ਵਿੱਚ 12197 ਭਰਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 1062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ ਅਤੇ 10285 ਕਾਂਸਟੇਬਲ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ 1746 ਕਾਂਸਟੇਬਲਾਂ (ਸਾਲ 2025) ਲਈ ਭਰਤੀ ਪ੍ਰਕਿਰਿਆ ਅਧੀਨ ਹੈ ਅਤੇ 3298 ਕਾਂਸਟੇਬਲਾਂ (ਸਾਲ 2026) ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਜਿਸ ਲਈ 10 ਮਾਰਚ, 2026 ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਬਲ ਦੇ ਆਧੁਨਿਕੀਕਰਨ ਲਈ 327.69 ਕਰੋੜ ਰੁਪਏ ਦੀ ਲਾਗਤ ਨਾਲ 2904 ਵਾਹਨ ਖਰੀਦੇ ਗਏ ਹਨ, ਜਿਨ੍ਹਾਂ ਵਿੱਚ 2258 ਚਾਰ-ਪਹੀਆ ਵਾਹਨ ਅਤੇ 646 ਦੋ-ਪਹੀਆ ਵਾਹਨ ਸ਼ਾਮਲ ਹਨ। ਜਨਵਰੀ, 2024 ਵਿੱਚ ਸ਼ੁਰੂ ਕੀਤਾ ਸੜਕ ਸੁਰੱਖਿਆ ਫੋਰਸ ਭਾਰਤ ਦੀ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਫੋਰਸ ਹੈ, ਜਿਹੜੀ 5500 ਕਿਲੋਮੀਟਰ ਤੋਂ ਵੱਧ ਹਾਈਵੇਅ ਨੂੰ ਕਵਰ ਕਰਦੀ ਹੈ ਅਤੇ ਇਸ ਨਾਲ ਮੌਤ ਦਰ ਵਿੱਚ 48 ਫ਼ੀਸਦ ਕਮੀ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਫਰਵਰੀ, 2024 ਤੋਂ ਜਨਵਰੀ, 2026 ਤੱਕ ਇਸ ਫੋਰਸ ਨੇ 43,983 ਹਾਦਸਿਆਂ ਵਿੱਚ 47,386 ਪੀੜਤਾਂ ਦੀ ਮਦਦ ਕੀਤੀ, 19,973 ਲੋਕਾਂ ਨੂੰ ਮੌਕੇ ’ਤੇ ਸਹਾਇਤਾ ਦਿੱਤੀ ਅਤੇ 27413 ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ।

ਤਕਨੀਕੀ ਅਪਗ੍ਰੇਡਾਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਐਸ.ਏ.ਐਸ. ਨਗਰ ਅਤੇ ਜਲੰਧਰ ਵਿੱਚ ਸੇਫ ਸਿਟੀ ਪ੍ਰਾਜੈਕਟ ਲਾਗੂ ਕੀਤੇ ਗਏ ਹਨ ਅਤੇ ਜਲਦ ਹੀ ਇਹ ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਕੌਮੀ ਫੋਰਸ ਹੈ ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਹਰ ਸਮੇਂ ਤਤਪਰ ਹੈ।

ਭਗੌੜਿਆਂ ਵਿਰੁੱਧ ਕਾਰਵਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਤੋਂ ਆਪਣਾ ਗਿਰੋਹ ਚਲਾ ਰਹੇ ਗੈਂਗਸਟਰਾਂ ਦੀ ਹਵਾਲਗੀ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਸਬੰਧੀ ਕੋਈ ਵੀ ਜਾਣਕਾਰੀ ਮਿਲਣ ‘ਤੇ ਉਨ੍ਹਾਂ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਜਾ ਰਹੇ ਹਨ।

ਪੰਜਾਬ ਦੇ ਕਾਨੂੰਨ ਵਿਵਸਥਾ ਵਿੱਚ ਵਿਸ਼ਵਾਸ ਨੂੰ ਮਜ਼ਬੂਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਸੁਰੱਖਿਅਤ ਅਤੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇੱਕ ਹੈ। ਕਿਸੇ ਸੂਬੇ ਜਾਂ ਦੇਸ਼ ਵਿੱਚ ਨਿਵੇਸ਼ ਆਉਣਾ ਕਾਨੂੰਨ ਵਿਵਸਥਾ ਦਾ ਮੁਲਾਂਕਣ ਕਰਨ ਲਈ ਸਭ ਤੋਂ ਵਧੀਆ ਮਾਡਲ ਹੈ ਅਤੇ ਵੱਡੇ ਸਟੀਲ ਪਲਾਂਟ ਵੱਲੋਂ 3200 ਕਰੋੜ ਰੁਪਏ ਦਾ ਨਿਵੇਸ਼ ਕਰਨਾ ਇਸ ਹਕੀਕਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਪ੍ਰਮੁੱਖ ਵਿਸ਼ਵ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ ਅਤੇ ਕਈਆਂ ਨੇ ਪਹਿਲਾਂ ਹੀ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਸੂਬਾ ਵੱਡੇ ਸਮਾਗਮਾਂ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਅਕਤੂਬਰ ਵਿੱਚ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ।

ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਰਪ੍ਰਸਤੀ ਕਰਨ ਅਤੇ ਨਸ਼ੇ ਫੈਲਾਉਣ ਵਾਲੇ ਆਗੂ ਹੁਣ ਇਸ ਨੂੰ ਖ਼ਤਮ ਕਰਨ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਕਿਸੇ ਨੂੰ ਪਤਾ ਹੈ ਕਿ ਗੈਂਗਸਟਰਾਂ ਨੂੰ ਟਿਕਟਾਂ ਦੇ ਕੇ ਕਿਸ ਨੇ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ। ਇਹ ਆਗੂ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਲਈ ਜ਼ਿੰਮੇਵਾਰ ਹਨ ਅਤੇ ਅਜੇ ਵੀ ਇਨ੍ਹਾਂ ਨੂੰ ਕਾਨੂੰਨੀ ਅਤੇ ਹੋਰ ਸਹਾਇਤਾ ਦੇ ਰਹੇ ਹਨ।

ਇਸ ਮੌਕੇ ਡਾਇਰੈਕਟਰ ਆਫ਼ ਪੁਲਿਸ ਜਨਰਲ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

—-

Tags: latest Updatepro punjab tvpropunjabnewspropunjabtvpunjabpunjab governmentpunjab newspunjabi news
Share200Tweet125Share50

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.