ਮੰਗਲਵਾਰ, ਜੂਨ 16, 2026 01:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather Update: ਉੱਤਰੀ ਭਾਰਤ ‘ਚ ਕੜਾਕੇ ਦੀ ਠੰਢ, ਠੰਢ ਨੇ ਦਿੱਲੀ ‘ਚ ਤੋੜੇ ਸਾਰੇ ਰਿਕਾਰਡ

Today's Weather Update: ਦਿੱਲੀ-ਐੱਨਸੀਆਰ 'ਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਹੈ। ਰਾਜਧਾਨੀ 'ਚ ਸ਼ੁੱਕਰਵਾਰ ਨੂੰ ਠੰਢ ਨੇ ਸਾਰੇ ਰਿਕਾਰਡ ਤੋੜ ਦਿੱਤੇ। ਹਾਲਤ ਇਹ ਹੈ ਕਿ ਦਿੱਲੀ 'ਚ ਕਈ ਥਾਵਾਂ 'ਤੇ ਤਾਪਮਾਨ 2 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ।

by ਮਨਵੀਰ ਰੰਧਾਵਾ
ਜਨਵਰੀ 6, 2023
in ਖੇਤੀਬਾੜੀ
0

Weather Forecast 6th Janurary, 2023: ਪਾਰਾ ਡਿੱਗਣ ਨਾਲ ਪੂਰਾ ਉੱਤਰ ਭਾਰਤ ਕੜਾਕੇ ਦੀ ਠੰਢ ਦੀ ਲਪੇਟ ‘ਚ ਹੈ। ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਕੜਾਕੇ ਦੀ ਠੰਢ ਜਾਰੀ ਹੈ। ਰਾਜਧਾਨੀ ‘ਚ ਸ਼ੁੱਕਰਵਾਰ ਨੂੰ ਠੰਢ ਨੇ ਸਾਰੇ ਰਿਕਾਰਡ ਤੋੜ ਦਿੱਤੇ। ਸਥਿਤੀ ਇਹ ਰਹੀ ਕਿ ਸ਼ੁੱਕਰਵਾਰ ਨੂੰ ਦਿੱਲੀ ਦੇ ਕਈ ਇਲਾਕਿਆਂ ਦਾ ਤਾਪਮਾਨ ਸ਼ਿਮਲਾ ਤੋਂ ਵੀ ਘੱਟ ਦਰਜ ਕੀਤਾ ਗਿਆ।

ਦਿੱਲੀ ਦੇ ਆਯਾ ਨਗਰ ਵਿੱਚ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਸ਼ਿਮਲਾ ਦਾ ਤਾਪਮਾਨ ਸ਼ੁੱਕਰਵਾਰ ਨੂੰ 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਵਿੱਚ ਇਹ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਰਿਹਾ। ਇਸ ਤੋਂ ਪਹਿਲਾਂ ਵੀਰਵਾਰ ਸਭ ਤੋਂ ਠੰਢ ਦਿਨ ਸੀ। ਇਸ ਦੇ ਨਾਲ ਹੀ ਦਿੱਲੀ ਦੇ ਸਫਦਰਜੰਗ ਇਲਾਕੇ ‘ਚ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੱਸ ਦੇਈਏ ਕਿ ਕੱਲ੍ਹ ਦਿੱਲੀ ਵਿੱਚ ਤਾਪਮਾਨ 2.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਸੀ, ਜੋ ਸ਼ਿਮਲਾ ਸਮੇਤ ਕਈ ਪਹਾੜੀ ਸਥਾਨਾਂ ਤੋਂ ਘੱਟ ਸੀ। ਇਸ ਤੋਂ ਪਹਿਲਾਂ 2021 ਵਿੱਚ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਸੀ। ਇਸ ਦੌਰਾਨ ਘੱਟੋ-ਘੱਟ ਤਾਪਮਾਨ 1.1 ਡਿਗਰੀ ਦਰਜ ਕੀਤਾ ਗਿਆ।

ਬੀਤੇ ਦਿਨ ਦਿੱਲੀ ਦਾ ਘੱਟੋ-ਘੱਟ ਤਾਪਮਾਨ ਡਲਹੌਜ਼ੀ (4.9°C), ਧਰਮਸ਼ਾਲਾ (5.2°C), ਕਾਂਗੜਾ (3.2°C), ਸ਼ਿਮਲਾ (3.7°C), ਦੇਹਰਾਦੂਨ (4.6°C), ਮਸੂਰੀ (4.4°C) ਅਤੇ ਨੈਨੀਤਾਲ (6.2°C) ਤੋਂ ਘੱਟ ਸੀ। ਜਦੋਂਕਿ ਦਿੱਲੀ ਦੇ ਲੋਧੀ ਰੋਡ, ਅਯਾਨਗਰ ਅਤੇ ਰਿਜ ਮੌਸਮ ਸਟੇਸ਼ਨਾਂ ‘ਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 2.8 ਡਿਗਰੀ ਸੈਲਸੀਅਸ, 2.2 ਡਿਗਰੀ ਅਤੇ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਦਿੱਲੀ ਦੇ ਤਾਪਮਾਨ ‘ਚ ਕੱਲ੍ਹ ਨਾਲੋਂ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਲੋਕਾਂ ਨੂੰ ਇਸ ਹਫ਼ਤੇ ਦੇ ਅੰਤ ‘ਚ ਠੰਢ ਤੋਂ ਰਾਹਤ ਨਹੀਂ ਮਿਲੇਗੀ। ਹਾਲਾਂਕਿ ਨਵੀਂ ਵੈਸਟਰਨ ਡਿਸਟਰਬੈਂਸ ਕਾਰਨ 8 ਜਨਵਰੀ ਤੋਂ ਇੱਕ ਵਾਰ ਫਿਰ ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ, ਜਿਸ ਨਾਲ ਠੰਢ ਤੋਂ ਕੁਝ ਹੱਦ ਤੱਕ ਰਾਹਤ ਮਿਲੇਗੀ। ਆਈਐਮਡੀ ਦੀ ਭਵਿੱਖਬਾਣੀ ਮੁਤਾਬਕ 7 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਅਤੇ 8 ਜਨਵਰੀ ਤੋਂ ਅਗਲੇ ਕੁਝ ਦਿਨਾਂ ਤੱਕ ਤਾਪਮਾਨ 7 ਤੋਂ 9 ਡਿਗਰੀ ਰਹਿ ਸਕਦਾ ਹੈ। ਇਸ ਦੇ ਨਾਲ ਹੀ ਧੁੰਦ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ColdwaveDense FogIMDpro punjab tvpunjabi newsweather forecastweather newsweather updateWestern Disturbance
Share205Tweet128Share51

Related Posts

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026
Load More

Recent News

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.