Fake SC Certificate: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ।
Social Justice, Empowerment, and Minorities Minister Dr. Baljit Kaur announced that Arvind Kumar S/O Sudama Singh, resident of District Kapurthala, had his fake Scheduled Caste Certificate cancelled by the State Level Scrutiny Committee, which was constituted by the Punjab Govt. pic.twitter.com/uBLpFSVA8U
— Government of Punjab (@PunjabGovtIndia) June 19, 2023
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।