Fake Scheduled Caste Certificate: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ, ਹਿੰਦੀ ਮਿਸਟ੍ਰੈਸ, ਸਰਕਾਰੀ ਮਿਡਲ ਸਕੂਲ ਜੰਡਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਜ਼ਿਲ੍ਹਾ ਫਿਰੋਜ਼ਪੁਰ ਮਮਦੋਟ ਦੇ ਵਾਸੀ ਬਲਵਿੰਦਰ ਕੁਮਾਰ ਨੇ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ। ਇਸ ਅਧਾਰ ‘ਤੇ ਉਸ ਨੇ ਬੀਐਸਸੀ (ਖੇਤੀਬਾੜੀ) ਦੀ ਡਿਗਰੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਨਰੀ ਸਾਇੰਸਜ਼ ਲੁਧਿਆਣਾ ਵਿਖੇ ਨੋਕਰੀ ਪ੍ਰਾਪਤ ਕੀਤੀ ਹੋਈ ਹੈ।
ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਹਿੰਦੀ ਮਿਸਟ੍ਰੈਸ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
Social Justice, Empowerment and Minorities Minister Dr. Baljit Kaur stated that fake Scheduled Caste certificates of Balwinder Kumar, son of Chaman Lal and Jasvir Kaur daughter of Kehar Singh have been rejected by the State Level Scrutiny Committee constituted at Govt. level. pic.twitter.com/I3s9Ut6gPb
— Government of Punjab (@PunjabGovtIndia) July 26, 2023
ਕੈਬਿਨਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜਿਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਬਲਵਿੰਦਰ ਕੁਮਾਰ ਅਤੇ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੇ ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਬਲਵਿੰਦਰ ਕੁਮਾਰ ਅਤੇ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 471 ਮਿਤੀ 14.01.1993 ਅਤੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 151 ਮਿਤੀ 20.07.1990 ਨੂੰ ਰੱਦ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h