ਪੰਜਾਬ ਦੇ ਨਵਾਂਸ਼ਹਿਰ ਤੋਂ ਕਰੀਬ 5 ਕਿਲੋਮੀਟਰ ਦੂਰ ਮੱਲਾਪੁਰ ਅੜਕਾਂ ਪਿੰਡ ‘ਚ ਇਕ ਹੀ ਪਰਿਵਾਰ ਦੇ 3 ਮੈਂਬਰਾਂ ਨੇ ਜ਼ਹਿਰ ਖਾ ਲਿਆ ਤੇ ਜੀਵਨ ਲੀਲਾ ਸਮਾਪਤ ਕਰ ਲਈ।ਲੋਕਾਂ ਦੇ ਮੁਤਾਬਕ ਘਰੇਲੂ ਕਲੇਸ਼ ਦੇ ਚਲਦਿਆਂ ਅਵਤਾਰ ਸਿੰਘ, ਉਨ੍ਹਾਂ ਦੀ ਪਤਨੀ ਸੋਨੀਆ ਅਤੇ ਬੇਟੀ ਮਨਪ੍ਰੀਤ ਨੇ ਇਕ ਕਦਮ ਚੁੱਕਿਆ।ਤਿੰਨਾਂ ਨੇ ਇਕੱਠੇ ਪਹਿਲਾਂ ਖਾਣਾ ਖਾਧਾ ਸੀ।
ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਨਵਾਂਸ਼ਹਿਰ ਭੇਜ ਦਿੱਤਾ ਹੈ।ਦੂਜੇ ਪਾਸੇ ਇਸਦੀ ਜਾਣਕਾਰੀ ਮਿਲਦੇ ਹੀ ਪਰਿਵਾਰ ਦੇ ਰਿਸ਼ਤੇਦਾਰਾਂ ‘ਚ ਸੋਗ ਦੀ ਲਹਿਰ ਹੈ।