Desecration of Gutka Sahib in Faridkot: ਬੀਤੇ ਕੱਲ੍ਹ ਦਿਨ ਚੜ੍ਹਦੇ ਹੀ ਪਿੰਡ ਗੋਲੇਵਾਲਾ ਵਿਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ ‘ਚ ਫਰਦਿਕੋਟ ਪੁਲਿਸ ਨੇ ਸੀਸੀਟੀਵੀ ਵੀਡੀਓ ਦੇ ਅਧਾਰ ‘ਤੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਵੱਲੋਂ ਫੜ੍ਹੇ ਗਏ ਕਥਿਤ ਦੋਸੀਆਂ ਨੂੰ ਪੇਸ਼ ਅਦਾਲਤ ਕਰ ਉਨ੍ਹਾਂ ਦਾ 28 ਅਪ੍ਰੈਲ ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਹੁਣ ਪੁਲਿਸ ਚਾਰ ਦਿਨਾਂ ਤੱਕ ਇਨ੍ਹਾਂ ਕਥਿਤ ਦੋਸ਼ੀਆਂ ਤੋਂ ਬੇਅਦਬੀ ਮਾਮਲੇ ਵਿਚ ਪੁਛਗਿੱਛ ਕਰੇਗੀ।
ਕੀ ਹੈ ਪੂਰਾ ਮਾਮਲਾ?
ਜਾਣਕਾਰੀ ਦਿੰਦੇ ਹੁੰਦੇ ਥਾਨਾ ਸਦਰ ਫਰੀਦਕੋਟ ਦੇ ਮੁੱਖ ਅਫਸਰ ਗੁਲਜਿੰਦਰਪਾਲ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾਂ ਮਿਲੀ ਸੀ ਕਿ ਪਿੰਡ ਗੋਲੇਵਾਲਾ ਦੀਆਂ ਗਲੀਆਂ ‘ਚ ਗੁਟਕਾ ਸਾਹਿਬ ਦੇ ਅੰਗ ਬੇਅਬੀ ਕਰ ਕੇ ਸੁੱਟੇ ਗਏ। ਉਨ੍ਹਾਂ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮੌਕਾ ਪਰ ਪਹੁੰਚੇ ਅਤੇ ਬੇਅਦਬੀ ਕੀਤੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਕਾਬੂ ਵਿਚ ਲਿਆ ਅਤੇ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਇੱਕ ਰੀਟਿਜ਼ ਕਾਰ ਸਵਾਰ ਕੁਝ ਲੋਕਾਂ ਵੱਲੋਂ ਇਸ ਮਾੜੀ ਘਟਨਾਂ ਨੂੰ ਅੰਜਾਮ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਸੀਸੀਟੀਵੀ ਦੀ ਫੁਟੇਜ ਦੇ ਅਧਾਰ ਤੇ ਕੀਤੀ ਗਈ ਜਾਂਚ ਦੌਰਾਨ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਫਰਦਿਕੋਟ ਜਿਲ੍ਹੇ ਨਾਲ ਹੀ ਸੰਬੰਧਿਤ ਹਨ। ਉਹਨਾਂ ਦੱਸਿਆ ਕਿ ਇਹਨਾਂ ਖਿਲਾਫ ਧਾਰਾ 295ਏ ਤਹਿਤ ਮੁਕੱਦਮਾਂ ਦਰਜ ਕਰ ਪੇਸ਼ ਅਦਾਲਤ ਕੀਤਾ ਗਿਆ। ਜਿੱਤੋਂ ਮਾਨਯੋਗ ਅਦਾਲਤ ਨੇ ਇਨ੍ਹਾਂ ਦਾ 28 ਅਪ੍ਰੈਲ ਤੱਕ ਪੁਲਿਸ ਰਿਮਾਂਡ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਹੁਣ ਰਿਮਾਂਡ ਦੌਰਾਨ ਪੁਛਗਿੱਛ ਕਰ ਕੇ ਇਹ ਜਾਨਣ ਦੀ ਕੋਸਿਸ ਕੀਤੀ ਜਾਵੇਗੀ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਪਿੱਛੇ ਇਹਨਾਂ ਦੀ ਅਖਾਰ ਮਨਸ਼ਾ ਕੀ ਸੀ। ਜਦੋਂ ਉਨ੍ਹਾਂ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਲੋਕ ਕਿਸ ਸੁਮਦਾਇ ਵਿਸ਼ੇਸ ਨਾਲ ਸੰਬੰਧ ਰੱਖਦੇ ਹਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਭ ਜਾਂਚ ਦਾ ਵਿਸ਼ਾ ਹੈ ਅਤੇ ਹਾਲੇ ਉਹ ਕੁਝ ਵੀ ਅਜਿਹਾ ਨਹੀਂ ਦੱਸ ਸਕਦੇ।
ਜ਼ਿਕਰਯੋਗ ਹੈ ਕਿ ਪੁਲਿਸ ਨੇ ਇਸ ਮਾਮਲੇ ਵਿਚ ਪਿੰਡ ਗੋਲੇਵਾਲਾ ਵਾਸੀ ਇਕ ਦਸਵੀਂ ਜਮਾਤ ਦੇ ਵਿਦਿਅਰਥੀ ਦੇ ਬਿਆਨਾਂ ਤੇ ਵਿੱਕੀ ਮਸੀ ਵਾਸੀ ਸਾਦਿਕ ਦੇ ਖਿਲਾਫ ਧਾਰਮਿਕ ਭਾਵਨਾਂਵਾਂ ਨੂੰ ਠੇਸ ਪਹੁੰਚਾਉਣ ਦੇ ਚਲਦੇ 295ਏ ਤਹਿਤ ਮੁਕੱਦਮਾਂ ਨੰਬਰ 64 ਮਿਤੀ 23 ਅਪ੍ਰੈਲ 2023 ਦਰਜ ਕੀਤਾ ਗਿਆ। ਮੰਗਲਵਾਰ ਨੂੰ ਵਿੱਕੀ ਮਸੀ ਤੇ ਉਸ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਮਾਨਯੋਗ ਅਦਾਲਤ ਨੇ ਦੋਵਾਂ ਨੂੰ 28 ਅਪ੍ਰੈਲ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h