ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਰਾਸ਼ਟਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਇਸ ਮਹੀਨੇ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ‘ਚ ਪ੍ਰਕਿਰਿਆ ਸ਼ੁਰੂ ਕਰੇਗੀ। ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮਹਾਨ ਦਿਨ ‘ਤੇ ਵੱਡਾ ਫੈਸਲਾ ਲਿਆ ਹੈ।
ਪੀਐੱਮ ਮੋਦੀ ਨੇ ਸੰਬੋਧਨ ‘ਚ ਕਿਹਾ ਸੀ ਕਿ ਉਨ੍ਹਾਂ ਦੀ ਸ਼ਰਧਾ ਅਤੇ ਕਿਸਾਨਾਂ ਨੂੰ ਯਕੀਨ ਦਿਵਾਉਣ ‘ਚ ਕਮੀ ਹੈ ਅਤੇ ਜਲਦ ਹੀ ਸੰਸਦ ਦੇ ਸੈਸ਼ਨ ‘ਚ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਹੰਸਰਾਜ ਹੰਸ ਨੇ ਕਿਹਾ ਕਿ ਮੈਂ ਇਸ ਫੈਸਲੇ ਲਈ ਦੇਸ਼ ਦੇ ਸਾਰੇ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ।