Faridkot Farmer Won Lottery: ਫਰੀਦਕੋਟ ਜ਼ਿਲ੍ਹੇ ਦੇ ਇੱਕ ਕਿਸਾਨ ਨੇ 1.5 ਕਰੋੜ ਰੁਪਏ ਦੀ ਲਾਟਰੀ ਜਿੱਤੀ, ਪਰ ਕਿਸਮਤ ਅਜਿਹੀ ਕੀ ਉਸਦੀ ਲਾਟਰੀ ਦੀ ਟਿਕਟ ਹੀ ਗੁਆਚ ਗਈ। ਹੁਣ ਉਸ ਨੂੰ ਲਾਟਰੀ ਦੇ ਪੈਸੇ ਨਹੀਂ ਮਿਲ ਰਹੇ ਪਰ ਕਿਸਾਨ ਨੇ ਸੀਐਮ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਇਨਾਮੀ ਰਾਸ਼ੀ ਦਿਵਾਉਣ ਵਿੱਚ ਮਦਦ ਕਰਨ।
ਦੱਸ ਦਈਏ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ ਦੇ ਵਸਨੀਕ ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਨੇ 4 ਮਈ ਨੂੰ ਦਮਦਮਾ ਸਾਹਿਬ ਤੋਂ ਲਾਟਰੀ ਜਿਸ ਦਾ ਨੰਬਰ 841805 ਹੈ, 200 ਰੁਪਏ ਵਿੱਚ ਖਰੀਦਿਆ ਸੀ। ਪਿੱਛੇ ਜਿਹੇ ਫਰੀਦਕੋਟ ਦੇ ਇੱਕ ਲਾਟਰੀ ਵਿਕਰੇਤਾ ਨੂੰ ਜਦੋਂ ਉਸ ਨੇ ਲਾਟਰੀ ਦਿਖਾਈ ਤਾਂ ਉਸ ਨੇ ਕਿਹਾ ਕਿ ਲਾਟਰੀ ਖਾਲੀ ਗਈ। ਇਹ ਸੁਣ ਕੇ ਉਸ ਨੇ ਲਾਟਰੀ ਉਥੇ ਹੀ ਸੁੱਟ ਦਿੱਤੀ।
ਕਰਮਜੀਤ ਸਿੰਘ ਮੁਤਾਬਕ ਦੋ ਦਿਨਾਂ ਬਾਅਦ ਦਮਦਮਾ ਸਾਹਿਬ ਦਾ ਵਿਕਰੇਤਾ, ਜਿਸ ਤੋਂ ਉਸ ਨੇ ਲਾਟਰੀ ਖਰੀਦੀ ਸੀ, ਘਰ ਆਇਆ। ਵੇਚਣ ਵਾਲੇ ਨੇ ਦੱਸਿਆ ਕਿ ਉਸ ਦੀ ਲਾਟਰੀ ਲੱਗੀ ਹੈ ਤੇ ਉਸ ਨੇ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਇਹ ਸੁਣ ਕੇ ਕਰਮਜੀਤ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ ਪਰ ਖੁਸ਼ੀ ਕੁਝ ਸਮੇਂ ਮਗਰੋਂ ਹੀ ਗਾਇਬ ਹੋ ਗਈ।
ਕਰਮਜੀਤ ਨੇ ਦੱਸਿਆ ਕਿ ਉਸ ਨੇ ਲਾਟਰੀ ਦੀ ਟਿਕਟ ਫਰੀਦਕੋਟ ਵਿੱਚ ਹੀ ਸੁੱਟੀ ਸੀ, ਜਿਸ ਨੂੰ ਲੱਭਣ ਲਈ ਉਹ ਉੱਥੇ ਗਿਆ ਸੀ, ਪਰ ਹੁਣ ਉਸ ਨੂੰ ਉਸ ਦੀ ਲਾਟਰੀ ਦੀ ਟਿਕਟ ਨਹੀਂ ਮਿਲ ਰਹੀ, ਜਦੋਂ ਕਿ ਲਾਟਰੀ ਵੇਚਣ ਵਾਲੇ ਦਾ ਕਹਿਣਾ ਹੈ ਕਿ ਨਿਯਮਾਂ ਮੁਤਾਬਕ ਹੀ ਲਾਟਰੀ ਦਾ ਇਨਾਮ ਮਿਲੇਗਾ। ਪੈਸੇ ਕਰਮਜੀਤ ਸਿੰਘ ਨੂੰ ਮਿਲਣਗੇ ਤੇ ਉਸ ਨੂੰ ਉਸ ਦਾ ਕਮਿਸ਼ਨ।
ਅਜਿਹੇ ‘ਚ ਕਰਮਜੀਤ ਸਿੰਘ ਹੁਣ ਸੂਬਾ ਸਰਕਾਰ ਤੋਂ ਗੁਹਾਰ ਲਗਾ ਰਿਹਾ ਹੈ ਕਿ ਉਸ ਨੂੰ ਲਾਟਰੀ ‘ਚੋਂ ਜਿੱਤੇ ਪੈਸੇ ਦਿੱਤੇ ਜਾਣ ਕਿਉਂਕਿ ਲਾਟਰੀ ਖਰੀਦਣ ਦਾ ਰਿਕਾਰਡ ਉਸ ਕੋਲ ਸੀ ਪਰ ਲਾਟਰੀ ਗੁਮ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h