Farmer organizations, Rail Roko: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ,ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਸੂਬਾ ਕਾਰਜਕਾਰੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ ਅਤੇ ਭਾਰਤੀ ਕਿਸਾਨ ਯੂਨੀਅਨ ਬਲਵੰਤ ਸਿੰਘ (ਬਹਿਰਾਮਕੇ) ਦੇ ਸੂਬਾ ਪ੍ਰਧਾਨ ਬਹਿਰਾਮਕੇ ਨੇ ਸਾਝੇ ਬਿਆਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਤੇ 32.5 ਰੁਪਏ ਵੈਲਿਊ ਕਟ ਲਗਾਇਆ ਹੈ ਜੋਂ ਕਿ ਕਿਸਾਨ ਮਾਰੂ ਹੈ ਕਿਉਕਿ ਕਿਸਾਨ ਪਹਿਲਾਂ ਕਣਕ ਦੇ ਖ਼ਰਾਬੇ ਦੀ ਮਾਰ ਝੱਲ ਰਹੇ ਨੇ ਤੇ ਕਣਕ ਦਾ ਝਾੜ ਬਹੁਤ ਘੱਟ ਨਿੱਕਲਿਆ ਹੈ, ਕਰਜ਼ੇ ਦੀ ਮਾਰ ਹੇਠਾਂ ਨੇ ਇਸ ਤਰ੍ਹਾਂ ਸਰਕਾਰ ਨੇ ਦੂਹਰੀ ਮਾਰ ਕਰ ਦਿੱਤੀ ਹੈ।
ਦੱਸ ਦਈਏ ਕਿ ਕੇਂਦਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਇਸ ਧੱਕੇ ਖਿਲਾਫ਼ ਕਿਸਾਨ ਜਥੇਬੰਦੀਆਂ 18 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਸਵੇਰੇ 12 ਵਜੇ ਤੋ ਸ਼ਾਮ 4 ਵਜੇ ਤਕ ਰੇਲਾਂ ਦਾ ਚੱਕਾ ਜਾਮ ਕਰਣਗੇ। ਆਗੂਆਂ ਨੇ ਮੰਗ ਕੀਤੀ ਕਿ ਕਣਕ ਦੇ ਭਾਅ ਖਰਾਬ ਦਾਣਿਆਂ ਦੇ ਬਹਾਨੇ 32.5 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਰੱਦ ਕੀਤੀ ਜਾਵੇ, ਕਣਕ ਅਤੇ ਹਾੜ੍ਹੀ ਦੀਆਂ ਫਸਲਾਂ ਦਾ ਗੜ੍ਹੇਮਾਰੀ ਅਤੇ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ, ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੇ ਸ਼ੈਲੋਜ ( ਅਨਾਜ਼ ਭੰਡਾਰ) ਦੀ ਕਣਕ ਸਪਲਾਈ ਯਕੀਨੀ ਬਣਾਉਣ ਵਾਸਤੇ 250 ਲੋਕ ਮੰਡੀਆਂ ਬੰਦ ਕਰਨ ਦੇ ਸਰਕਾਰੀ ਹੁਕਮ ਰੱਦ ਕੀਤੇ ਜਾਣ, ਸਰਕਾਰੀ ਨੀਤੀਆਂ ਅਤੇ ਕੁਦਰਤੀ ਆਫ਼ਤਾਂ ਕਾਰਣ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ ਉੱਤੇ ਲੀਕ ਮਾਰੀ ਜਾਵੇ ਅਤੇ ਪੰਜਾਬ ਅੰਦਰ ਕੀਤੀ ਸਰਕਾਰੀ ਦਾਹਸ਼ਿਤ ਦਾ ਮਾਹੌਲ ਖ਼ਤਮ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h