ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਇੱਕ ਦਿਨ ਪਹਿਲਾਂ ਭੇਜੇ ਗਏ ਪ੍ਰਸਤਾਵ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਇਸ ਨਵੀਂ ਤਜਵੀਜ਼ ਵਿੱਚ ਸਰਕਾਰ ਨੇ ਕੇਸ ਵਾਪਸ ਲੈਣ ਬਾਰੇ ਲਚਕੀਲਾ ਰੁਖ਼ ਅਖ਼ਤਿਆਰ ਕੀਤਾ ਹੈ।
ਪਰ ਅਜੇ ਤੱਕ ਕਿਸਾਨਾਂ ਦੀ ਇਸ ਗੱਲ ‘ਤੇ ਸਹਿਮਤੀ ਨਹੀਂ ਬਣੀ। ਇਸ ਤੋਂ ਪਹਿਲਾਂ ਅੱਜ ਸਵੇਰੇ ਸੰਯੁਕਤ ਕਿਸਾਨ ਮੋਰਚਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਹੰਗਾਮੀ ਮੀਟਿੰਗ ਸੱਦੀ ਗਈ।ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਗ ਲੈਂਦੀ ਉਦੋਂ ਤੱਕ ਅੰਦੋਲਨ ਖਤਮ ਨਹੀਂ ਹੋਵੇਗਾ।
ਚੜੂਨੀ ਦਾ ਕਹਿਣਾ ਹੈ ਕਿ ਸਾਡੇ ਇਹ ਮੁਸ਼ਕਿਲ ਹੋ ਜਾਵੇਗਾ ਜੇਕਰ ਉਹ ਕੇਸ ਵਾਪਸ ਨਹੀਂ ਲੈਂਦੇ ਅਤੇ ਅਸੀਂ ਆਪਣਾ ਅੰਦੋਲਨ ਖਤਮ ਕਰ ਦਿੰਦੇ ਹਾਂ ਤਾਂ।ਸਰਕਾਰ ਨੂੰ ਕੇਸ ਵਾਪਸੀ ਦੀ ਟਾਈਮਲਾਈਨ ਦਾ ਐਲਾਨ ਕਰਨਾ ਚਾਹੀਦਾ।